Friday, December 27, 2024

ਲਾਲਜੀਤ ਸਿੰਘ ਭੁੱਲਰ ਨਾਲ ਮੁਲਾਕਾਤ ਉਪਰੰਤ ਪੰਜਾਬ ਰੋਡਵੇਜ਼ ਦੇ ਹੜਤਾਲ ਕਰਨ ਵਾਲੇ ਮੁਲਾਜ਼ਮਾਂ ਵੱਲੋਂ ਹੜਤਾਲ ਸਮਾਪਤ 

Date:

contractual employees Punjab Roadways: 

ਚੰਡੀਗੜ੍ਹ, 20 ਸਤੰਬਰ: ਪੰਜਾਬ ਰੋਡਵੇਜ਼ ਦੇ ਹੜਤਾਲ ਕਰਨ ਵਾਲੇ ਆਉਟਸੋਰਸ ਅਤੇ ਕੰਟਰੈਕਚਿਊਲ ਮੁਲਾਜ਼ਮਾਂ ਵਲੋਂ ਸੂਬੇ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨਾਲ ਮੁਲਾਕਾਤ ਉਪਰੰਤ ਅੱਜ ਸਵੇਰੇ ਤੋਂ ਸ਼ੁਰੂ ਕੀਤੀ ਹੜਤਾਲ ਨੂੰ ਸਮਾਪਤ ਕਰ ਦਿੱਤਾ।

ਅੱਜ ਇਥੇ ਪੰਜਾਬ ਭਵਨ ਵਿਖੇ ਹੜਤਾਲ ਕਰਨ ਵਾਲੇ ਆਉਟਸੋਰਸ ਅਤੇ ਕੰਟਰੈਕਚਿਊਲ ਮੁਲਾਜ਼ਮਾਂ ਦੀ ਜਥੇਬੰਦੀ ਦੇ ਆਗੂ ਵਲੋਂ ਪੰਜਾਬ ਰਾਜ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਟਰਾਂਸਪੋਰਟ ਸਕੱਤਰ ਦਿਲਰਾਜ ਸਿੰਘ ਸੰਧਾਵਾਲੀਆ ਅਤੇ ਸਟੇਟ ਟਰਾਂਸਪੋਰਟ ਕਮਿਸ਼ਨਰ ਅਮਨਦੀਪ ਕੌਰ ਹਾਜ਼ਰ ਸਨ।

ਮੀਟਿੰਗ ਦੌਰਾਨ ਹੜਤਾਲ ਕਰਨ ਵਾਲੇ ਆਉਟਸੋਰਸ ਅਤੇ ਕੰਟਰੈਕਚਿਊਲ ਮੁਲਾਜ਼ਮਾਂ ਵਲੋਂ ਆਪਣੀ ਮੰਗਾਂ ਸਬੰਧੀ ਟਰਾਂਸਪੋਰਟ ਮੰਤਰੀ ਨੂੰ ਜਾਣੂ ਕਰਵਾਇਆ ਗਿਆ।

ਇਹ ਵੀ ਪੜ੍ਹੋ: 1984 ਸਿੱਖ ਕਤਲੇਆਮ ਮਾਮਲੇ ‘ਚ ਕਾਂਗਰਸੀ ਆਗੂ ਸੱਜਣ ਕੁਮਾਰ ਬਰੀ

 ਮੁਲਾਕਾਤ ਦੌਰਾਨ ਲਾਲਜੀਤ ਸਿੰਘ ਭੁੱਲਰ ਨੇ ਹੜਤਾਲ ਕਰਨ ਵਾਲੇ ਮੁਲਾਜ਼ਮਾਂ ਨੂੰ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਾਰੇ ਮੁਲਾਜ਼ਮਾਂ ਦੀ ਭਲਾਈ ਲਈ ਕੰਮ ਕਰ ਰਹੀ ਹੈ।

ਉਨ੍ਹਾਂ  ਹੜਤਾਲ ਕਰਨ ਵਾਲੇ ਮੁਲਾਜ਼ਮਾਂ ਨੂੰ ਅਪੀਲ ਕੀਤੀ ਕੀ ਉਨ੍ਹਾਂ ਦੀਆਂ ਸਾਰੀਆਂ ਜਾਇਜ਼ ਮੰਗਾਂ,ਜਿਨ੍ਹਾਂ ਵਿਚੋਂ ਜ਼ਿਆਦਾਤਰ ਪਹਿਲਾਂ ਹੀ ਮੰਨੀਆਂ ਜਾ ਚੁਕੀਆਂ ਹਨ ਪ੍ਰੰਤੂ ਇਨ੍ਹਾਂ ਨੂੰ ਨਿਯਮਾਂ ਅਨੁਸਾਰ ਲਾਗੂ ਕਰਨ ਵਿਚ ਕੁੱਝ ਸਮਾਂ ਲੱਗ ਰਿਹਾ ਹੈ ਇਸ ਲਈ ਹੜਤਾਲ ਕਰਨ ਵਾਲੇ ਮੁਲਾਜ਼ਮਾਂ ਨੂੰ ਵਿਭਾਗ ਨੂੰ ਸਹਿਯੋਗ ਕਰਨਾ ਚਾਹੀਦਾ ਹੈ। contractual employees Punjab Roadways:

ਟਰਾਂਸਪੋਰਟ ਮੰਤਰੀ ਨੇ ਮੁਲਾਜ਼ਮ ਨੂੰ ਅਗਲੀ ਤਨਖ਼ਾਹ 5 ਫ਼ੀਸਦ ਵਾਧੇ ਨਾਲ ਦੇਣ, ਬਲੈਕ ਲਿਸਟ ਕੀਤੇ ਗਏ  ਮੁਲਾਜ਼ਮਾਂ ਨੂੰ ਨਿਯਮਾਂ ਅਨੁਸਾਰ ਬਹਾਲ ਕਰਨ,ਜਿਨ੍ਹਾਂ ਬੱਸਾਂ ਵਿਚ ਬੈਟਰੀਆਂ ਜਾ ਟਾਇਰ ਪੈਣ ਵਾਲੇ ਹਨ ਉਨ੍ਹਾਂ ਨੂੰ ਤੁਰੰਤ ਬਦਲਣ ਦੇ ਹੁਕਮ ਅਧਿਕਾਰੀਆਂ ਨੂੰ  ਦਿੱਤੇ। contractual employees Punjab Roadways:

Share post:

Subscribe

spot_imgspot_img

Popular

More like this
Related

ਫਾਜ਼ਿਲਕਾ ਦੇ ਵਿਧਾਇਕ ਵੱਲੋਂ ਵਿਕਾਸ ਕਾਰਜਾਂ ਦੇ ਨੀਂਹ ਪੱਥਰ

 ਫਾਜ਼ਿਲਕਾ 27 ਦਸੰਬਰ  ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ...

ਅਮਨ ਅਰੋੜਾ ਵੱਲੋਂ ਮਾਤਾ ਗੁਜਰੀ ਜੀ ਤੇ ਛੋਟੇ ਸਾਹਿਬਜ਼ਾਦਿਆਂ ਦੀ ਬੇਮਿਸਾਲ ਸ਼ਹਾਦਤ ਨੂੰ ਸਿਜਦਾ

ਚੰਡੀਗੜ੍ਹ/ ਸ੍ਰੀ ਫ਼ਤਹਿਗੜ੍ਹ ਸਾਹਿਬ, 27 ਦਸੰਬਰ:ਪੰਜਾਬ ਦੇ ਨਵੀਂ ਅਤੇ...