Daughter-in-law of Bharki Maluka
ਪੰਜਾਬ ਦੀ ਆਈਏਐੱਸ ਅਧਿਕਾਰੀ ਅਤੇ ਅਕਾਲੀ ਦਲ ਦੇ ਸੀਨੀਅਰ ਆਗੂ ਸਿਕੰਦਰ ਸਿੰਘ ਮਲੂਕਾ ਦੀ ਨੂੰਹ ਪਰਮਪਾਲ ਕੌਰ ਵੱਲੋਂ ਸਵੈ-ਇੱਛੁਕ ਸੇਵਾਮੁਕਤੀ (ਵੀਆਰਐੱਸ) ਲੈਣ ਤੋਂ ਬਾਅਦ ਸੂਬੇ ਦੀ ਸਿਆਸਤ ਗਰਮਾ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਟਿੱਪਣੀ ਤੋਂ ਬਾਅਦ ਪਰਮਪਾਲ ਕੌਰ ਭੜਕ ਗਏ ਹਨ। ਸਾਬਕਾ ਆਈਏਐੱਸ ਪਰਮਪਾਲ ਕੌਰ ਨੇ ਵੀ ਭਾਜਪਾ ਵਿਚ ਸ਼ਾਮਲ ਹੋਣ ਤੋਂ ਬਾਅਦ ਆਪਣੇ ਵਿਰੋਧੀਆਂ ਨੂੰ ਕਰਾਰਾ ਜਵਾਬ ਦਿੱਤਾ ਹੈ। ਪਰਮਪਾਲ ਕੌਰ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਭਾਜਪਾ ਵਿਚ ਜਾਣ ਵਾਲਿਆਂ ਦਾ ਡੀ. ਐੱਨ. ਏ. ਟੈਸਟ ਕਰਵਾਉਣ ਵਾਲੇ ਬਿਆਨ ‘ਤੇ ਤਿੱਖਾ ਜਵਾਬ ਦਿੱਤਾ ਹੈ। ਉਨ੍ਹਾਂ ਨੇ ਇਕ ਇੰਰਵਿਊ ਵਿਚ ਜਵਾਬ ਦਿੰਦੇ ਹੋਏ ਕਿਹਾ ਕਿ ਸੁਖਬੀਰ ਬਾਦਲ ਨੂੰ ਖੁਦ ਡੀ. ਐੱਨ. ਏ. ਦੀ ਫੁਲ ਫਾਰਮ ਤਕ ਵੀ ਪਤਾ ਨਹੀਂ ਹੋਵੇਗੀ।Daughter-in-law of Bharki Maluka
also read :- ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਮਾਨਸਾ ਪੁਲਿਸ ਵੱਲੋਂਜ਼ਿਲ੍ਹਾ ਜੇਲ੍ਹ ਦੀ ਅਚਨਚੇਤ ਚੈਕਿੰਗ
ਪਰਮਪਾਲ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਟਵੀਟ ਦਾ ਵੀ ਜਵਾਬ ਦਿੱਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸ਼ਾਇਦ ਮੁੱਖ ਮੰਤਰੀ ਮਾਨ ਨੂੰ ਉਨ੍ਹਾਂ ਦੀ ਰਿਟਾਇਰਮੈਂਟ ਦਾ ਪਤਾ ਨਹੀਂ ਲੱਗਾ ਹੈ। ਉਨ੍ਹਾਂ ਨੇ ਆਪਣੇ ਅਹੁਦੇ ਤੋਂ ਅਸਤੀਫਾ ਨਹੀਂ ਦਿੱਤਾ। ਉਨ੍ਹਾਂ ਨੇ ਵਾਲੰਟੀਅਰ ਰਿਟਾਇਰਮੈਂਟ ਲਈ ਹੈ। ਅਸਤੀਫਾ ਦੇਣ ਅਤੇ ਵਾਲੰਟੀਅਰ ਰਿਟਾਇਰਮੈਂਟ ਵਿਚ ਫਰਕ ਹੈ ਅਤੇ ਇਸ ਨਾਲ ਕਿਸੇ ਨੂੰ ਕੋਈ ਨੁਕਸਾਨ ਨਹੀਂ ਹੋਣ ਵਾਲਾ ਹੈ।
ਇਸ ਦੇ ਨਾਲ ਹੀ ਪਰਮਪਾਲ ਨੇ ਕਿਹਾ ਕਿ ਉਹ ਟਿਕਟ ਲਈ ਭਾਜਪਾ ਵਿਚ ਨਹੀਂ ਆਏ ਹਨ। ਟਿਕਟ ਉਨ੍ਹਾਂ ਨੂੰ ਮਿਲੇ ਜਾਂ ਨਾ ਮਿਲੇ ਉਹ ਪੰਜਾਬ ਲਈ ਕੰਮ ਕਰਨਗੇ। ਉਹ ਕਿਸਾਨਾਂ ਦੀ ਗੱਲ ਕੇਂਦਰ ਤਕ ਪਹੁੰਚਾਉਣਾ ਚਾਹੁੰਦੇ ਹਨ। ਉਹ ਕਿਸਾਨਾਂ ਨਾਲ ਖੜ੍ਹੀ ਹੈ। ਉਨ੍ਹਾਂ ਨੂੰ ਵਿਸ਼ਵਾਸ ਹੈ ਕਿ ਕਿਸਾਨ ਉਨ੍ਹਾਂ ਦਾ ਵਿਰੋਧ ਨਹੀਂ ਕਨਰਗੇ। Daughter-in-law of Bharki Maluka