Sunday, January 19, 2025

DAP Fertilizer ਦੇ 60 ਫੀਸਦੀ ਸੈਂਪਲ ਹੋਏ ਫੇਲ੍ਹ , ਮੱਚਿਆ ਹੜਕੰਪ, CM ਭਗਵੰਤ ਮਾਨ ਐਕਸ਼ਨ ਮੋਡ ‘ਚ

Date:

DAP Fertilizer Samples Report

 ਪੰਜਾਬ ਵਿੱਚ ਡੀਏਪੀ ਖਾਦ ( DAP Fertilizer ) ਦੇ ਨਮੂਨੇ ਫੇਲ੍ਹ ਹੋਣ ਦੀਆਂ ਰਿਪੋਰਟਾਂ ਮਗਰੋਂ ਹੜਕੰਪ ਮੱਚ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਇਸ ਮਾਮਲੇ ਨੂੰ ਲੈ ਕੇ ਐਕਸ਼ਨ ਮੋਡ ਵਿੱਚ ਹਨ। ਇਸ ਮਾਮਲੇ ਨੂੰ ਲੈ ਕੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ( Gurmeet Singh Khudian ) ਨੇ ਆਪਣੀ ਰਿਪੋਰਟ ਮੁੱਖ ਮੰਤਰੀ ਭਗਵੰਤ ਮਾਨ ( CM Bhagwant Mann )  ਨੂੰ ਭੇਜ ਦਿੱਤੀ ਹੈ। ਇਸ ਸਬੰਧੀ ਸੀਐਮ ਭਗਵੰਤ ਮਾਨ (CM Bhgwant Mann )  ਜਲਦ ਹੀ ਕੋਈ ਸਖਤ ਫੈਸਲਾ ਲੈ ਸਕਦੇ ਹਨ। ਇਸ ਤੋਂ ਇਲਾਵਾ ਸਰਕਾਰ ਪ੍ਰਾਈਵੇਟ ਕੰਪਨੀਆਂ ‘ਤੇ ਵੀ ਸਖ਼ਤੀ ਕਰ ਰਹੀ ਹੈ।

ਹਾਸਲ ਜਾਣਕਾਰੀ ਅਨੁਸਾਰ ਲੋਕ ਸਭਾ ਚੋਣਾਂ ਦੌਰਾਨ ਲੱਗੇ ਜ਼ਾਬਤੇ ਦੌਰਾਨ ਡੀਏਪੀ ਖਾਦ ( DAP Fertilizer ) ਦੇ ਸੈਂਪਲ ਲਏ ਗਏ ਸਨ। ਪਤਾ ਲੱਗਾ ਹੈ ਕਿ ਇਨ੍ਹਾਂ ਵਿੱਚੋਂ 60 ਫੀਸਦੀ ਸੈਂਪਲ ਫੇਲ੍ਹ ਹੋ ਗਏ ਹਨ। ਇਹ ਮਾਮਲਾ ਸਭ ਤੋਂ ਪਹਿਲਾਂ ਮੁਹਾਲੀ ‘ਚ ਸਾਹਮਣੇ ਆਇਆ ਸੀ। ਇਸ ਤੋਂ ਇਲਾਵਾ ਕਈ ਜ਼ਿਲ੍ਹਿਆਂ ਵਿੱਚ ਜਾਂਚ ਕੀਤੀ ਗਈ ਸੀ। ਲੁਧਿਆਣਾ ਜ਼ਿਲ੍ਹੇ ਵਿੱਚ ਜ਼ਿੰਕ ਦੇ ਵੀ ਨਮੂਨੇ ਫੇਲ੍ਹ ਹੋਏ ਹਨ। ਹੁਣ ਸਰਕਾਰ ਸਖ਼ਤੀ ਦੇ ਮੂਡ ਵਿੱਚ ਹੈ। ਇਸ ਤੋਂ ਇਲਾਵਾ ਵਿਭਾਗ ਨੇ ਲੰਬੇ ਸਮੇਂ ਤੋਂ ਇੱਕੋ ਥਾਂ ਉਪਰ ਬੈਠੇ ਅਫ਼ਸਰਾਂ ਦਾ ਰਿਕਾਰਡ ਇਕੱਠਾ ਕਰਨਾ ਸ਼ੁਰੂ ਕਰ ਦਿੱਤਾ ਹੈ।

