Thursday, January 16, 2025

ਡੀ ਸੀ ਨੇ ਐਸ ਡੀ ਐਮਜ਼ ਨੂੰ  ਅਪਾਰਟਮੈਂਟਸ ਵਿੱਚ ਪੋਲਿੰਗ ਸਟੇਸ਼ਨ ਸਥਾਪਤ ਕਰਨ ਦੀਆਂ ਸੰਭਾਵਨਾਵਾਂ ਦਾ ਪਤਾ ਲਗਾਉਣ ਦੇ ਨਿਰਦੇਸ਼ ਦਿੱਤੇ

Date:

ਐਸ.ਏ.ਐਸ.ਨਗਰ, 18 ਦਸੰਬਰ, 2023:

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਐਸ.ਡੀ.ਐਮਜ਼ ਨੂੰ ਹਦਾਇਤ ਕੀਤੀ ਕਿ ਉਹ ਅਪਾਰਟਮੈਂਟਸ ਵਿੱਚ ਪੋਲਿੰਗ ਸਟੇਸ਼ਨ ਸਥਾਪਤ ਕਰਨ ਦੀਆਂ ਸੰਭਾਵਨਾਵਾਂ ਦਾ ਪਤਾ ਲਗਾਉਣ ਤਾਂ ਜੋ ਵੋਟਰ ਪ੍ਰਤੀਸ਼ਤਤਾ ਵਿੱਚ ਵਾਧਾ ਕੀਤਾ ਜਾ ਸਕੇ ਅਤੇ ਨਾਲ ਹੀ ਉਨ੍ਹਾਂ ਨੂੰ ਰਿਹਾਇਸ਼ੀ ਸਥਾਨਾਂ ਦੇ ਨੇੜੇ ਆਪਣੀ ਵੋਟ ਦਾ ਇਸਤੇਮਾਲ ਕਰਨ ਦੀ ਸਹੂਲਤ ਦਿੱਤੀ ਜਾ ਸਕੇ।

     ਵਿਸ਼ੇਸ਼ ਸਰਸਰੀ ਸੁਧਾਈ-2024 ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ, ਉਨ੍ਹਾਂ ਨੇ ਐਸ.ਡੀ.ਐਮਜ਼ ਨੂੰ 26 ਦਸੰਬਰ, 2023 ਤੱਕ ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ ਕਰਨ ਦੇ ਆਦੇਸ਼ ਦਿੱਤੇ ਤਾਂ ਜੋ 5 ਜਨਵਰੀ, 2024 ਨੂੰ ਫਾਈਨਲ ਚੋਣ ਸੂਚੀ ਦੇ ਪ੍ਰਕਾਸ਼ਨ ਨੂੰ ਯਕੀਨੀ ਬਣਾਇਆ ਜਾ ਸਕੇ।

     ਚੋਣ ਹਲਕੇ ਚੋਂ ਤਬਦੀਲ ਹੋਏ ਅਤੇ ਮ੍ਰਿਤਕ ਵੋਟਰਾਂ ਦੇ ਨਾਮ ਹਟਾਉਣ ਲਈ ਢੁਕਵੇਂ ਕਦਮ ਚੁੱਕਣ ਦੀ ਲੋੜ ‘ਤੇ ਜ਼ੋਰ ਦਿੰਦੇ ਹੋਏ ਉਨ੍ਹਾਂ ਨੇ ਉਨ੍ਹਾਂ ਨੂੰ ਬੂਥ ਲੈਵਲ ਅਫਸਰਾਂ ਅਤੇ ਸੁਪਰਵਾਈਜ਼ਰਾਂ ਤੋਂ ਜ਼ਿੰਮੇਵਾਰੀ ਨਾਲ ਠਿਕਾਣਿਆਂ ਦੀ ਤਸਦੀਕ ਕਰਵਾਉਣ ਲਈ ਕਿਹਾ।

     ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 27 ਅਕਤੂਬਰ ਤੋਂ 9 ਦਸੰਬਰ 2023 ਤੱਕ ਕੀਤੀ ਗਈ ਵਿਸ਼ੇਸ਼ ਸਰਸਰੀ ਸੁਧਾਈ -2024 ਦੌਰਾਨ ਕੁੱਲ 13886 ਫਾਰਮ ਪ੍ਰਾਪਤ ਹੋਏ।  ਜਿਨ੍ਹਾਂ ਵਿੱਚੋਂ 8167 ਨਵੇਂ ਵੋਟਰਾਂ ਦੇ ਫਾਰਮ ਹਨ ਜਦਕਿ 1451 ਨਾਮ ਕੱਟਣ ਦੀਆਂ ਬੇਨਤੀਆਂ ਤੋਂ ਇਲਾਵਾ 4267 ਦਰੁਸਤੀ ਲਈ ਹਨ।

