ਮਾਨ ਸਰਕਾਰ ਨੇ ਪਿਛਲੇ 11 ਮਹੀਨਿਆਂ ਦੌਰਾਨ 57829 ਉਸਾਰੀ ਕਿਰਤੀਆਂ ਨੂੰ 77.65 ਕਰੋੜ ਰੁਪਏ ਜਾਰੀ ਕੀਤੇ : ਅਨਮੋਲ ਗਗਨ ਮਾਨ

Date:

ਉਸਾਰੀ ਕਿਰਤੀ ਸਰਕਾਰੀ ਸਕੀਮਾਂ ਦਾ ਲਾਭ ਲੈਣ ਲਈ ‘ਪੰਜਾਬ ਕਿਰਤੀ ਸਹਾਇਕ’ ਮੋਬਾਇਲ ਐਪ ਰਾਹੀਂ ਖੁਦ ਹੋ ਸਕਦੇ ਹਨ ਰਜਿਸਟਰ

CONSTRUCTION WORKERS CAN REGISTER ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਇਸ ਦਿਸ਼ਾ ਵਿੱਚ ਕੰਮ ਕਰਦੇ ਹੋਏ ਕਿਰਤ, ਸਿਕਾਇਤ ਨਿਵਾਰਣ,  ਨਿਵੇਸ਼ ਪ੍ਰੋਤਸਾਹਨ, ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਅਤੇ ਪ੍ਰਾਹੁਣਚਾਰੀ ਮੰਤਰੀ ਅਨਮੋਲ ਗਗਨ ਮਾਨ ਨੇ ਦੱਸਿਆ ਕਿ ਸੂਬਾ ਸਰਕਾਰ ਵਲੋਂ ਪਿਛਲੇ 11 ਮਹੀਨਿਆਂ ਦੌਰਾਨ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰੱਕਸ਼ਨ ਵਰਕਰਜ਼ ਵੈਲਫੇਅਰ ਬੋਰਡ ਰਾਹੀਂ ਵੱਖ-ਵੱਖ ਕਿਰਤ ਭਲਾਈ ਸਕੀਮਾਂ ਤਹਿਤ ਰਜਿਸਟਰਡ 57,829 ਉਸਾਰੀ ਕਿਰਤੀਆਂ ਨੂੰ ਵੱਖ ਵੱਖ ਉਸਾਰੀ ਕਿਰਤੀ ਭਲਾਈ ਸਕੀਮਾਂ ਅਧੀਨ 77.65 ਕਰੋੜ ਰੁਪਏ ਜਾਰੀ ਕੀਤੇ ਗਏ ਹਨ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆ ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਗੈਰ-ਹੁਨਰਮੰਦ ਕਾਮਿਆਂ ਦੀ ਘੱਟੋ-ਘੱਟ ਉਜਰਤਾਂ 9192 ਰੁਪਏ ਤੋਂ ਵਧਾ ਕੇ 9907 ਰੁਪਏ ਕੀਤੀਆਂ ਗਈਆਂ ਹਨ, ਜਦਕਿ ਅਰਧ ਹੁਨਰਮੰਦਾਂ ਦੀ ਘੱਟੋ-ਘੱਟ ਉਜਰਤਾਂ 9972 ਰੁਪਏ ਤੋਂ ਵਧਾ ਕੇ 10687 ਰੁਪਏ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ ਹੁਨਰਮੰਦ ਕਾਮਿਆਂ ਦੀ ਉਜਰਤਾਂ 10869 ਰੁਪਏ ਤੋਂ ਵਧਾ ਕੇ 11584 ਰੁਪਏ ਅਤੇ ਉੱਚ ਹੁਨਰਮੰਦ ਕਾਮਿਆਂ ਦੀ ਉਜਰਤਾਂ 11901 ਰੁਪਏ ਤੋਂ ਵਧਾ ਕੇ 12616 ਰੁਪਏ ਕੀਤੀਆਂ ਜਾ ਚੁੱਕੀਆਂ ਹਨ। CONSTRUCTION WORKERS CAN REGISTER

ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਉਸਾਰੀ ਕਿਰਤੀਆਂ ਦੀ ਸੁਵਿਧਾ ਲਈ ਮੋਬਾਇਲ ਐਪ “ਪੰਜਾਬ ਕਿਰਤੀ ਸਹਾਇਕ“ ਲਾਂਚ ਕੀਤੀ ਹੋਈ ਹੈ। ਉਨ੍ਹਾ ਕਿਹਾ ਕਿ ਇਸ ਮੋਬਾਇਲ ਐਪ ਨਾਲ ਉਸਾਰੀ ਕਿਰਤੀ ਆਪਣੇ ਮੋਬਾਇਲ ਤੋਂ ਖੁੱਦ ਹੀ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਲਾਭ ਲੈਣ ਲਈ ਰਜਿਸਟ੍ਰਸ਼ਨ ਕਰ ਸਕਦਾ ਹੈ, ਜਿਸ ਨਾਲ ਉਸ ਨੂੰ ਆਪਣੀ ਦਿਹਾੜੀ ਦਾ ਨੁਕਸਾਨ ਕਰਕੇ ਸੁਵਿਧਾ ਕੇਂਦਰਾ ਵਿੱਚ ਜਾ ਕੇ ਰਜਿਸਟਰ ਕਰਵਾਉਣ ਦੀ ਲੋੜ ਨਹੀਂ ਪਵੇਗੀ । CONSTRUCTION WORKERS CAN REGISTER

ਮੰਤਰੀ ਨੇ ਉਸਾਰੀ ਕਿਰਤੀਆਂ ਨੁੰ ਅਪੀਲ ਕੀਤੀ ਕਿ ਉਹ “ਪੰਜਾਬ ਕਿਰਤੀ ਸਹਾਇਕ“ ਰਾਹੀਂ ਖੁਦ ਨੂੰ ਰਜਿਸਟਰ ਕਰਨ ਅਤੇ ਸੂਬਾ ਸਰਕਾਰ ਦੀਆਂ ਉਸਾਰੀ ਕਿਰਤੀ ਭਲਾਈ ਸਕੀਮਾਂ ਦੇ ਲਾਭਪਾਰਤੀ ਬਣਨ।

ਅਨਮੋਲ ਗਗਨ ਮਾਨ

Also Read : HCA ਫਿਲਮ ਅਵਾਰਡ 2023: ਹਾਲੀਵੁੱਡ ਦੇ ਅਵਾਰਡ ਸ਼ੋ ਵਿੱਚ ਆਰ ਆਰ ਆਰ ਦੀ ਦਸਕ, ਔਸਕਰ ਤੋਂ ਪਹਿਲੀ ਵੱਡੀ ਜਿੱਤ

Share post:

Subscribe

spot_imgspot_img

Popular

More like this
Related

ਸਪੀਕਰ ਸੰਧਵਾਂ ਦੀ ਅਗਵਾਈ ਵਿੱਚ ਗੁਰੂ ਨਾਨਕ ਮੋਦੀਖਾਨੇ ਵਿਖੇ ਪਹੁੰਚਾਈਆਂ ਜਰੂਰੀ ਵਸਤਾਂ

ਕੋਟਕਪੂਰਾ, 18 ਦਸੰਬਰ (           )  ‘ਗੁੱਡ ਮੌਰਨਿੰਗ ਵੈਲਫੇਅਰ ਕਲੱਬ’ ਵੱਲੋਂ ਗੁਰੂ ਗੋਬਿੰਦ ਸਿੰਘ...

ਜਿਲ੍ਹਾ ਅਤੇ ਸੈਸ਼ਨ ਜੱਜ ਨੇ ਕੀਤਾ ਜੇਲ੍ਹ ਦਾ ਦੌਰਾ

ਸ਼੍ਰੀ ਮੁਕਤਸਰ ਸਾਹਿਬ  18 ਦਸੰਬਰ                                   ਪੰਜਾਬ ਰਾਜ ਕਾਨੂੰਨੀ ਸੇਵਾਵਾਂ...

21 ਦਸੰਬਰ ਨੂੰ ਹੋਣ ਵਾਲੀਆਂ ਚੋਣਾਂ ਲਈ ਸਾਰੇ ਪ੍ਰਬੰਧ ਮੁਕੰਮਲ

ਲੁਧਿਆਣਾ, 18 ਦਸੰਬਰ (000) ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਨਗਰ ਨਿਗਮ...