Corona spread its feet again in the country ਨਵੀਂ ਦਿੱਲੀ- ਦੇਸ਼ ‘ਚ ਇਕ ਵਾਰ ਫਿਰ ਕੋਰੋਨਾ ਦਾ ਕਹਿਰ ਜ਼ੋਰ ਫੜਨ ਲੱਗਾ ਹੈ। ਪਿਛਲੇ 24 ਘੰਟਿਆਂ ਵਿੱਚ ਦੇਸ਼ ਵਿੱਚ ਕੋਵਿਡ-19 (COVID-19) ਦੇ 3,038 ਨਵੇਂ ਮਾਮਲੇ ਸਾਹਮਣੇ ਆਏ ਹਨ। ਪਾਜੀਟੀਵਿਟੀ ਦਰ ‘ਚ ਵੱਡਾ ਉਛਾਲ ਦੇਖਿਆ ਗਿਆ ਹੈ। ਇਸ ਸਮੇਂ ਦੇਸ਼ ਵਿੱਚ ਕੋਵਿਡ-19 ਦੇ 21,000 ਤੋਂ ਵੱਧ ਐਕਟਿਵ ਕੇਸ ਹਨ। ਪਿਛਲੇ 24 ਘੰਟਿਆਂ ਵਿੱਚ ਦੇਸ਼ ਵਿੱਚ ਕੋਵਿਡ ਕਾਰਨ 7 ਮੌਤਾਂ ਦਰਜ ਕੀਤੀਆਂ ਗਈਆਂ ਹਨ। ਪੰਜਾਬ ‘ਚ ਕੋਰੋਨਾ ਨਾਲ 2 ਮੌਤਾਂ, ਉੱਤਰਾਖੰਡ ‘ਚ 1, ਮਹਾਰਾਸ਼ਟਰ ‘ਚ 1, ਜੰਮੂ ‘ਚ 1 ਅਤੇ ਦਿੱਲੀ ‘ਚ 2 ਮੌਤਾਂ ਹੋਈਆਂ ਹਨ। ਮੰਗਲਵਾਰ ਨੂੰ ਕੇਂਦਰੀ ਸਿਹਤ ਮੰਤਰਾਲੇ ਦੇ ਅਪਡੇਟ ਕੀਤੇ ਅੰਕੜਿਆਂ ਅਨੁਸਾਰ, ਕੋਵਿਡ ਕੇਸਾਂ ਦੀ ਕੁੱਲ ਗਿਣਤੀ 4.47 ਕਰੋੜ (4,47,29,284) ਤੱਕ ਪਹੁੰਚ ਗਈ ਹੈ।Corona spread its feet again in the country
also read : ਗੁਰਦਾਸਪੁਰ ਚ ASI ਦਾ ਵੱਡਾ ਕਾਰਾ ,ਆਪਣੀ ਹੀ ਪਤਨੀ ਅਤੇ ਪੁੱਤਰ ਦਾ ਗੋ+ਲੀਆਂ ਮਾਰ ਕੇ ਕੀਤਾ ਕ+ਤਲ
Corona spread its feet again in the country ਵਰਤਮਾਨ ਵਿੱਚ ਐਕਟਿਵ ਕੇਸ ਕੁੱਲ ਲਾਗਾਂ ਦਾ 0.05 ਪ੍ਰਤੀਸ਼ਤ ਹਨ। ਮੰਤਰਾਲੇ ਦੇ ਅੰਕੜਿਆਂ ਮੁਤਾਬਕ ਕੋਵਿਡ-19 ਤੋਂ ਠੀਕ ਹੋਣ ਵਾਲਿਆਂ ਦੀ ਰਾਸ਼ਟਰੀ ਰਿਕਵਰੀ ਦਰ 98.76 ਫੀਸਦੀ ਦਰਜ ਕੀਤੀ ਗਈ ਹੈ। ਕੋਰੋਨਾ ਬਿਮਾਰੀ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ 44177204 ਹੈ। ਜਦਕਿ ਕੋਵਿਡ ਦੇ ਮਰੀਜ਼ਾਂ ਦੀ ਮੌਤ ਦਰ 1.19 ਦਰਜ ਕੀਤੀ ਗਈ ਹੈ। ਸਿਹਤ ਮੰਤਰਾਲੇ ਦੀ ਵੈੱਬਸਾਈਟ ਮੁਤਾਬਕ ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਵਿਡ ਵੈਕਸੀਨ ਦੀਆਂ 220.66 ਕਰੋੜ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਪਿਛਲੇ ਕੁਝ ਦਿਨਾਂ ਵਿੱਚ, ਭਾਰਤ ਵਿੱਚ ਕੋਵਿਡ ਦੇ ਮਾਮਲਿਆਂ ਵਿੱਚ ਬਹੁਤ ਤੇਜ਼ੀ ਨਾਲ ਵਾਧਾ ਦੇਖਿਆ ਗਿਆ ਹੈ। ਇਸੇ ਲਈ ਕੇਂਦਰੀ ਸਿਹਤ ਮੰਤਰੀ ਮਨਸੁਖ ਮੰਡਾਵੀਆ ਨੇ ਕਿਹਾ ਕਿ ਲੋਕਾਂ ਨੂੰ ਚੌਕਸ ਰਹਿਣ ਦੀ ਲੋੜ ਹੈ।