ਹਾਸਲ ਜਾਣਕਾਰੀ ਮੁਤਾਬਕ ਕੁਝ ਦਿਨ ਪਹਿਲਾਂ ਇਸ ਮਾਮਲੇ ਸਬੰਧੀ ਖੇਤੀਬਾੜੀ ਮੰਤਰੀ ( Gurmeet Singh Khudian) ਨੇ ਮੀਟਿੰਗ ਕੀਤੀ ਸੀ। ਇਸ ਵਿੱਚ ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਸਪੱਸ਼ਟ ਕੀਤਾ ਸੀ ਕਿ ਘਟੀਆ ਡੀਏਪੀ (DAP ) ਸਪਲਾਈ ਕਰਨ ਵਾਲੀ ਕੰਪਨੀ ਨੂੰ ਕਿਸੇ ਵੀ ਪੱਧਰ ’ਤੇ ਕੋਈ ਰਾਹਤ ਨਾ ਦਿੱਤੀ ਜਾਵੇ। ਖੇਤੀਬਾੜੀ ਮੰਤਰੀ ਨੇ ਇਹ ਵੀ ਕਿਹਾ ਕਿ ਜਿਪਸਮ ਦੀ ਵਿਕਰੀ ਤੈਅ ਮਾਪਦੰਡਾਂ ਅਨੁਸਾਰ ਹੀ ਹੋਵੇਗੀ। ਜਿਪਸਮ ਵੇਚਣ ਦਾ ਕੰਮ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਕੋਲ ਹੈ। ਅੱਜ ਉਹ ਗੁਲਾਬੀ ਕੈਟਰਪਿਲਰ ਪ੍ਰਭਾਵਿਤ ਖੇਤਰ ਦਾ ਦੌਰਾ ਕਰਨਗੇ।

Read Also : ਸੁਖਬੀਰ ਬਾਦਲ ਕਦੋਂ ਹੋਣਗੇ ਅਕਾਲ ਤਖ਼ਤ ਸਾਹਿਬ ਸਾਹਮਣੇ ਪੇਸ਼?

ਪਤਾ ਲੱਗਾ ਹੈ ਕਿ ਪੰਜਾਬ ਵਿਧਾਨ ਸਭਾ ਦੀ ਸਹਿਕਾਰੀ ਤੇ ਹੋਰ ਗਤੀਵਿਧੀਆਂ ਬਾਰੇ ਕਮੇਟੀ ਨੇ ਡੀਏਪੀ ਖਾਦ ਦੇ ਮੁੱਦੇ ਦਾ ਨੋਟਿਸ ਲਿਆ ਹੈ। ਇਸ ਕਮੇਟੀ ਨੇ ਮਾਰਕਫੈੱਡ ਤੋਂ ਡੀਏਪੀ ਖਾਦ ਦਾ ਰਿਕਾਰਡ ਮੰਗਿਆ ਹੈ। ਸੂਤਰਾਂ ਅਨੁਸਾਰ ਮਾਰਕਫੈੱਡ ਦੇ ਡਾਇਰੈਕਟਰ ਨੂੰ 30 ਜੁਲਾਈ ਤੱਕ ਨਿੱਜੀ ਤੌਰ ’ਤੇ ਪੇਸ਼ ਹੋਣ ਲਈ ਕਿਹਾ ਗਿਆ ਹੈ।

DAP Fertilizer Samples Report

Share post:

Subscribe

spot_imgspot_img

Popular

More like this
Related

ਸਪੀਕਰ ਸੰਧਵਾਂ ਨੇ ਸੱਤ ਲੱਖ ਦੇ ਚੈੱਕ ਆਪਣੇ ਅਖਤਿਆਰੀ ਕੋਟੇ ਵਿੱਚੋਂ ਦਿੱਤੇ

ਫ਼ਰੀਦਕੋਟ 18 ਜਨਵਰੀ,2025 ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ...

ਜਲੰਧਰ ਛਾਉਣੀ ‘ਚ ਐੱਨਸੀਸੀ ਕੈਡਿਟਾਂ ਦੇ ਆਰਮੀ ਅਟੈਚਮੈਂਟ ਕੈਂਪ ਦੀ ਸ਼ੁਰੂਆਤ

 ਜਲੰਧਰ, 18 ਜਨਵਰੀ :     ਐੱਨਸੀਸੀ ਗਰੁੱਪ ਹੈੱਡਕੁਆਰਟਰ ਜਲੰਧਰ ਦੀ ਅਗਵਾਈ...

ਸੱਪ ਦੇ ਡੰਗਣ ‘ਤੇ ਪਸ਼ੂਆਂ ਦਾ ਹੁਣ ਸਰਕਾਰੀ ਵੈਟਰਨਰੀ ਹਸਪਤਾਲਾਂ ਵਿੱਚ ਮੁਫ਼ਤ ਹੋਵੇਗਾ ਇਲਾਜ

ਚੰਡੀਗੜ੍ਹ, 18 ਜਨਵਰੀ:ਸੂਬੇ ਵਿੱਚ ਪਸ਼ੂਆਂ ਦੀ ਸਿਹਤ ਸੰਭਾਲ ਨੂੰ...