Wednesday, January 15, 2025

ਸ੍ਰੀ ਦਰਬਾਰ ਸਾਹਿਬ ਦੇ ਲੰਗਰ ਹਾਲ ‘ਚ ਕੜਾਹੇ ‘ਚ ਡਿੱਗਣ ਵਾਲੇ ਸੇਵਾਦਾਰ ਦੀ ਹੋਈ ਮੌਤ

Date:

Darbar Sahib Langar Hall sewadar death

ਸ੍ਰੀ ਦਰਬਾਰ ਸਾਹਿਬ ਦੇ ਲੰਗਰ ਹਾਲ ‘ਚ ਕੜਾਹੇ ‘ਚ ਡਿੱਗਣ ਵਾਲੇ ਸੇਵਾਦਾਰ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ। ਸੇਵਾਦਾਰ ਬਲਬੀਰ ਸਿੰਘ ਪੈਰ ਤਿਲਕਣ ਕਾਰਨ ਕੜਾਹੇ ਵਿਚ ਡਿੱਗ ਗਿਆ ਸੀ। ਕੜਾਹੇ ਵਿਚ ਡਿੱਗਣ ਕਾਰਨ ਸੇਵਾਦਾਰ ਦਾ 70 ਫੀਸਦੀ ਸਰੀਰ ਝੁਲਸ ਗਿਆ ਸੀ।

ਦੱਸ ਦੇਈਏ ਕਿ ਬਲਬੀਰ ਸਿੰਘ ਪੁੱਤਰ ਖਜਾਨ ਸਿੰਘ ਪਿੰਡ ਲਹਿਲ ਤਹਿਸੀਲ ਧਾਰੀਵਾਲ ਜ਼ਿਲ੍ਹਾ ਗੁਰਦਾਸਪੁਰ ਦਾ ਰਹਿਣ ਵਾਲਾ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਆਇਆ ਸੀ ਅਤੇ ਉਸ ਤੋਂ ਬਾਅਦ ਉਹ ਸੇਵਾ ਕਰਨ ਲਈ ਸ੍ਰੀ ਗੁਰੂ ਰਾਮਦਾਸ ਜੀ ਲੰਗਰ ਹਾਲ ਵਿਖੇ ਚਲਾ ਗਿਆ।Darbar Sahib Langar Hall sewadar death

also read :- ਦਿਲ ਦੀਆਂ ਨਾੜੀਆਂ ਬਲਾਕ ਹੋਣ ਤੋਂ 10 ਦਿਨ ਪਹਿਲਾ ਸਰੀਰ ਚ ਨਜ਼ਰ ਆਉਂਦੇ ਨੇ ਆਹ ਲੱਛਣ , ਜਾਣ ਲਓ ਇਸਦੇ ਕਾਰਨ

ਉਸ ਵਲੋਂ ਜਦੋਂ ਸੇਵਾ ਕੀਤੀ ਜਾ ਰਹੀ ਸੀ ਤਾਂ ਪੈਰ ਤਿਲਕਣ ਕਰਕੇ ਉਹ ਕੜਾਹੇ ਵਿੱਚ ਡਿੱਗ ਪਿਆ। ਜਿਸ ਦੇ ਨਾਲ ਉਹ ਗੰਭੀਰ ਜ਼ਖ਼ਮੀ ਹੋ ਗਿਆ। ਉਸ ਤੋਂ ਬਾਅਦ ਉਸ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹਸਪਤਾਲ ਸ੍ਰੀ ਗੁਰੂ ਰਾਮਦਾਸ ਹਸਪਤਾਲ ਨੇੜੇ ਗੁਰਦੁਆਰਾ ਸ਼ਹੀਦਗੰਜ ਸਾਹਿਬ ਵਿਖੇ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ 70% ਜ਼ਖ਼ਮੀ ਦੱਸਿਆ ਪਰ ਅੱਜ ਸੇਵਾਦਾਰ ਨੇ ਜ਼ਖ਼ਮਾਂ ਦੀ ਤਾਬ ਨਾ ਚੱਲਦਿਆਂ ਸੇਵਾਦਾਰ ਨੇ ਦਮ ਤੋੜ ਦਿਤਾ।Darbar Sahib Langar Hall sewadar death

Share post:

Subscribe

spot_imgspot_img

Popular

More like this
Related

ਪੰਜਾਬ ਪੁਲਿਸ ਨੇ ਮਾਘੀ ਦੇ ਤਿਉਹਾਰ ਮੌਕੇ ਲਗਾਇਆ ਲੰਗਰ

ਚੰਡੀਗੜ੍ਹ, 14 ਜਨਵਰੀ: ਮਾਘੀ ਦੇ ਤਿਉਹਾਰ ਮੌਕੇ ਅੱਜ ਇੱਥੇ ਪੰਜਾਬ...

ਮੇਲਾ ਮਾਘੀ ਮੌਕੇ ਵਿਧਾਨ ਸਭਾ ਸਪੀਕਰ ਤੇ ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਮੱਥਾ ਟੇਕਿਆ

ਚੰਡੀਗੜ੍ਹ/ਸ੍ਰੀ ਮੁਕਤਸਰ ਸਹਿਬ, 14 ਜਨਵਰੀ: ਪੰਜਾਬ ਵਿਧਾਨ ਸਭਾ ਦੇ ਸਪੀਕਰ...

ਸੜਕੀ ਹਾਦਸਿਆਂ ਵਿੱਚ ਜਖਮੀ ਮਰੀਜਾਂ ਨੂੰ ਫਰਿਸਤੇ ਸਕੀਮ ਤਹਿਤ ਮਿਲੇਗਾ ਮੁਫ਼ਤ ਇਲਾਜ  – ਡਿਪਟੀ ਕਮਿਸ਼ਨਰ

ਅੰਮ੍ਰਿਤਸਰ 14 ਜਨਵਰੀ 2025-- ਡਾ.ਬਲਬੀਰ ਸਿੰਘ ਮੰਤਰੀ ਸਿਹਤ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ...