Saturday, December 21, 2024

ਵਿਧਾਇਕ ਬੱਗਾ ਦੇ ਨਾਲ ਨਿਗਮ ਕਮਿਸ਼ਨਰ ਨੇ ਹੋਟਲ ਐਸੋਸੀਏਸ਼ਨ ਨਾਲ ਕੀਤੀ ਮੀਟਿੰਗ

Date:

ਲੁਧਿਆਣਾ, 12 ਸਤੰਬਰ (000) – ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ ਦੇ ਨਾਲ ਨਗਰ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ ਵੱਲੋਂ ਅੱਜ ਸਥਾਨਕ ਦਫ਼ਤਰ ਐਮ.ਸੀ.ਐਲ. ਜੋਨ-ਡੀ ਵਿਖੇ ਹੋਟਲ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ।

ਮੀਟਿੰਗ ਦੌਰਾਨ ਵੱਖ-ਵੱਖ ਸਮੱਸਿਆਵਾਂ ਦਾ ਮੌਕੇ ‘ਤੇ ਹੀ ਨਿਪਟਾਰਾ ਕੀਤਾ ਗਿਆ ਅਤੇ ਨਿਗਮ ਕਮਿਸ਼ਨਰ ਵੱਲੋਂ ਹੋਟਲ ਐਸੋਸੀਏਸ਼ਨ ਨੂੰ ਵਿਸ਼ਵਾਸ਼ ਦਿਵਾਇਆ ਗਿਆ ਕਿ ਉਨ੍ਹਾਂ ਦੀਆਂ ਬਕਾਇਆ ਮੁਸ਼ਕਿਲਾਂ ਦਾ ਵੀ ਜਲਦ ਢੁੱਕਵਾਂ ਹੱਲ ਕੱਢਿਆ ਜਾਵੇਗਾ।

ਵਿਧਾਇਕ ਬੱਗਾ ਨੇ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹੋਟਲ ਉਦਯੋਗ ਨੂੰ ਹੁਲਾਰਾ ਦੇਣ ਲਈ ਵਚਨਬੱਧ ਹੈ ਅਤੇ ਵਪਾਰੀ ਵਰਗ ਦੀ ਭਲਾਈ ਲਈ ਹਰ ਸੰਭਵ ਸਹਿਯੋਗ ਕੀਤਾ ਜਾਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਵੋਟਾਂ ਦੌਰਾਨ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਇੱਕ-ਇੱਕ ਕਰਕੇ ਪੂਰਿਆਂ ਕੀਤਾ ਜਾ ਰਿਹਾ ਹੈ ਅਤੇ ਹਲਕੇ ਵਿੱਚ ਵਿਕਾਸ ਕਾਰਜ਼ ਜੰਗੀ ਪੱਧਰ ‘ਤੇ ਚੱਲ ਰਹੇ ਹਨ।

Share post:

Subscribe

spot_imgspot_img

Popular

More like this
Related