ਕਾਂਗਰਸ ‘ਚ ਵੱਡਾ ਸਿਆਸੀ ਭੂਚਾਲ , ਦਲਵੀਰ ਗੋਲਡੀ ਨੇ ਦਿੱਤਾ ਅਸਤੀਫਾ

Dalvir Goldi resigned

Dalvir Goldi resigned

ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਨੂੰ ਇਕ ਹੋਰ ਵੱਡਾ ਝਟਕਾ ਲੱਗਾ ਹੈ। ਸੰਗਰੂਰ ਤੋਂ ਲੋਕ ਸਭਾ ਚੋਣਾਂ ਦੀ ਟਿਕਟ ਨਾ ਮਿਲਣ ਕਾਰਣ ਨਾਰਾਜ਼ ਚੱਲ ਰਹੇ ਸੀਨੀਅਰ ਆਗੂ ਦਲਵੀਰ ਗੋਲਡੀ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਅਸਤੀਫੇ ਦੀ ਕਾਪੀ ਗੋਲਡੀ ਨੇ ਬਕਾਇਦਾ ਆਪਣੇ ਸੋਸ਼ਲ ਮੀਡੀਆ ਅਕਾਊਂਟਸ ‘ਤੇ ਸਾਂਝੀ ਕੀਤੀ ਹੈ। ਸੋਸ਼ਲ ਮੀਡੀਆ ‘ਤੇ ਗੋਲਡੀ ਨੇ ਆਖਿਆ ਹੈ ਕਿ ਭਰੇ ਮਨ ਨਾਲ ਮੈਂ ਅੱਜ ਜੋ ਫੈਸਲਾ ਲੈ ਰਿਹਾ ਹਾਂ ਇਹ ਮੇਰਾ ਪਰਿਵਾਰ ਮੇਰੇ ਸਕੇ ਸੰਬੰਧੀ ਅਤੇ ਜੋ ਵੀ ਮੈਨੂੰ ਨਿੱਜੀ ਤੌਰ ‘ਤੇ ਮੇਰੇ ਸਾਥੀ ਜਾਣਦੇ ਹਨ ਉਨ੍ਹਾਂ ਨੂੰ ਇਹ ਚੰਗੀ ਤਰ੍ਹਾਂ ਪਤਾ ਹੈ ਕਿ ਮੇਰੇ ਲਈ ਇਹ ਫੈਸਲਾ ਲੈਣਾ ਕਿੰਨਾਂ ਮੁਸ਼ਕਿਲ ਸੀ। ਇਸ ਬਾਰੇ ਮੇਰਾ ਅਤੇ ਮੇਰੇ ਸਾਥੀਆਂ ਦਾ ਅੰਦਰ ਹੀ ਜਾਣਦਾ ਹੈ।

ਜ਼ਿਕਰਯੋਗ ਹੈ ਕਿ ਸੁਖਪਾਲ ਖਹਿਰਾ ਨੂੰ ਸੰਗਰੂਰ ਤੋਂ ਟਿਕਟ ਮਿਲਣ ਮਗਰੋਂ ਦਲਵੀਰ ਗੋਲਡ ਨੇ ਨਾਰਾਜ਼ਗੀ ਜਤਾਈ ਸੀ ਪਰ ਬਾਅਦ ਵਿਚ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨੇ ਉਨ੍ਹਾਂ ਨੂੰ ਘਰ ਜਾ ਕੇ ਮਨਾਉਣ ਦਾ ਦਾਅਵਾ ਕੀਤਾ ਸੀ।

READ ALSO : T20 World Cup ਲਈ ਟੀਮ ਦਾ ਐਲਾਨ , ਦੇਖੋ ਕਿਹੜੇ-ਕਿਹੜੇ ਖਿਡਾਰੀ ਨੂੰ ਮਿਲੀ ਟੀਮ ‘ਚ ਜਗ੍ਹਾ

Dalvir Goldi resigned

[wpadcenter_ad id='4448' align='none']