Friday, December 27, 2024

ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਦੇ ਅੰਤਿਮ ਸੰਸਕਾਰ ਮੌਕੇ ਪੁੱਜੀਆਂ ਪੰਥਕ ਸ਼ਖ਼ਸੀਅਤਾਂ

Date:

ਰਿਪੋਰਟ – ਸੁਖਦੀਪ ਸਿੰਘ ਗਿੱਲ ਲੁਧਿਆਣਾ


Cult personalities who arrived at the funeral ਅੰਮ੍ਰਿਤਸਰ -ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਜੋ ਬੀਤੇ ਕੱਲ੍ਹ ਅਕਾਲ ਚਲਾਣਾ ਕਰ ਗਏ ਸਨ, ਦਾ ਅੱਜ ਗੁਰਦੁਆਰਾ ਸੰਗਰਾਣਾ ਸਾਹਿਬ ਨਜ਼ਦੀਕ ਅੰਤਿਮ ਸੰਸਕਾਰ ਕੀਤਾ ਗਿਆ। ਅਰਦਾਸ ਉਪਰੰਤ ਉਨ੍ਹਾਂ ਦੀ ਚਿਖਾ ਨੂੰ ਅਗਨੀ ਉਨ੍ਹਾਂ ਦੇ ਸਪੁੱਤਰ ਸ. ਮਹਿੰਦਰ ਸਿੰਘ ਨੇ ਦਿੱਤੀ। ਗਿਆਨੀ ਜਗਤਾਰ ਸਿੰਘ ਦੀ ਅੰਤਿਮ ਵਿਦਾਇਗੀ ਮੌਕੇ ਵੱਖ-ਵੱਖ ਪੰਥਕ ਸ਼ਖ਼ਸੀਅਤਾਂ ਪੁੱਜੀਆਂ ਹੋਈਆਂ ਸਨ, ਜਿਨ੍ਹਾਂ ਨੇ ਮ੍ਰਿਤਕ ਦੇਹ ’ਤੇ ਲੋਈ ਅਤੇ ਸਿਰੋਪਾਓ ਪਾ ਕੇ ਸਨਮਾਨ ਦਿੱਤਾ।ਅੰਤਿਮ ਸੰਸਕਾਰ ਮੌਕੇ ਪੁੱਜੀਆਂ ਸ਼ਖ਼ਸੀਅਤਾਂ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਵਧੀਕ ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ, ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਤੇ ਗਿਆਨੀ ਬਲਵਿੰਦਰ ਸਿੰਘ, ਗਿਆਨੀ ਮਲਕੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ, ਅੰਤ੍ਰਿੰਗ ਮੈਂਬਰ ਸ. ਬਾਵਾ ਸਿੰਘ ਗੁਮਾਨਪੁਰਾ, ਸ. ਗੁਰਨਾਮ ਸਿੰਘ ਜੱਸਲ, ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਭਾਈ ਮਨਜੀਤ ਸਿੰਘ ਭੂਰਾਕੋਹਨਾ, ਭਾਈ ਰਾਮ ਸਿੰਘ, ਸ. ਸੁਰਜੀਤ ਸਿੰਘ ਭਿੱਟੇਵੱਡ, ਸ. ਹਰਜਾਪ ਸਿੰਘ ਸੁਲਤਾਨਵਿੰਡ, ਸ. ਹਰਪਾਲ ਸਿੰਘ ਜੱਲ੍ਹਾ, ਸ. ਅਮਰਜੀਤ ਸਿੰਘ ਬੰਡਾਲਾ, ਸਾਬਕਾ ਜਥੇਦਾਰ ਭਾਈ ਜਸਬੀਰ ਸਿੰਘ ਰੋਡੇ, ਦਲ ਬਾਬਾ ਬਿਧੀ ਚੰਦ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ, ਬੁੱਢਾ ਦਲ ਵੱਲੋਂ ਬਾਬਾ ਭਗਤ ਸਿੰਘ, ਬਾਬਾ ਗੁਰਨਾਮ ਸਿੰਘ ਡਰੋਲੀ ਭਾਈ, ਬਾਬਾ ਸੁਖਵਿੰਦਰ ਸਿੰਘ ਭੂਰੀਵਾਲੇ, ਬਾਬਾ ਸੁਖਦੇਵ ਸਿੰਘ ਦਮਦਮੀ ਟਕਸਾਲ, ਬਾਬਾ ਦਰਸ਼ਨ ਸਿੰਘ ਟਾਹਲਾ ਸਾਹਿਬ, ਬਾਬਾ ਜੀਤ ਸਿੰਘ ਜੌਹਲਾਂ ਵਾਲੇ, ਬਾਬਾ ਜੋਗਾ ਸਿੰਘ ਤਰਨਾ ਦਲ ਬਾਬਾ ਬਕਾਲਾ, ਡੀਸੀਪੀ ਸ. ਪਰਮਿੰਦਰ ਸਿੰਘ ਭੰਡਾਲ, ਅਕਾਲੀ ਆਗੂ ਸ. ਤਲਬੀਰ ਸਿੰਘ ਗਿੱਲ ਸਮੇਤ ਵੱਖ-ਵੱਖ ਸੰਪ੍ਰਦਾਵਾਂ ਤੇ ਕਾਰਸੇਵਾ ਵਾਲੇ ਮਹਾਂਪੁਰਖ ਹਾਜ਼ਰ ਸਨ।Cult personalities who arrived at the funeral

