ਪਿੰਡ ਬੀਹਲੇਵਾਲਾ ਵਿਖੇ 22 ਲੱਖ ਰੁਪਏ ਦੀ ਲਾਗਤ ਨਾਲ ਹੋ ਰਿਹਾ ਪੰਚਾਇਤ ਘਰ ਦਾ ਨਿਰਮਾਣ-ਵਿਨੀਤ ਕੁਮਾਰ

ਪਿੰਡ ਬੀਹਲੇਵਾਲਾ ਵਿਖੇ 22 ਲੱਖ ਰੁਪਏ ਦੀ ਲਾਗਤ ਨਾਲ ਹੋ ਰਿਹਾ ਪੰਚਾਇਤ ਘਰ ਦਾ ਨਿਰਮਾਣ-ਵਿਨੀਤ ਕੁਮਾਰ

ਫਰੀਦਕੋਟ 3 ਸਤੰਬਰ () ਪਿੰਡ ਬੀਹਲੇਵਾਲਾ ਵਿਖੇ ਮਗਨਰੇਗਾ ਸਕੀਮ ਤਹਿਤ ਲਗਭਗ 22 ਲੱਖ ਰੁਪਏ ਦੀ ਲਾਗਤ ਨਾਲ ਪੰਚਾਇਤ ਘਰ ਦਾ ਨਿਰਮਾਣ ਕੀਤਾ ਜਾ ਰਿਹਾ ਹੈ ਜੋ ਕਿ ਜਲਦ ਹੀ ਬਣ ਕੇ ਤਿਆਰ ਹੋ ਜਾਵੇਗਾ । ਇਹ ਜਾਣਕਾਰੀ ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਨੇ ਦਿੱਤੀ। ਇਸ ਸਬੰਧੀ ਹੋਰ ਵਧੇਰੇ ਜਾਣਕਾਰੀ ਦਿੰਦੇ ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ […]

ਫਰੀਦਕੋਟ 3 ਸਤੰਬਰ () ਪਿੰਡ ਬੀਹਲੇਵਾਲਾ ਵਿਖੇ ਮਗਨਰੇਗਾ ਸਕੀਮ ਤਹਿਤ ਲਗਭਗ 22 ਲੱਖ ਰੁਪਏ ਦੀ ਲਾਗਤ ਨਾਲ ਪੰਚਾਇਤ ਘਰ ਦਾ ਨਿਰਮਾਣ ਕੀਤਾ ਜਾ ਰਿਹਾ ਹੈ ਜੋ ਕਿ ਜਲਦ ਹੀ ਬਣ ਕੇ ਤਿਆਰ ਹੋ ਜਾਵੇਗਾ । ਇਹ ਜਾਣਕਾਰੀ ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਨੇ ਦਿੱਤੀ।

ਇਸ ਸਬੰਧੀ ਹੋਰ ਵਧੇਰੇ ਜਾਣਕਾਰੀ ਦਿੰਦੇ ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਮੋਹਰੀ ਸੂਬਾ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਿੱਥੇ ਸਰਕਾਰ ਵੱਲੋਂ ਸਿਹਤ, ਸਿੱਖਿਆ ਦੇ ਖੇਤਰ ਵਿੱਚ ਲਗਾਤਾਰ ਵਾਧਾ ਕੀਤਾ ਜਾ ਰਿਹਾ ਹੈ, ਉਥੇ ਹੋਰ ਵਿਕਾਸ ਕਾਰਜਾਂ ਲਈ ਵੀ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾ ਰਹੀ।

ਉਨ੍ਹਾਂ ਦੱਸਿਆ ਕਿ ਪਿੰਡ ਵਾਸੀਆਂ ਦੇ ਮੰਗ ਸੀ ਕਿ ਉਨ੍ਹਾਂ ਦੇ ਪਿੰਡ ਵਿੱਚ ਪੰਚਾਇਤ ਘਰ ਦਾ ਨਿਰਮਾਣ ਕੀਤਾ ਜਾਵੇ । ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਦੀ ਮੰਗ ਨੂੰ ਧਿਆਨ ਵਿੱਚ ਰੱਖਦੇ ਹੋਏ ਪਿੰਡ ਵਿੱਚ ਪੰਚਾਇਤ ਘਰ ਦੀ ਉਸਾਰੀ ਕਰਵਾਈ ਜਾ ਰਹੀ ਹੈ, ਜੋ ਕਿ ਜਲਦ ਹੀ ਬਣ ਕੇ ਤਿਆਰ ਹੋ ਜਾਵੇਗਾ।

ਉਨ੍ਹਾਂ ਦੱਸਿਆ ਕਿ ਇਸ ਦੇ ਬਣਨ ਨਾਲ ਨਾ ਕੇਵਲ ਪਿੰਡ ਵਾਸੀਆਂ ਨੂੰ ਹੀ ਬਲਕਿ ਆਸ ਪਾਸ ਦੇ ਪਿੰਡਾਂ ਨੂੰ ਵੀ ਬਹੁਤ ਲਾਭ ਮਿਲੇਗਾ। 

Tags:

Latest

ਵਿਧਾਇਕਾਂ ਨੂੰ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੀ ਪੂਰੀ ਜ਼ਿੰਮੇਵਾਰੀ ਲੈਣੀ ਚਾਹੀਦੀ ਹੈ ਅਤੇ ਹਰ ਪਿੰਡ ਲਈ ਰੋਜ਼ਾਨਾ ਜਵਾਬਦੇਹੀ ਯਕੀਨੀ ਬਣਾਉਣੀ ਚਾਹੀਦੀ ਹੈ: ਮਨੀਸ਼ ਸਿਸੋਦੀਆ
ਰਸੂਖ਼ਦਾਰਾਂ ਦਾ ਵਾਰੋ-ਵਾਰੀ ਸੱਤਾ ਵਿੱਚ ਆਉਣ ਦਾ ਦੌਰ ਹੋਇਆ ਖ਼ਤਮ , ਹੁਣ ਲੋਕਾਂ ਦੀ ਵਾਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਭਗਵੰਤ ਸਿੰਘ ਮਾਨ ਸਰਕਾਰ 'ਬੇਅਦਬੀ' ਦੇ ਮਾਮਲੇ ’ਤੇ ਕੋਈ ਲਿਹਾਜ਼ ਨਹੀਂ ਕਰੇਗੀ, 'ਆਪ' ਸਰਕਾਰ 13 ਅਪ੍ਰੈਲ ਨੂੰ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਸਖਤ ਸਜ਼ਾਵਾਂ ਲਈ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਸੋਧ ਕਰੇਗੀ
ਵਿਆਪਕ ਉਦਯੋਗਿਕ ਨਿਵੇਸ਼ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਤੇ ਸ਼ਾਸਨ ਵਿੱਚ ਹੋਏ ਸੁਧਾਰਾਂ ’ਤੇ ਮੋਹਰ ਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਸਰਸ ਮੇਲੇ ’ਚ ਪਹਿਰਾਵਾ ਪ੍ਰਦਰਸ਼ਨੀ ਦੇ ਮੁਕਾਬਲੇ ਕਰਵਾਏ