Wednesday, January 15, 2025

ਮੁੱਖ ਮੰਤਰੀ ਵੱਲੋਂ ਸਰਕਾਰੀ ਅਧਿਕਾਰੀ ਨੂੰ ਪਰਾਲੀ ਸਾੜਨ ਲਈ ਮਜਬੂਰ ਕਰਨ ਵਾਲੀ ਭੀੜ ’ਤੇ ਐਫ.ਆਈ.ਆਰ. ਦਰਜ ਕਰਨ ਦੇ ਹੁਕਮ

Date:

ਚੰਡੀਗੜ੍ਹ, 6 ਨਵੰਬਰ

Crowds forced to burn stubble ਇਕ ਵੀਡੀਓ ਵਿੱਚ ਭੀੜ ਵੱਲੋਂ ਸਰਕਾਰੀ ਕਰਮਚਾਰੀ ਨੂੰ ਪਰਾਲੀ ਸਾੜਨ ਲਈ ਮਜਬੂਰ ਕਰਨ ਦੀ ਘਟਨਾ ਦਾ ਗੰਭੀਰ ਨੋਟਿਸ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਸ ਘਿਨਾਉਣੇ ਜੁਰਮ ਨੂੰ ਅੰਜ਼ਾਮ ਦੇਣ ਵਾਲਿਆਂ ਖਿਲਾਫ਼ ਐਫ.ਆਈ.ਆਰ. ਦਰਜ ਕਰਨ ਦੇ ਹੁਕਮ ਦਿੱਤੇ ਹਨ।

ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਇਸ ਘਟਨਾ ਦੀ ਸਖ਼ਤ ਨਿਖੇਧੀ ਕਰਦਿਆਂ ਇਸ ਨੂੰ ਸੂਬੇ ਦੇ ਲੋਕਾਂ ਖਿਲਾਫ ਅਣਮਨੁੱਖੀ ਕਾਰਾ ਦੱਸਿਆ। ਗੁਰਬਾਣੀ ਦੀ ਤੁਕ ‘ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ’ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮਹਾਨ ਗੁਰੂ ਸਾਹਿਬਾਨ ਨੇ ਹਵਾ (ਪਵਨ) ਨੂੰ ਗੁਰੂ, ਪਾਣੀ (ਪਾਣੀ) ਨੂੰ ਪਿਤਾ ਅਤੇ ਜ਼ਮੀਨ (ਧਰਤ) ਨੂੰ ਮਾਤਾ ਦਾ ਦਰਜਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਬੜੇ ਦੁੱਖ ਦੀ ਗੱਲ ਹੈ ਕਿ ਇਸ ਘਟਨਾ ਤੋਂ ਪਤਾ ਲਗਦਾ ਹੈ ਕਿ ਸੂਬੇ ਵਿੱਚ ਲੋਕਾਂ ਵੱਲੋਂ ਮਹਾਨ ਗੁਰੂਆਂ ਦੇ ਸੰਦੇਸ਼ ਦਾ ਸਤਿਕਾਰ ਨਹੀਂ ਕੀਤਾ ਜਾ ਰਿਹਾ।

READ ALSO : ਅਕਾਲੀ ਦਲ ਦੇ ਯੂਥ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਮਿਲੀ ਜ਼ਮਾਨਤ

ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਸੂਬਾ ਸਰਕਾਰ ਇਸ ਘਿਨਾਉਣੀ ਘਟਨਾ ਦੇ ਵਾਪਰਨ ’ਤੇ ਮੂਕ ਦਰਸ਼ਕ ਬਣ ਕੇ ਨਹੀਂ ਬੈਠ ਸਕਦੀ ਅਤੇ ਨਾ ਹੀ ਅਰਾਜਕਤਾ ਫੈਲਾਉਣ ਦੀ ਇਜਾਜ਼ਤ ਦੇ ਸਕਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਅਧਿਕਾਰੀ ਖੇਤਾਂ ਵਿੱਚ ਪਰਾਲੀ ਨਾ ਸਾੜਨ ਦਾ ਸੰਦੇਸ਼ ਲੈ ਕੇ ਗਿਆ ਸੀ ਪਰ ਉਥੇ ਜੁੜੀ ਭੀੜ ਨੇ ਅਧਿਕਾਰੀ ਦੇ ਹੱਥ ਵਿੱਚ ਸੀਖਾਂ ਦੀ ਡੱਬੀ ਫੜਾ ਕੇ ਪਰਾਲੀ ਨੂੰ ਅੱਗ ਲਾਉਣ ਲਈ ਮਜਬੂਰ ਕੀਤਾ ਜਿਸ ਨੂੰ ਕਿਸੇ ਵੀ ਕੀਮਤ ਉਤੇ ਸਹਿਣ ਨਹੀਂ ਕੀਤਾ ਜਾ ਸਕਦਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜਿਹੀ ਬੁਜ਼ਦਿਲੀ ਵਾਲੀ ਕਾਰਵਾਈ ਨੂੰ ਅੰਜ਼ਾਮ ਦੇ ਕੇ ਇਹ ਲੋਕ ਆਪਣੇ ਹੀ ਬੱਚਿਆਂ ਦਾ ਜੀਵਨ ਬਰਬਾਦ ਕਰਨ ਦੇ ਰਾਹ ਉਤੇ ਤੁਰੇ ਹੋਏ ਹਨ ਕਿਉਂਕਿ ਇਨ੍ਹਾਂ ਹੀ ਖੇਤਾਂ ਦਾ ਧੂੰਆਂ ਬੱਚਿਆਂ ਦਾ ਦਮ ਘੁੱਟੇਗਾ। Crowds forced to burn stubble

