Daduwal’s big statement ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਹੈ ਕਿ ਜਿਸ ਤਰੀਕੇ ਨਾਲ ਪੰਜਾਬ ਦੇ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਜਾ ਰਿਹਾ ਹੈ ਜਾਂ ਜਿਸ ਤਰ੍ਹਾਂ ਦਾ ਮਾਹੌਲ ਬਣਾਇਆ ਜਾ ਰਿਹਾ ਹੈ, ਉਸ ਨਾਲ ਅੰਤਰਰਾਸ਼ਟਰੀ ਪੱਧਰ ‘ਤੇ ਸਾਰੇ ਸਿੱਖਾਂ ਨੂੰ ਬਦਨਾਮ ਕੀਤਾ ਜਾ ਰਿਹਾ ਹੈ।Daduwal’s big statement
ਅੰਮ੍ਰਿਤਪਾਲ ਦੇ ਮਾਮਲੇ ਉਤੇ ਦਾਦੂਵਾਲ ਨੇ ਕਿਹਾ ਕਿ ਅੰਮ੍ਰਿਤਪਾਲ ਨੇ ਕੋਈ ਗੁਨਾਹ ਨਹੀਂ ਕੀਤਾ। ਉਸ ਨੇ ਨੌਜਵਾਨਾਂ ਨੂੰ ਸਹੀ ਤਰੀਕੇ ਨਾਲ ਜੋੜਨ ਦਾ ਕੰਮ ਹੀ ਕੀਤਾ ਹੈ।
ਇਸ ਦੇ ਨਾਲ ਹੀ ਦਾਦੂਵਾਲ ਨੇ ਪੰਜਾਬ ਸਰਕਾਰ ਨੂੰ ਵੀ ਵਧਾਈ ਦਿੱਤੀ ਅਤੇ ਆਖਿਆ ਕਿ ਇਹ ਬਹੁਤ ਚੰਗੀ ਗੱਲ ਹੈ ਕਿ ਮੌਜੂਦਾ ਸਮੇਂ ਦੌਰਾਨ ਪੰਜਾਬ ਵਿਚ ਕਿਤੇ ਵੀ ਗੋਲੀ ਨਹੀਂ ਚੱਲੀ ਤੇ ਨਾ ਹੀ ਇਸ ਤਰ੍ਹਾਂ ਦਾ ਕਿਤੇ ਮਾਹੌਲ ਬਣਿਆ।
also read : ਅੰਮ੍ਰਿਤਪਾਲ ਦੇ ਵਕੀਲ ਨੂੰ ਹਾਈਕੋਰਟ ਦੀ ਝਾੜ, NSA ਲੱਗਿਐ, ਕਿਸ ਅਧਾਰ ‘ਤੇ ਪਟੀਸ਼ਨਾਂ ਪਾ ਰਹੇ ਹੋ
ਪਹਿਲੀਆਂ ਸਰਕਾਰਾਂ ਨੇ ਤਾਂ ਸ਼ਾਂਤਮਈ ਬੈਠੇ ਲੋਕਾਂ ਉਤੇ ਗੋਲੀਆਂ ਚਲਵਾ ਦਿੱਤੀਆਂ। ਨਾਲ ਹੀ ਸਰਕਾਰ ਤੋਂ ਮੰਗ ਕੀਤੀ ਕਿ ਸਾਰੇ ਨੌਜਵਾਨਾਂ ਤੋਂ ਐਨਐਏ ਨੂੰ ਤੁਰੰਤ ਹਟਾਇਆ ਜਾਵੇ ਅਤੇ ਉਨ੍ਹਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ। Daduwal’s big statement