READ ALSO :ਕੇਂਦਰੀ ਮੰਤਰੀ ਅਨੁਰਾਗ ਠਾਕੁਰ ਦਾ ਪੰਜਾਬ ਦੇ ਮੁੱਖ ਮੰਤਰੀ ‘ਤੇ ਹਮਲਾ
-ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਸ਼ੋਕ ਸਭਾ ’ਚ ਗਿਆਨੀ ਜਗਤਾਰ ਸਿੰਘ ਨੂੰ ਸ਼ਰਧਾਂਜਲੀ
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਸ਼ੋਕ ਸਭਾ ਕੀਤੀ ਗਈ। ਇਸ ਮੌਕੇ ਮੂਲ ਮੰਤਰ ਤੇ ਗੁਰ ਮੰਤਰ ਦਾ ਜਾਪ ਕਰਕੇ ਵਿਛੜੀ ਰੂਹ ਨਮਿਤ ਅਰਦਾਸ ਹੋਈ। ਗਿਆਨੀ ਜਗਤਾਰ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੱਖ ਕੌਮ ਅੰਦਰ ਸਿੰਘ ਸਾਹਿਬ ਦਾ ਵੱਡਾ ਸਤਿਕਾਰ ਹੈ ਜੋ ਹਮੇਸ਼ਾਂ ਰਹੇਗਾ। ਉਨ੍ਹਾਂ ਕਿਹਾ ਕਿ ਸਿੱਖੀ ਪ੍ਰਚਾਰ ਵਿਚ ਕਾਰਜਸ਼ੀਲ ਸ਼ਖ਼ਸੀਅਤਾਂ ਲਈ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਮਾਰਗ ਦਰਸ਼ਕ ਬਣੇ ਰਹਿਣਗੇ। ਸ਼ੋਕ ਸਭਾ ਦੌਰਾਨ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ, ਸਕੱਤਰ ਸ. ਪ੍ਰਤਾਪ ਸਿੰਘ, ਵਧੀਕ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਿਜੈ ਸਿੰਘ, ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਗੁਰਮੀਤ ਸਿੰਘ ਬੁੱਟਰ, ਸ. ਸਿਮਰਜੀਤ ਸਿੰਘ, ਮੀਤ ਸਕੱਤਰ ਸ. ਤੇਜਿੰਦਰ ਸਿੰਘ ਪੱਡਾ, ਸ. ਗੁਰਚਰਨ ਸਿੰਘ ਕੋਹਾਲਾ, ਸ. ਕੁਲਦੀਪ ਸਿੰਘ ਰੋਡੇ, ਪ੍ਰੋ. ਸੁਖਦੇਵ ਸਿੰਘ, ਸ. ਸ਼ਾਹਬਾਜ਼ ਸਿੰਘ, ਸ. ਪਰਮਜੀਤ ਸਿੰਘ, ਸ. ਬਲਵਿੰਦਰ ਸਿੰਘ ਖੈਰਾਬਾਦ, ਸ. ਮਨਜੀਤ ਸਿੰਘ, ਸ. ਗੁਰਨਾਮ ਸਿੰਘ, ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਸੁਪਰਡੰਟ ਸ. ਮਲਕੀਤ ਸਿੰਘ ਬਹਿੜਵਾਲ, ਸ. ਸਤਨਾਮ ਸਿੰਘ ਰਿਆੜ ਆਦਿ ਮੌਜੂਦ ਸਨ।Cult personalities who arrived at the funeral

Share post:

Subscribe

spot_imgspot_img

Popular

More like this
Related