ਅੰਮ੍ਰਿਤਸਰ ਦੇ DC ਘਨਸ਼ਿਆਮ ਥੋਰੀ ਨੇ ਪਰਿਵਾਰ ਸਮੇਤ ਪਾਈ ਵੋਟ

DC Ghanshyam Thori of Amritsar

DC Ghanshyam Thori of Amritsar

ਪੰਜਾਬ ਵਿਚ ਅੱਜ ਲੋਕ ਸਭਾ ਚੋਣਾਂ ਲਈ  ਵੋਟਿੰਗ ਪ੍ਰੀਕਿਰਿਆ ਸ਼ੁਰੂ ਹੋ ਚੁੱਕੀ ਹੈ। ਇਸ ਤਹਿਤ ਲੋਕ ਪੋਲਿੰਗ ਬੂਥਾਂ ‘ਤੇ ਪਹੁੰਚ ਕੇ ਆਪੋ-ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰ ਰਹੇ ਹਨ। ਵੋਟਰਾਂ ਵਲੋਂ ਬੜੇ ਉਤਸ਼ਾਹ ਨਾਲ ਵੋਟਾਂ ਪਾਈਆਂ ਜਾ ਰਹੀਆਂ ਹਨ। ਇਸ ਦੌਰਾਨ ਅੰਮ੍ਰਿਤਸਰ ਦੇ ਡੀ. ਸੀ. ਘਨਸ਼ਿਆਮ ਥੋਰੀ ਨੇ ਆਪਣੇ ਪਰਿਵਾਰ ਸਮੇਤ ਵੋਟ ਪਾਈ ਅਤੇ ਲੋਕਾਂ ਨੂੰ ਵੀ ਵੋਟ ਪਾਉਣ ਦੀ ਅਪੀਲ ਕੀਤੀ।

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪ੍ਰਸ਼ਾਸਨ ਵੱਲੋਂ ਸਖ਼ਤ ਪ੍ਰਬੰਧ ਕੀਤੇ ਗਏ ਹਨ। ਅੰਮ੍ਰਿਤਸਰ ਦੇ 11 ਵਿਧਾਨਸਭਾ ਹਲਕਿਆਂ ਦੇ ਲੋਕ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕਰਨਗੇ ਅਤੇ ਅੰਮ੍ਰਿਤਸਰ ਲੋਕ ਸਭਾ ਦੇ ਮੈਂਬਰ ਨੂੰ ਚੁਣਨਗੇ। ਦੱਸਣਯੋਗ ਹੈ ਕਿ 02 ਅੰਮ੍ਰਿਤਸਰ ਲੋਕ ਸਭਾ ਸੀਟ ਵਿੱਚ 9 ਵਿਧਾਨਸਭਾ ਹਲਕੇ ਪੈਂਦੇ ਹਨ ਜਿਨ੍ਹਾਂ ਵਿੱਚ ਕੁੱਲ ਵੋਟਰਾਂ ਦੀ ਗਿਣਤੀ 16 ਲੱਖ 11 ਹਜ਼ਾਰ 263 ਹੈ ਅਤੇ ਜੰਡਿਆਲਾ ਅਤੇ ਬਾਬਾ ਬਕਾਲਾ ਵਿਧਾਨਸਭਾ ਹਲਕੇ ਖਡੂਰ ਸਾਹਿਬ ਹਲਕੇ ‘ਚ ਪੈਂਦੇ ਹਨ। DC Ghanshyam Thori of Amritsar

also read :- ਦਿੱਲੀ ਸਰਕਾਰ ਨੇ ਹਰਿਆਣਾ ‘ਤੇ ਪਾਣੀ ਨੂੰ ਰੋਕਣ ਦਾ ਲਗਾਇਆ ਦੋਸ਼ ਹਰਿਆਣਾ ਦਾ ਜਵਾਬ, ‘SC ਲਗਾਏਗਾ ਫਟਕਾਰ..!

ਅੰਮ੍ਰਿਤਸਰ ਲੋਕ ਸਭਾ ਸੀਟ ਤੋਂ ਆਮ ਆਦਮੀ ਪਾਰਟੀ ਵਲੋਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਟਿਕਟ ਦਿੱਤੀ ਗਈ ਹੈ। ਉੱਥੇ ਹੀ ਭਾਜਪਾ ਨੇ ਇਸ ਵਾਰ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਨੂੰ ਚੋਣ ਮੈਦਾਨ ‘ਚ ਉਤਾਰਿਆ ਹੈ। ਅੰਮ੍ਰਿਤਸਰ ਲੋਕ ਸਭਾ ਸੀਟ ਤੋਂ ਅਕਾਲੀ ਦਲ (ਅ) ਨੇ ਈਮਾਨ ਸਿੰਘ ਮਾਨ ਨੂੰ ਟਿਕਟ ਦਿੱਤੀ ਹੈ। ਇਸੇ ਤਰ੍ਹਾਂ ਕਾਂਗਰਸ ਨੇ ਮੌਜੂਦਾਂ ਸਾਂਸਦ ਮੈਂਬਰ ਗੁਰਜੀਤ ਸਿੰਘ ਔਜਲਾ ‘ਤੇ ਇੱਕ ਫਾਰ ਫਿਰ ਤੋਂ ਦਾਅ ਖੇਡਿਆ ਹੈ। ਬਹੁਜਨ ਸਮਾਜ ਪਾਰਟੀ ਵਲੋਂ ਇਸ ਸੀਟ ਤੋਂ ਵਿਸ਼ਾਲ ਸਿੱਧੂ ਚੋਣ ਲੜ ਰਹੇ ਹਨ।DC Ghanshyam Thori of Amritsar