Congress of AAP in Sangrur
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਜੱਦੀ ਜ਼ਿਲ੍ਹਾ ਸੰਗਰੂਰ ਆਮ ਆਦਮੀ ਪਾਰਟੀ ਦਾ ਗੜ੍ਹ ਮੰਨਿਆ ਜਾਂਦਾ ਹੈ। ਇਸ ਸੀਟ ਤੋਂ ਲੋਕ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਵਲੋਂ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੂੰ ਚੋਣ ਮੈਦਾਨ ‘ਚ ਉਤਾਰਿਆ ਗਿਆ ਹੈ। ਇਸ ਸੀਟ ‘ਤੇ ਆਮ ਆਦਮੀ ਪਾਰਟੀ ਦੀ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨਾਲ ਸਿੱਧੀ ਟੱਕਰ ਹੋਵੇਗੀ। ਜੇਕਰ ਕਾਂਗਰਸ ਦੀ ਗੱਲ ਕਰੀਏ ਤਾਂ ਪਾਰਟੀ ਕੋਲ 2 ਵੱਡੇ ਚਿਹਰੇ ਹਨ, ਜਿਨ੍ਹਾਂ ‘ਚੋਂ ਇਕ ਵਿਜੇਇੰਦਰ ਸਿੰਗਲਾ ਹਨ, ਜੋ ਕਿ ਸਾਬਕਾ ਸੰਸਦ ਮੈਂਬਰ ਰਹਿ ਚੁੱਕੇ ਹਨ, ਦੂਜਾ ਨਾਮ ਦਲਬੀਰ ਸਿੰਘ ਗੋਲਡੀ ਦਾ ਹੈ।

also read :- ਕਰਨਾਲ ‘ਚ ਗੰਦੇ ਨਾਲੇ ‘ਚੋਂ ਮਿਲੀ ਵਿਅਕਤੀ ਦੀ ਲਾਸ਼, ਜਾਣੋ ਕਿੰਨੇ ਦਿਨ ਪਹਿਲਾਂ ਹੋਈ ਸੀ ਮੌਤ..
ਇਸ ਦੌਰਾਨ ਜੇਕਰ ਅਕਾਲੀ ਦਲ ਦਾ ਭਾਜਪਾ ਨਾਲ ਗਠਜੋੜ ਹੋ ਜਾਂਦਾ ਹੈ ਤਾਂ ਫਿਰ ਪੂਰੇ ਪੰਜਾਬ ਦੀ ਸਿਆਸਤ ਬਦਲਦੀ ਹੋਈ ਦਿਖਾਈ ਦੇਵੇਗੀ। ਜੇਕਰ ਇਹ ਗਠਜੋੜ ਨਹੀਂ ਹੁੰਦਾ ਹੈ ਤਾਂ ਫਿਰ ਭਾਜਪਾ ਇਸ ਸੀਟ ਤੋਂ ਕੇਵਲ ਸਿੰਘ ਢਿੱਲੋਂ, ਅਰਵਿੰਦ ਖੰਨਾ ਜਾਂ ਫਿਰ ਕਿਸੇ ਤੀਜੇ ਵਿਅਕਤੀ ਨੂੰ ਉਮੀਦਵਾਰ ਬਣਾ ਸਕਦੀ ਹੈ। ਇਸ ਤੋਂ ਇਲਾਵਾ ਅਕਾਲੀ ਦਲ ਅੰਮ੍ਰਿਤਸਰ ਪਾਰਟੀ ਦਾ ਵੀ ਇੱਥੇ ਮਜ਼ਬੂਤ ਆਧਾਰ ਹੈ ਅਤੇ ਸਿਮਰਨਜੀਤ ਸਿੰਘ ਮਾਨ ਇਸ ਸੀਟ ਤੋਂ ਸੰਸਦ ਮੈਂਬਰ ਵੀ ਹਨ। ਇਸ ਪਾਰਟੀ ਤੋਂ ਸਿਮਰਨਜੀਤ ਸਿੰਘ ਮਾਨ ਦਾਅਵੇਦਾਰ ਹੋ ਸਕਦੇ ਹਨ। ਹੁਣ ਦੇਖਣਾ ਇਹ ਹੋਵੇਗਾ ਕਿ ਇਸ ਸੀਟ ਤੋਂ ਕਿਹੜੀ ਪਾਰਟੀ ਦਾ ਉਮੀਦਵਾਰ ਬਾਜ਼ੀ ਮਾਰਦਾ ਹੈ।Congress of AAP in Sangrur