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਪੁਲਿਸ ਨੂੰ ਇਸ ਮੰਦਭਾਗੀ ਘਟਨਾ ਵਿੱਚ ਸ਼ਾਮਲ ਹੁੱਲੜਬਾਜ਼ ਲੋਕਾਂ ਦੀ ਸ਼ਨਾਖ਼ਤ ਕਰਕੇ ਕੇਸ ਕਰਨ ਲਈ ਆਖਿਆ ਹੈ। ਉਨ੍ਹਾਂ ਕਿਹਾ ਕਿ ਅਜਿਹੀ ਆਪੋ-ਧਾਪ ਵਾਲੀ ਅਤੇ ਅਪਰਾਧਿਕ ਘਟਨਾ ਨੂੰ ਕਿਸੇ ਵੀ ਸੂਰਤ ਵਿੱਚ ਸਹਿਣ ਨਹੀਂ ਕੀਤਾ ਜਾ ਸਕਦਾ ਅਤੇ ਜ਼ਿੰਮੇਵਾਰ ਲੋਕਾਂ ਦੇ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਅਜਿਹੇ ਅਸੰਵੇਦਨਸ਼ੀਲ ਲੋਕਾਂ ਨੂੰ ਵਾਤਾਵਰਣ ਪਲੀਤ ਕਰਕੇ ਬੱਚਿਆਂ ਦੀਆਂ ਅਨਮੋਲ ਜ਼ਿੰਦਗੀਆਂ ਨਾਲ ਖੇਡਣ ਦੀ ਇਜਾਜ਼ਤ ਨਹੀਂ ਦੇਵੇਗੀ। Crowds forced to burn stubble

Share post:

Subscribe

spot_imgspot_img

Popular

More like this
Related

ਪੰਜਾਬ ਪੁਲਿਸ ਨੇ ਮਾਘੀ ਦੇ ਤਿਉਹਾਰ ਮੌਕੇ ਲਗਾਇਆ ਲੰਗਰ

ਚੰਡੀਗੜ੍ਹ, 14 ਜਨਵਰੀ: ਮਾਘੀ ਦੇ ਤਿਉਹਾਰ ਮੌਕੇ ਅੱਜ ਇੱਥੇ ਪੰਜਾਬ...

ਮੇਲਾ ਮਾਘੀ ਮੌਕੇ ਵਿਧਾਨ ਸਭਾ ਸਪੀਕਰ ਤੇ ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਮੱਥਾ ਟੇਕਿਆ

ਚੰਡੀਗੜ੍ਹ/ਸ੍ਰੀ ਮੁਕਤਸਰ ਸਹਿਬ, 14 ਜਨਵਰੀ: ਪੰਜਾਬ ਵਿਧਾਨ ਸਭਾ ਦੇ ਸਪੀਕਰ...

ਸੜਕੀ ਹਾਦਸਿਆਂ ਵਿੱਚ ਜਖਮੀ ਮਰੀਜਾਂ ਨੂੰ ਫਰਿਸਤੇ ਸਕੀਮ ਤਹਿਤ ਮਿਲੇਗਾ ਮੁਫ਼ਤ ਇਲਾਜ  – ਡਿਪਟੀ ਕਮਿਸ਼ਨਰ

ਅੰਮ੍ਰਿਤਸਰ 14 ਜਨਵਰੀ 2025-- ਡਾ.ਬਲਬੀਰ ਸਿੰਘ ਮੰਤਰੀ ਸਿਹਤ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ...