ਪਿਓ ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਵਿਦਾਈ ਵੇਲੇ ਮ੍ਰਿਤਕ ਦੇਹ ਨਾਲ ਲਿਪਟ ਭੁੱਬਾਂ ਮਾਰ ਰੋਏ ਪੁੱਤ ਸੁਖਬੀਰ ਬਾਦਲ

Date:

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ 25 ਅਪ੍ਰੈਲ ਨੂੰ ਦਿਹਾਂਤ ਹੋ ਹੋ ਗਿਆ। ਅੱਜ ਉਨ੍ਹਾਂ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਬਾਦਲ ਵਿਖੇ ਉਨ੍ਹਾਂ ਵੱਲੋਂ ਆਪਣੇ ਖੇਤ ਵਿਚ ਲਗਾਏ ਗਏ ਕਿੰਨੂਆਂ ਦੇ ਜੱਦੀ ਬਾਗ ਵਿਚ ਕੀਤਾ ਜਾ ਰਿਹਾ ਹੈ। ਅੰਤਿਮ ਵਿਦਾਈ ਵੇਲੇ ਗਮਗੀਨ ਮਾਹੌਲ ਵਿਚ ਪ੍ਰਕਾਸ਼ ਸਿੰਘ ਬਾਦਲ ਦੀ ਮ੍ਰਿਤਕ ਦੇਹ ਨਾਲ ਲਿਪਟ ਕੇ ਪੁੱਤ ਸੁਖਬੀਰ ਸਿੰਘ ਬਾਦਲ ਭੁੱਬਾਂ ਮਾਰ ਰੋ ਪਏ। ਇਸ ਦੌਰਾਨ ਨੂੰਹ ਹਰਸਿਮਰਤ ਕੌਰ ਬਾਦਲ ਅਤੇ ਹੋਰ ਪਰਿਵਾਰਕ ਮੈਂਬਰ ਵੀ ਮ੍ਰਿਤਕ ਦੇਹ ਨਾਲ ਲਿਪਟ ਕੇ ਭੁੱਬਾਂ ਮਾਰ ਰੋਂਦੇ ਨਜ਼ਰ ਆਏ। 

ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਮ੍ਰਿਤਕ ਦੇਹ ‘ਤੇ ਤਿਰੰਗਾ ਲਪੇਟਿਆ ਹੋਇਆ ਸੀ। ਸੁਖਬੀਰ ਬਾਦਲ, ਜਵਾਈ ਆਦੇਸ਼ ਪ੍ਰਤਾਪ ਕੈਰੋਂ, ਭਤੀਜੇ ਮਨਪ੍ਰੀਤ ਬਾਦਲ ਸਮੇਤ ਪਰਿਵਾਰਕ ਮੈਂਬਰਾਂ ਨੇ ਦੇਹ ਨੂੰ ਮੋਢੇ ਨਾਲ ਮੋਢਾ ਲਾ ਕੇ ਟਰੈਕਟਰ ਵਿੱਚ ਰੱਖ ਕੇ ਅੰਤਿਮ ਯਾਤਰਾ ਲਈ ਰਵਾਨਾ ਕੀਤਾ ਸੀ।
ਮ੍ਰਿਤਕ ਦੇਹ ਕੋਲ ਪੁੱਤਰ ਸੁਖਬੀਰ ਬਾਦਲ, ਨੂੰਹ ਹਰਸਿਮਰਤ ਕੌਰ ਬਾਦਲ, ਭਤੀਜੇ ਮਨਪ੍ਰੀਤ ਬਾਦਲ ਪਰਿਵਾਰ ਸਮੇਤ ਪੋਤੇ-ਪੋਤੀਆਂ ਸਮੇਤ ਪਰਿਵਾਰਕ ਮੈਂਬਰ ਖੜ੍ਹੇ ਸਨ। ਮਨਪ੍ਰੀਤ ਬਾਦਲ ਵਾਰ-ਵਾਰ ਚਚੇਰੇ ਭਰਾ ਸੁਖਬੀਰ ਬਾਦਲ ਦੀ ਪਿੱਠ ‘ਤੇ ਹੱਥ ਰੱਖ ਕੇ ਦਿਲਾਸਾ ਦੇ ਰਿਹਾ ਸੀ। ਪਰਿਵਾਰਕ ਮੈਂਬਰ ਇੱਕ ਦੂਜੇ ਦੇ ਹੰਝੂ ਪੂੰਝ ਕੇ ਇੱਕ ਦੂਜੇ ਨੂੰ ਦਿਲਾਸਾ ਦੇ ਰਹੇ ਸਨ। ਦਿੱਗਜ ਆਗੂ ਸੁਖਬੀਰ ਬਾਦਲ ਕੋਲ ਆ ਕੇ ਦੁੱਖ ਦਾ ਪ੍ਰਗਟਾਵਾ ਕਰ ਰਹੇ ਸਨ।

ਬਾਬਾ ਬੋਹੜ ਮੰਨੇ ਜਾਣ ਵਾਲੇ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਵਿਦਾਈ ਵੇਲੇ ਵੱਡੀ ਗਿਣਤੀ ਵਿੱਚ ਲੋਕਾਂ ਦਾ ਹੜ੍ਹ ਆਇਆ। ਇਸ ਤੋਂ ਪਹਿਲਾਂ ਸਵੇਰੇ ਪ੍ਰਕਾਸ਼ ਸਿੰਘ ਬਾਦਲ ਦੀ ਮ੍ਰਿਤਕ ਦੇਹ ਨੂੰ ਅੰਤਿਮ ਦਰਸ਼ਨਾਂ ਲਈ ਘਰ ਵਿੱਚ ਰੱਖਿਆ ਗਿਆ ਸੀ। ਅੰਤਿਮ ਸੰਸਕਾਰ ਮੌਕੇ ਭਾਜਪਾ ਦੇ ਕੌਮੀ ਪ੍ਰਧਾਨ ਜੇ. ਪੀ. ਨੱਡਾ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਰਾਜਪਾਲ ਬੀ. ਐੱਲ. ਪੁਰੋਹਿਤ, ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ, ਐੱਨ. ਸੀ. ਪੀ. ਮੁਖੀ ਸ਼ਰਦ ਪਵਾਰ ਵੀ ਸ਼ਰਧਾਂਜਲੀ ਦੇਣ ਲਈ ਇੱਥੇ ਪੁੱਜੇ।

ਜ਼ਿਕਰਯੋਗ ਹੈ ਕਿ 95 ਸਾਲਾ ਪ੍ਰਕਾਸ਼ ਸਿੰਘ ਬਾਦਲ ਦਾ ਮੰਗਲਵਾਰ ਰਾਤ ਕਰੀਬ 8.45 ਵਜੇ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਿਹਾਂਤ ਹੋ ਗਿਆ ਸੀ। ਸਾਹ ਦੀ ਤਕਲੀਫ਼ ਤੋਂ ਬਾਅਦ ਉਨ੍ਹਾਂ ਨੂੰ ਫੋਰਟਿਸ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਸੀ। ਉਹ 5 ਵਾਰ ਪੰਜਾਬ ਦੇ ਮੁੱਖ ਮੰਤਰੀ ਰਹਿ ਚੁੱਕੇ ਹਨ।

Share post:

Subscribe

spot_imgspot_img

Popular

More like this
Related

ਸਪੀਕਰ ਸੰਧਵਾਂ ਦੀ ਅਗਵਾਈ ਵਿੱਚ ਗੁਰੂ ਨਾਨਕ ਮੋਦੀਖਾਨੇ ਵਿਖੇ ਪਹੁੰਚਾਈਆਂ ਜਰੂਰੀ ਵਸਤਾਂ

ਕੋਟਕਪੂਰਾ, 18 ਦਸੰਬਰ (           )  ‘ਗੁੱਡ ਮੌਰਨਿੰਗ ਵੈਲਫੇਅਰ ਕਲੱਬ’ ਵੱਲੋਂ ਗੁਰੂ ਗੋਬਿੰਦ ਸਿੰਘ...

ਜਿਲ੍ਹਾ ਅਤੇ ਸੈਸ਼ਨ ਜੱਜ ਨੇ ਕੀਤਾ ਜੇਲ੍ਹ ਦਾ ਦੌਰਾ

ਸ਼੍ਰੀ ਮੁਕਤਸਰ ਸਾਹਿਬ  18 ਦਸੰਬਰ                                   ਪੰਜਾਬ ਰਾਜ ਕਾਨੂੰਨੀ ਸੇਵਾਵਾਂ...

21 ਦਸੰਬਰ ਨੂੰ ਹੋਣ ਵਾਲੀਆਂ ਚੋਣਾਂ ਲਈ ਸਾਰੇ ਪ੍ਰਬੰਧ ਮੁਕੰਮਲ

ਲੁਧਿਆਣਾ, 18 ਦਸੰਬਰ (000) ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਨਗਰ ਨਿਗਮ...