ਅੰਮ੍ਰਿਤਸਰ, 28 ਅਗਸਤ 2024–ਪੰਜਾਬ ਸਰਕਾਰ ਵੱਲੋਂ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਪਿੰਡਾਂ ਤੇ ਸ਼ਹਿਰਾਂ ਦੇ ਲੋਕਾਂ ਨੂੰ ਇੱਕੋਂ ਛੱਤ ਹੇਠ ਵੱਖ-ਵੱਖ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਲਗਾਏ ਜਾ ਰਹੇ ਕੈਂਪਾਂ ਨੂੰ ਜ਼ਿਲੇ੍ ਦੇ ਲੋਕਾਂ ਦਾ ਭਰਵਾਂ ਸਹਿਯੋਗ ਮਿਲ ਰਿਹਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ.ਅਜੈ ਗੁਪਤਾ ਨੇ ਦੱਸਿਆ ਕਿ ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਕੈਂਪ ਲਗਾ ਕੇ ਲੋਕਾਂ ਨੂੰ ਸਰਕਾਰੀ ਸੇਵਾਵਾਂ ਦਾ ਲਾਭ ਦਿੱਤਾ ਜਾ ਰਿਹਾ ਅਤੇ ਲੋਕਾਂ ਨੂੰ ਸਾਰੀਆਂ ਸਰਕਾਰੀ ਸਹੂਲਤਾਂ ਇਕੋ ਥਾਂ ਹੀ ਮਿੱਲ ਰਹੀਆਂ ਹਨ। ਜਿਸ ਨਾਲ ਉਨਾਂ ਦੇ ਪੈਸੇ ਅਤੇ ਸਮੇਂ ਦੀ ਬਚਤ ਵੀ ਹੋ ਰਹੀ ਹੈ।ਉਨਾਂ ਦੱਸਿਆ ਕਿ 29 ਅਗਸਤ ਨੂੰ ਕੈਂਪ ਵਿਧਾਨ ਸਭਾ ਹਲਕਾ ਕੇਂਦਰੀ ਦੇ ਅਧੀਨ ਪੈਂਦੇ ਡੀ.ਏ.ਵੀ. ਸਕੂਲ ਹਾਥੀ ਗੇਟ ਅੰਮ੍ਰਿਤਸਰ ਵਿਖੇ ਬਾਅਦ ਦੁਪਹਿਰ 12:00 ਵਜੇ ਤੋਂ 3:00 ਵਜੇ ਤੱਕ ਲੱਗੇਗਾ। ਉਨਾਂ ਦੱਸਿਆ ਕਿ ਕੈਂਪਾਂ ਵਿੱਚ ਜੋ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ, ਉਨ੍ਹਾਂ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਯਾਂਗ ਅਤੇ ਆਸ਼ਰਿਤ ਪੈਨਸ਼ਨ, ਜਨਮ ਸਰਟੀਫਿਕੇਟ ‘ਚ ਨਾਂ ਦੀ ਤਬਦੀਲੀ, ਸਿਹਤ ਵਿਭਾਗ ਨਾਲ ਸਬੰਧਤ ਸਕੀਮਾਂ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਵਿਆਹ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ,ਐੱਨ.ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਉਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਉਂਟਰ ਦਸਤਖ਼ਤ, ਮੌਤ ਸਰਟੀਫਿਕੇਟ ‘ਚ ਤਬਦੀਲੀ,ਮੁੱਖ ਮੰਤਰੀ ਆਵਾਸ ਯੋਜਨਾ ਆਦਿ ਸੇਵਾਵਾਂ ਸ਼ਾਮਿਲ ਹਨ। ਵਿਧਾਇਕ ਡਾ: ਅਜੇ ਗੁਪਤਾ ਨੇ ਕਿਹਾ ਕਿ ਕੱਲ੍ਹ ਵੀਰਵਾਰ ਨੂੰ ਡੀ.ਏ.ਵੀ ਸਕੂਲ ਹੱਥੀ ਗੇਟ ਵਿਖੇ ਪਹੁੰਚ ਕੇ ਇਨ੍ਹਾਂ ਸੇਵਾਵਾਂ ਦਾ ਲਾਭ ਉਠਾਉ।ਉਨ੍ਹਾਂ ਕਿਹਾ ਕਿ 29 ਅਗਸਤ ਨੂੰ ਲੱਗਣ ਵਾਲੇ ਕੈਂਪ ਵਿੱਚ ਵੱਧ ਤੋਂ ਵੱਧ ਲੋਕ ਪਹੁੰਚ ਕੇ ਆਪਣੀਆਂ ਸਮੱਸਿਆਵਾਂ ਦਾ ਹੱਲ ਕਰਨ। ਉਨ੍ਹਾਂ ਕਿਹਾ ਕਿ ਉਹ ਖੁਦ ਇਸ ਕੈਂਪ ਵਿੱਚ ਅਧਿਕਾਰੀਆਂ ਨਾਲ ਹਾਜ਼ਰ ਰਹਿਣਗੇ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ’ਤੇ ਹੀ ਨਿਪਟਾਰਾ ਕਰਨਗੇ।
ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ 29 ਅਗਸਤ ਨੂੰ ਡੀ.ਏ.ਵੀ. ਸਕੂਲ ਹਾਥੀਗੇਟ ਵਿਖੇ ਲੱਗੇਗਾ ਕੈਂਪ
Date: