Friday, December 27, 2024

ਪੰਜਾਬ ‘ਚ ਹੁਣ ਸਰਕਾਰੀ ਬੱਸਾਂ ਦਾ ਸਫ਼ਰ ਹੋ ਗਿਆ ਔਖਾ, ਮੁਲਾਜ਼ਮਾਂ ਨੇ ਕਰ ਦਿੱਤਾ ਵੱਡਾ ਐਲਾਨ

Date:

Contract Workers Union

ਪੰਜਾਬ ਰੋਡਵੇਜ਼, ਪਨਬੱਸ ਤੇ ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੀ ਮੀਟਿੰਗ ਮੁੱਖ ਮੰਤਰੀ ਪੰਜਾਬ ਦੇ ਨਾਲ ਹੋਣੀ ਤੈਅ ਹੋਈ ਸੀ, ਜਿਸ ਕਰਕੇ ਯੂਨੀਅਨ ਦੇ ਨੁਮਾਇੰਦੇ ਚੰਡੀਗੜ੍ਹ ਪਹੁੰਚੇ ਸਨ ਪਰ ਮੀਟਿੰਗ ਹੋਣ ਦੀ ਬਜਾਏ ਅਗਲੀ ਤਾਰੀਖ਼ ਪਾ ਕੇ ਚਿੱਠੀ ਜਾਰੀ ਕਰ ਦਿੱਤੀ ਗਈ। ਇਸ ਚਿੱਠੀ ਨੂੰ ਯੂਨੀਅਨ ਵੱਲੋਂ ਮੌਕੇ ‘ਤੇ ਨਕਾਰ ਦਿੱਤਾ ਗਿਆ। ਯੂਨੀਅਨ ਨੇ ਇਸ ਦਾ ਵਿਰੋਧ ਕਰਦਿਆਂ ਮੀਟਿੰਗ ਦੀਆ ਕਾਪੀਆਂ ਡਿਪੂਆਂ ਦੇ ਗੇਟਾ ‘ਤੇ 9 ਫਰਵਰੀ ਨੂੰ ਸਾੜਨ ਦਾ ਫ਼ੈਸਲਾ ਕੀਤਾ ਗਿਆ ਹੈ।

ਜਾਣਕਾਰੀ ਦਿੰਦੇ ਹੋਏ ਕਮਲ ਕੁਮਾਰ, ਰੇਸ਼ਮ ਸਿੰਘ ਗਿੱਲ, ਸ਼ਮਸ਼ੇਰ ਸਿੰਘ, ਬਲਜੀਤ ਸਿੰਘ, ਹਰਕੇਸ਼ ਕੁਮਾਰ, ਜਗਤਾਰ ਸਿੰਘ, ਗੁਰਪ੍ਰੀਤ ਸਿੰਘ ਪੰਨੂ, ਬਲਜਿੰਦਰ ਸਿੰਘ ਨੇ ਕਿਹਾ ਸਰਕਾਰ ਬਣਨ ਤੋਂ ਪਹਿਲਾਂ ਟਰਾਂਸਪੋਰਟ ਮੁਲਾਜ਼ਮਾਂ ਨਾਲ ਬੜੇ ਵੱਡੇ ਪੱਧਰ ‘ਤੇ ਵਾਅਦੇ ਕੀਤੇ ਗਏ ਸਨ ਪਰ ਅੱਜ ਤੱਕ ਕੋਈ ਸਾਰਥਕ ਹੱਲ ਨਹੀਂ ਕੱਢਿਆ ਗਿਆ। ਗੁੱਸੇ ‘ਚ ਆਏ ਟਰਾਂਸਪੋਰਟ ਵਿਭਾਗ ਦੇ ਕਾਮਿਆਂ ਨੇ ਚੱਲਦੇ ਐਕਸ਼ਨਾ ਦੇ ਨਾਲ ਹੋਰ ਵੀ ਸਖ਼ਤ ਫ਼ੈਸਲਾ ਲੈਂਦਿਆਂ ਕਿਹਾ ਗਿਆ ਕਿ ਪੰਜਾਬ ਸਰਕਾਰ ਵੱਲੋਂ ਜੋ ਸਿਆਸੀ ਰੈਲੀਆਂ ਕੀਤੀਆਂ ਜਾ ਰਹੀਆਂ ਹਨ, ਉਨ੍ਹਾਂ ‘ਚ ਸਰਕਾਰੀ ਬੱਸਾਂ ਕੱਚੇ ਮੁਲਾਜ਼ਮ ਨਹੀਂ ਲੈ ਕੇ ਜਾਣਗੇ ਅਤੇ ਰੈਲੀਆਂ ਦਾ ਤਿੱਖਾ ਵਿਰੋਧ ਕੀਤਾ ਜਾਵੇਗਾ।

READ ALSO:ਭਾਰ ਘਟਾਉਣ ਦੇ ਨਾਲ Cholesterol ਅਤੇ BP ਨੂੰ ਕੰਟਰੋਲ ਕਰ ਸਕਦਾ ਹੈ ਲਸਣ, ਜਾਣੋ ਕਿਵੇਂ ਕਰਨਾ ਹੈ ਇਸ ਦਾ ਸੇਵਨ

ਇਸ ਦੇ ਨਾਲ ਹੀ ਪਨਬੱਸ, ਪੀ. ਆਰ. ਟੀ. ਸੀ. ਦੇ ਵਰਕਰ ਸਿਰਫ ਰੂਟ ਡਿਊਟੀ ਹੀ ਕਰਦੇ ਹੋਏ ਲੋਕਾਂ ਨੂੰ ਟਰਾਂਸਪੋਰਟ ਸਹੂਲਤ ਦੇਣਗੇ। ਇਸ ਦੇ ਨਾਲ ਜੋ ਬੱਸਾਂ ‘ਚ 52 ਸਵਾਰੀਆਂ ਤੋਂ ਵੱਧ ਬੈਠਾਉਣ ਦੀ ਛੋਟ ਦਿੱਤੀ ਗਈ ਸੀ। ਹੁਣ ਇਹ ਛੋਟ ਨਹੀਂ ਦਿੱਤੀ ਜਾਵੇਗੀ ਕਿਉਂਕਿ ਯੂਨੀਅਨ ਨੂੰ ਉਮੀਦ ਸੀ ਕਿ ਮੁੱਖ ਮੰਤਰੀ ਪੰਜਾਬ ਨਵੀਆਂ ਬੱਸਾਂ ਪਾਉਣ ਸਮੇਤ ਮੰਗਾਂ ਦਾ ਕੋਈ ਠੋਸ ਹੱਲ ਕੱਢਣਗੇ ਪਰ ਅਜਿਹਾ ਨਹੀਂ ਹੋਇਆ। ਯੂਨੀਅਨ ਨੇ ਕਿਹਾ ਕਿ ਹੁਣ ਮਜਬੂਰੀ ਵਿੱਚ ਯੂਨੀਅਨ ਵਲੋਂ ਰੱਖੀ 13, 14 ਅਤੇ 15 ਫਰਵਰੀ ਨੂੰ ਤਿੰਨ ਰੋਜ਼ਾ ਹੜਤਾਲ ਕਰਕੇ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ‘ਤੇ ਧਰਨਾ ਦਿੱਤਾ ਜਾਵੇਗਾ ਅਤੇ 16 ਫਰਵਰੀ ਨੂੰ ਦੇਸ਼ ਵਿਆਪੀ ਹੜਤਾਲ ‘ਚ ਵੀ ਹਿੱਸਾ ਲਿਆ ਜਾਵੇਗਾ। ਇਸ ਦੌਰਾਨ ਹੋਣ ਵਾਲੇ ਜਾਨੀ-ਮਾਲੀ ਨੁਕਸਾਨ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਵਿਭਾਗ ਦੇ ਉੱਚ ਅਧਿਕਾਰੀਆਂ ਦੀ ਹੋਵੇਗੀ।

Contract Workers Union

Share post:

Subscribe

spot_imgspot_img

Popular

More like this
Related

ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਵਿੱਚ ਐਮ.ਐਸ.ਪੀ. ਬਾਰੇ ਸਪੱਸ਼ਟਤਾ ਨਹੀਂ

ਚੰਡੀਗੜ੍ਹ, 26 ਦਸੰਬਰ: ਪੰਜਾਬ ਸਰਕਾਰ ਵੱਲੋਂ ਖੇਤੀ ਮੰਡੀਕਰਨ ਬਾਰੇ ਕੌਮੀ...

ਸ਼ਹੀਦੀ ਸਭਾ: ਡੀਜੀਪੀ ਗੌਰਵ ਯਾਦਵ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ  ਸਾਹਿਬ ਵਿਖੇ ਮੱਥਾ ਟੇਕਿਆ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

ਚੰਡੀਗੜ੍ਹ/ਫ਼ਤਿਹਗੜ੍ਹ ਸਾਹਿਬ, 26 ਦਸੰਬਰ: ਫ਼ਤਹਿਗੜ੍ਹ ਸਾਹਿਬ ਵਿਖੇ ਛੋਟੇ ਸਾਹਿਬਜ਼ਾਦੇ ਦੀ...

ਡਿਪਟੀ ਕਮਿਸ਼ਨਰ ਨੇ ਸਾਰੀਆਂ ਜ਼ਿੰਮੇਵਾਰੀਆਂ ਸਮਝਾ ਕੇ ਬਿਠਾਇਆ ਆਪਣੀ ਕੁਰਸੀ ਉੱਤੇ

ਅੰਮ੍ਰਿਤਸਰ, 26 ਦਸੰਬਰ 2024 (      )-- ਛੇ ਜਮਾਤ ਵਿੱਚ ਪੜਦੀ ਬੱਚੀ ਭਾਨਵੀ, ਜਿਸ...