ਡੇਅਰੀ ਫਾਰਮਰਾਂ ਨੂੰ ਕੁਸ਼ਲ ਡੇਅਰੀ ਮੈਨੇਜਰ ਬਣਾਉਣ ਲਈ ਡੇਅਰੀ ਉੱਦਮ ਸਿਖਲਾਈ ਕੋਰਸ ਦੀ ਕੌਂਸਲਿੰਗ 8 ਫ਼ਰਵਰੀ ਨੂੰ-

ਫ਼ਰੀਦਕੋਟ 06 ਫ਼ਰਵਰੀ,2024

ਸ੍ਰ. ਗੁਰਮੀਤ ਸਿੰਘ ਖੁੱਡੀਆਂ, ਕੈਬਨਿਟ ਮੰਤਰੀ ਪਸ਼ੂ-ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਤੇ ਸ੍ਰ. ਕੁਲਦੀਪ ਸਿੰਘ ਜੱਸੋਵਾਲ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਦੀ ਯੋਗ ਅਗਵਾਈ ਹੇਠ ਡੇਅਰੀ ਵਿਕਾਸ ਵਿਭਾਗ ਪੰਜਾਬ ਵੱਲੋਂ ਡੇਅਰੀ ਫਾਰਮਰਾਂ ਨੂੰ ਕੁਸ਼ਲ ਡੇਅਰੀ ਮੈਨੇਜਰ ਬਣਾਉਣ ਲਈ (30 ਦਿਨਾਂ) ਦਾ ਡੇਅਰੀ ਉੱਦਮ ਸਿਖਲਾਈ ਕੋਰਸ ਮਿਤੀ 19-02-2024 ਨੂੰ ਪੰਜਾਬ ਵਿੱਚ ਅਲੱਗ-2 ਡੇਅਰੀ ਟ੍ਰੇਨਿੰਗ ਸੈਂਟਰਾਂ ‘ਤੇ ਚਲਾਇਆ ਜਾ ਰਿਹਾ ਹੈ। ਜਿਸਦੀ ਕੌਂਸਲਿੰਗ ਮਿਤੀ 08-02-2024 ਨੂੰ ਰੱਖੀ ਗਈ ਹੈ। ਇਹ ਜਾਣਕਾਰੀ ਡਿਪਟੀ ਡਾਇਰੈਕਟਰ ਡੇਅਰੀ ਫ਼ਰੀਦਕੋਟ ਸ. ਨਿਰਵੈਰ ਸਿੰਘ ਬਰਾੜ ਨੇ ਦਿੱਤੀ।

ਉਨ੍ਹਾਂ ਦੱਸਿਆ ਕਿ ਇਸ ਟ੍ਰੇਨਿੰਗ ਵਿੱਚ ਦੁਧਾਰੂ ਪਸ਼ੂਆਂ ਦੀ ਨਸਲ ਸੁਧਾਰ, ਦੁੱਧ ਤੋਂ ਦੁੱਧ ਪਦਾਰਥ ਬਣਾਉਣ, ਡੇਅਰੀ ਫਾਰਮ ਦਾ ਪ੍ਰਬੰਧ, ਅਤੇ ਸੰਤੁਲਿਤ ਪਸ਼ੂ ਖੁਰਾਕ ਸਬੰਧੀ ਸਿਖਲਾਈ ਦਿੱਤੀ ਜਾ ਰਹੀ ਹੈ। ਜਿਲ੍ਹਾ ਫਰੀਦਕੋਟ ਦੇ ਚਾਹਵਾਨ ਡੇਅਰੀ ਫਾਰਮਰ ਜਿੰਨ੍ਹਾਂ ਦੀ ਉਮਰ 18 ਤੋਂ 55 ਸਾਲ ਹੋਵੇ ਅਤੇ 05 ਦੁਧਾਰੂ ਪਸ਼ੂ ਮੌਜੂਦਾ ਹੋਣ, ਉਹ ਮਿਤੀ 08-02-2024 ਨੂੰ ਮੈਟ੍ਰਿਕ ਦਾ ਸਰਟੀਫਿਕੇਟ, ਆਧਾਰ ਕਾਰਡ, ਸਮੇਤ ਪਾਸਪੋਰਟ ਸਾਇਜ਼ ਫੋਟੋ ਲੈ ਕੇ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ, ਗਿੱਲ ਜਿਲ੍ਹਾ ਮੋਗਾ ਵਿਖੇ ਕੌਂਸਲਿੰਗ ਲਈ ਹਾਜ਼ਰ ਹੋਣ।

ਇਸ ਸਬੰਧੀ ਨਿਰਧਾਰਿਤ ਪ੍ਰੋਫਾਰਮੇ ਲਈ ਪ੍ਰਾਸਪੈਕਟ ਸਬੰਧਤ ਜਿਲ੍ਹੇ ਦੇ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ, ਫਰੀਦਕੋਟ, ਡੀ.ਸੀ. ਦਫਤਰ, ਪਹਿਲੀ ਮੰਜ਼ਿਲ, ਕਮਰਾ ਨੰ: 212 ਤੋਂ ਪ੍ਰਾਪਤ ਕਰ ਸਕਦੇ ਹਨ। ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 98779-93637 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

[wpadcenter_ad id='4448' align='none']