    ਇਸੇ ਤਰ੍ਹਾਂ ਜ਼ਿਲ੍ਹੇ ਦੀ ਘਰ-ਘਰ ਜਾ ਕੇ ਪੜਤਾਲ ਕੀਤੀ ਗਈ ਹੈ। ਹਾਊਸ ਟੁ  ਹਾਊਸ ਤਸਦੀਕ ਦੌਰਾਨ ਕੁੱਲ 29379 ਤਬਦੀਲ/ਮ੍ਰਿਤਕ/ਧੁੰਦਲੀ ਤਸਵੀਰ/ਦੋਹਰੇ ਮਤਦਾਤਾ ਫੋਟੋ ਪਛਾਣ ਪੱਤਰਾਂ ਦੀ ਪਛਾਣ ਕੀਤੀ ਗਈ ਹੈ ਜਿਨ੍ਹਾਂ ਵਿੱਚੋਂ ਸਿਰਫ਼ 12 ਪ੍ਰਤੀਸ਼ਤ ਨਿਪਟਾਰੇ ਲਈ ਲੰਬਿਤ ਹਨ।

     ਉਨ੍ਹਾਂ ਨੇ ਐਸ.ਡੀ.ਐਮਜ਼ ਨੂੰ ਨੌਜਵਾਨ ਵੋਟਰਾਂ ਨੂੰ ਰਜਿਸਟਰ ਕਰਨ ਲਈ ਕਾਲਜ/ਯੂਨੀਵਰਸਿਟੀ ਪੱਧਰ ਦੇ ਕੈਂਪਾਂ ਦੀ ਯੋਜਨਾ ਬਣਾਉਣ ਲਈ ਕਿਹਾ। ਉਨ੍ਹਾਂ ਨੇ ਉਹਨਾਂ ਵੋਟਰਾਂ ਨੂੰ ਰਜਿਸਟਰ ਕਰਨ ਲਈ ਆਰ.ਡਬਲਯੂ.ਏ. (ਨਾਗਰਿਕ ਭਲਾਈ ਐਸੋਸੀਏਸ਼ਨ) ਨਾਲ ਤਾਲਮੇਲ ਕਰਨ ਲਈ ਵੀ ਕਿਹਾ ਜੋ ਅਜੇ ਤੱਕ ਰਜਿਸਟਰ ਨਹੀਂ ਹੋਏ ਹਨ।

   ਡਿਪਟੀ ਕਮਿਸ਼ਨਰ ਨੇ ਐਸ.ਡੀ.ਐਮਜ਼ ਨੂੰ ਸਵੀਪ ਤਹਿਤ ਵੋਟਰ ਜਾਗਰੂਕਤਾ ਗਤੀਵਿਧੀਆਂ ਉਲੀਕਣ ਅਤੇ ਸਵੀਪ ਗਤੀਵਿਧੀਆਂ ਨੂੰ ਜਨਵਰੀ ਤੋਂ ਸ਼ੁਰੂ ਕਰਨ ਲਈ ਬਜਟ ਦੀ ਮੰਗ ਸਮੇਤ ਯੋਜਨਾਵਾਂ ਜ਼ਿਲ੍ਹਾ ਚੋਣ ਦਫ਼ਤਰ ਨੂੰ ਸੌਂਪਣ ਲਈ ਕਿਹਾ।

   ਮੀਟਿੰਗ ਵਿੱਚ ਏ ਡੀ ਸੀ (ਜ) ਵਿਰਾਜ ਐਸ ਤਿੜਕੇ,  ਐਸ ਡੀ ਐਮ ਮੋਹਾਲੀ ਚੰਦਰਜੋਤੀ ਸਿੰਘ, ਐਸ ਡੀ ਐਮ ਖਰੜ ਗੁਰਮੰਦਰ ਸਿੰਘ, ਐਸ ਡੀ ਐਮ ਡੇਰਾਬੱਸੀ ਹਿਮਾਂਸ਼ੂ ਗੁਪਤਾ, ਤਹਿਸੀਲਦਾਰ ਚੋਣਾਂ ਸੰਜੇ ਕੁਮਾਰ ਸ਼ਾਮਲ ਹੋਏ।

Share post:

Subscribe

spot_imgspot_img

Popular

More like this
Related