ਫਰੀਦਕੋਟ 21ਨਵੰਬਰ( ) ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ, ਫਰੀਦਕੋਟ ਸ਼੍ਰੀ ਨਿਰਵੈਰ ਸਿੰਘ ਬਰਾੜ ਦੀ ਅਗਵਾਈ ਹੇਠ ਪਿੰਡ ਢੁੱਡੀ, ਜਿਲ੍ਹਾ ਫਰੀਦਕੋਟ ਵਿਖੇ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਸ਼੍ਰੀ ਨਿਰਵੈਰ ਸਿੰਘ ਬਰਾੜ ਵਲੋਂ ਵਿਭਾਗ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਜਿਵੇਂ ਕਿ ਦੋ ਹਫਤੇ ਤੇ ਚਾਰ ਹਫਤੇ ਦੀ ਸਿਖਲਾਈ, 2 ਤੋਂ 20 ਪਸ਼ੂਆਂ ਤੱਕ ਡੀ.ਡੀ.8 ਕਰਜਾ ਸਕੀਮ ਤਹਿਤ ਸਬਸਿਡੀ ਸਬੰਧੀ ਜਾਣਕਾਰੀ ਦਿੱਤੀ ਗਈ ਅਤੇ ਉਨ੍ਹਾਂ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸਬੰਧੀ ਵੀ ਜਾਗਰੂਕ ਕੀਤਾ।
ਇਸ ਮੌਕੇ ਮਿਲਕਫੈਡ ਦੇ ਅਸਿਸਟੈਂਟ ਮੈਨੇਜਰ ਡਾ. ਗੁਰਪਿੰਦਰ ਸਿੰਘ ਵਲੋਂ ਸਫਲ ਡੇਅਰੀ ਫਾਰਮਿੰਗ ਦੇ ਨੁਕਤਿਆਂ ਬਾਰੇ ਅਤੇ ਮਿਲਕਫੈਡ ਦੀਆਂ ਸਕੀਮਾਂ ਬਾਰੇ ਦੁੱਧ ਉਤਪਾਦਕਾਂ ਨੂੰ ਜਾਣਕਾਰੀ ਦਿੱਤੀ ਗਈ। ਸ਼੍ਰੀ ਜਗਪਾਲ ਸਿੰਘ ਬਰਾੜ, ਕੋਆਪਰੇਟਿਵ ਇੰਸਪੈਕਟਰ (ਰਿਟਾ:) ਵਲੋਂ ਦੁੱਧ ਸੁਸਾਇਟੀ, ਵਰਕ ਕਲਚਰ ਅਤੇ ਸਾਫ ਦੁੱਧ ਦੀ ਪੈਦਾਵਾਰ ਬਾਰੇ ਜਾਣਕਾਰੀ ਦਿੱਤੀ ਗਈ। ਡਾ.ਗੁਰਲਾਲ ਸਿੰਘ, ਅਸਿਸਟੈਂਟ ਪ੍ਰੋਫੈਸਰ (ਕੇ.ਵੀ.ਕੇ. ਫਰੀਦਕੋਟ) ਵਲੋਂ ਦੁਧਾਰੂ ਪਸ਼ੂਆਂ ਦੀਆਂ ਬਿਮਾਰੀਆਂ, ਇਲਾਜ ਅਤੇ ਰੋਕਥਾਮ ਬਾਰੇ ਵਿਸਥਾਰ ਪੂਰਵਕ ਡੇਅਰੀ ਫਾਰਮਰਾਂ ਨੂੰ ਦੱਸਿਆ ਗਿਆ। ਸ਼੍ਰੀ ਗੁਰਲਾਲ ਸਿੰਘ, ਡੇਅਰੀ ਵਿਕਾਸ ਇੰਸਪੈਕਟਰ ਵਲੋਂ ਮਨੁੱਖੀ ਜੀਵਨ ਵਿੱਚ ਦੁੱਧ ਦੀ ਮਹੱਤਤਾ ਅਤੇ ਉਬਲੇ ਦੁੱਧ ਦੇ ਫਾਇਦੇ ਬਾਰੇ ਡੇਅਰੀ ਫਾਰਮਰਾਂ ਨੂੰ ਜਾਣਕਾਰੀ ਦਿੱਤੀ ਗਈ।
ਇਸ ਮੌਕੇ ਸ਼੍ਰੀਮਤੀ ਅਮਰ ਕੌਰ, (ਸਰਪੰਚ ਢੁੱਡੀ), ਸ਼੍ਰੀ ਜਲੌਰ ਸਿੰਘ, ਸ਼੍ਰੀ ਗੁਰਤੇਜ ਸਿੰਘ (ਸਾਬਕਾ ਸਰਪੰਚ ਢੁੱਡੀ) ਅਤੇ ਸ਼੍ਰੀ ਜਸਵੀਰ ਸਿੰਘ (ਪੰਚਾਇਤ ਮੈਂਬਰ) ਅਤੇ ਪਿੰਡ ਦੇ ਡੇਅਰੀ ਫਾਰਮਰਾਂ ਵਲੋਂ ਕੈਂਪ ਵਿੱਚ ਭਾਗ ਲਿਆ ਗਿਆ।