ਮੁੱਖ ਮੰਤਰੀ ਵੱਲੋਂ ਮਹਾਨ ਕ੍ਰਿਕਟਰ ਬਿਸ਼ਨ ਸਿੰਘ ਬੇਦੀ ਦੇ ਦੇਹਾਂਤ ਉਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 24 ਅਕਤੂਬਰ

CRICKETER BISHAN SINGH BEDI ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਤੇ ਪ੍ਰਸਿੱਧ ਸਪਿੰਨਰ ਬਿਸ਼ਨ ਸਿੰਘ ਬੇਦੀ ਦੇ ਸੋਮਵਾਰ ਨੂੰ ਨਵੀਂ ਦਿੱਲੀ ਵਿੱਚ ਹੋਏ ਦੇਹਾਂਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਆਪਣੇ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਇਸ ਮਹਾਨ ਸਪਿੰਨਰ ਦੇ ਦੇਹਾਂਤ ਨੂੰ ਕ੍ਰਿਕਟ ਪ੍ਰੇਮੀਆਂ ਲਈ ਵੱਡਾ ਘਾਟਾ ਦੱਸਿਆ ਹੈ। ਉਨ੍ਹਾਂ ਕਿਹਾ ਕਿ ਭਾਰਤੀ ਕ੍ਰਿਕਟ ਦੇ ਇਤਿਹਾਸ ਵਿੱਚ ਆਪਣੇ ਸਾਥੀ ਚਾਰ ਸਪਿੰਨਰਾਂ ਨਾਲ ਮਿਲ ਕੇ ਕੀਤੀ ਘਾਤਕ ਸਪਿੰਨ ਗੇਂਦਬਾਜ਼ੀ ਲਈ ਬੇਦੀ ਨੂੰ ‘ਸਰਦਾਰ ਆਫ਼ ਸਪਿੰਨ’ ਦੇ ਨਾਂ ਨਾਲ ਜਾਣਿਆ ਜਾਂਦਾ ਹੈ।

READ ALSO : ਨਹੀ ਰਹੇ ਸਾਬਕਾ ਕ੍ਰਿਕਟਰ ਬਿਸ਼ਨ ਸਿੰਘ ਬੇਦੀ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬਿਸ਼ਨ ਸਿੰਘ ਬੇਦੀ ਦਾ ਦੇਹਾਂਤ ਵਿਸ਼ਵ ਕ੍ਰਿਕਟ ਵਿੱਚ ਭਾਰਤੀ ਸਪਿੰਨਰਾਂ ਦੇ ਸੁਨਿਹਰੀ ਦੌਰ ਦਾ ਅੰਤ ਹੈ।CRICKETER BISHAN SINGH BEDI

ਮੁੱਖ ਮੰਤਰੀ ਨੇ ਕਿਹਾ ਕਿ ਇਸ ਪ੍ਰਸਿੱਧ ਸਪਿੰਨਰ ਨੂੰ ਖੇਡ ਇਤਿਹਾਸ ਵਿੱਚ ਭਾਰਤੀ ਕ੍ਰਿਕਟ ਲਈ ਪਾਏ ਲਾਮਿਸਾਲ ਯੋਗਦਾਨ ਲਈ ਹਮੇਸ਼ਾ ਯਾਦ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਬਿਸ਼ਨ ਸਿੰਘ ਬੇਦੀ ਦੇ ਦੇਹਾਂਤ ਨਾਲ ਕ੍ਰਿਕਟ ਦੇ ਖੇਤਰ ਵਿੱਚ ਇਕ ਵੱਡਾ ਖੱਪਾ ਪਿਆ ਹੈ, ਜੋ ਨੇੜ ਭਵਿੱਖ ਵਿੱਚ ਪੂਰਿਆ ਨਹੀਂ ਜਾ ਸਕੇਗਾ। ਇਸ ਦੁੱਖ ਦੀ ਘੜੀ ਵਿੱਚ ਪੀੜਤ ਪਰਿਵਾਰ, ਸਨੇਹੀਆਂ ਤੇ ਸਕੇ-ਸਬੰਧੀਆਂ ਤੇ ਹਜ਼ਾਰਾਂ ਕ੍ਰਿਕਟ ਪ੍ਰੇਮੀਆਂ ਨਾਲ ਹਮਦਰਦੀ ਪ੍ਰਗਟਾਉਂਦਿਆਂ ਭਗਵੰਤ ਸਿੰਘ ਮਾਨ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਅਤੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ।CRICKETER BISHAN SINGH BEDI

[wpadcenter_ad id='4448' align='none']