Tuesday, January 14, 2025

ਵਿਸ਼ੇਸ਼ ਅਦਾਲਤ ਵੱਲੋਂ 50 ਹਜ਼ਾਰ ਦੀ ਰਿਸ਼ਵਤ ਲੈਣ ਵਾਲੇ ਸਹਾਇਕ ਖਜ਼ਾਨਾ ਅਫਸਰ ਤੇ ਉਸ ਦੇ ਸਾਥੀ ਨੂੰ ਨੂੰ 7-7 ਸਾਲ ਦੀ ਕੈਦ

Date:

Court sentences Treasury Officer ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਰਾਜ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਟਾਲਰੈਂਸ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਅਧੀਨ ਅੱਜ ਮਾਨਸਾ ਦੀ ਵਿਸ਼ੇਸ਼ ਅਦਾਲਤ ਨੇ ਸਹਾਇਕ ਖਜਾਨਾ ਅਫਸਰ ਮਾਨਸਾ ਗੁਰਪ੍ਰੀਤ ਸਿੰਘ ਤੇ ਉਸ ਦੇ ਇੱਕ ਸਾਥੀ ਆਤਮਾ ਸਿੰਘ ਵਾਸੀ ਕੋਟੜਾ ਜਿਲਾ ਮਾਨਸਾ ਨੂੰ ਰਿਸ਼ਵਤਖੋਰੀ ਦੇ ਕੇਸ ਵਿੱਚ ਸੱਤ-ਸੱਤ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ।

ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਪੰਜਾਬ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਗੁਰਜੀਤ ਕੌਰ ਵਾਸੀ ਮਾਨਸਾ ਕੈਚੀਆਂ, ਜ਼ਿਲ੍ਹਾ ਮਾਨਸਾ ਨੇ ਵਿਜੀਲੈਂਸ ਕੋਲ ਸ਼ਿਕਾਇਤ ਕਰਕੇ ਦੱਸਿਆ ਸੀ ਕਿ ਉਸ ਦੇ ਪਤੀ ਹਰਿੰਦਰ ਸਿੰਘ ਪਟਵਾਰੀ ਦੀ ਮੌਤ ਹੋ ਜਾਣ ਉਪਰੰਤ ਉਸ ਦੇ ਤਨਖਾਹ ਸਬੰਧੀ ਬਕਾਏ ਦਾ ਸੱਤ ਲੱਖ ਰੁਪਏ ਦਾ ਬਿੱਲ ਪਾਸ ਕਰਨ ਬਦਲੇ ਉਪਰੋਕਤ ਸਹਾਇਕ ਖਜ਼ਾਨਾ ਖਜਾਨਾ ਅਫਸਰ ਨੇ ਆਤਮਾ ਸਿੰਘ ਵਾਸੀ ਕੋਟੜਾ ਜ਼ਿਲ੍ਹਾ ਮਾਨਸਾ ਨਾਲ ਮਿਲੀਭੁਗਤ ਕਰਕੇ 50 ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। Court sentences Treasury Officer

ਇਸ ਸ਼ਿਕਾਇਤ ਉੱਤੇ ਕਾਰਵਾਈ ਕਰਦੇ ਹੋਏ ਵਿਜੀਲੈਂਸ ਬਿਊਰੋ ਨੇ ਜਾਲ ਵਿਛਾਇਆ ਅਤੇ ਸਹਾਇਕ ਖਜਾਨਾ ਅਫਸਰ ਤੇ ਉਸਦੇ ਸਹਿਯੋਗੀ ਨੂੰ 50 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ 27-07-2015 ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਸੀ। ਉਕਤ ਦੋਹਾਂ ਦੋਸ਼ੀਆਂ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਰੇਂਜ ਬਠਿੰਡਾ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਸੀ।
ਇਸ ਰਿਸ਼ਵਤਖੋਰੀ ਮੁਕੱਦਮੇ ਦੀ ਪੂਰੀ ਤਨਦੇਹੀ ਨਾਲ ਪੈਰਵੀ ਕਰਦਿਆਂ ਵਿਜੀਲੈਂਸ ਬਿਊਰੋ ਨੇ ਮੁਕੱਦਮੇ ਦਾ ਚਲਾਣ ਪੇਸ਼ ਕਰਨ ਉਪਰੰਤ ਗਵਾਹੀਆਂ ਮੁਕੰਮਲ ਕਰਵਾਈਆਂ ਗਈਆਂ ਜਿਸ ਦੇ ਅਧਾਰ ਤੇ ਅੱਜ ਵਿਸ਼ੇਸ਼ ਅਦਾਲਤ ਦੇ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ੍ਰੀ ਮਨਦੀਪ ਸਿੰਘ ਢਿੱਲੋਂ ਨੇ ਉਕਤ ਦੋਹਾਂ ਦੋਸ਼ੀਆਂ ਨੂੰ ਇਸ ਕੇਸ ਵਿੱਚ ਸੱਤ -ਸੱਤ ਸਾਲ ਦੀ ਕੈਦ ਦੀ ਸਜ਼ਾ ਸੁਣਾਈ। ਉਪਰੰਤ ਵਿਜੀਲੈਂਸ ਬਿਓਰੋ ਯੁਨਿਟ ਮਾਨਸਾ ਦੀ ਟੀਮ ਵੱਲੋਂ ਦੋਹਾਂ ਦੋਸ਼ੀਆਂ ਨੂੰ ਜ਼ਿਲ੍ਹਾ ਜੇਲ੍ਹ ਮਾਨਸਾ ਵਿੱਚ ਬੰਦ ਕਰਵਾਇਆ ਗਿਆ। Court sentences Treasury Officer

ਉਕਤ ਦੋਹਾਂ ਦੋਸ਼ੀਆਂ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਰੇਂਜ ਬਠਿੰਡਾ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਸੀ।

Also Read: ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ‘ਚ ਜੇ.ਈਜ਼ ਨੂੰ ਨਿਯੁਕਤੀ ਪੱਤਰਾਂ ਦੀ ਵੰਡ 21 ਫਰਵਰੀ ਨੂੰ- ਜਿੰਪਾ

Share post:

Subscribe

spot_imgspot_img

Popular

More like this
Related

ਦੱਖਣੀ ਅਫਰੀਕਾ ਮੌਕੇ ਵਾਪਰਿਆ ਵੱਡਾ ਹਾਦਸਾ ! ਸੋਨੇ ਦੀ ਖਾਨ ਚ ਫਸੇ 100 ਮਜ਼ਦੂਰਾਂ ਦੀ ਮੌਤ

South Agrica Gold Mines Accident ਦੱਖਣੀ ਅਫਰੀਕਾ ਵਿੱਚ ਇੱਕ ਗੈਰ-ਕਾਨੂੰਨੀ...

ਮੁਹਾਲੀ ‘ਚ ਡਿੱਗਿਆ ਸ਼ੋਅਰੂਮ ਦਾ ਲੈਂਟਰ, 1 ਦੀ ਮੌਤ, ਕਈ ਜ਼ਖ਼ਮੀ

Mohali TDI City ਮੋਹਾਲੀ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ ਹੈ।...