5 ਫਰਵਰੀ ਨੂੰ ਡੀ-ਵਾਰਮਿੰਗ ਡੇ ਮਨਾਇਆ ਜਾਵੇਗਾ, 12 ਨੂੰ ਮੋਪਅੱਪ ਕੀਤਾ ਜਾਵੇਗਾ

ਫਾਜ਼ਿਲਕਾ, 2 ਫਰਵਰੀ ()

ਸਿਹਤ ਵਿਭਾਗ ਵੱਲੋਂ ਸੂਬੇ ਭਰ ਵਿੱਚ 05 ਫਰਵਰੀ ਨੂੰ ਨੈਸ਼ਨਲ ਵਾਰਮਿੰਗ ਡੇ ਮਨਾਇਆ ਜਾਵੇਗਾ। ਇਸ ਤਹਿਤ ਸਿਵਲ ਸਰਜਨ ਫਾਜ਼ਿਲਕਾ ਡਾ: ਕਵਿਤਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ: ਵਿਕਾਸ ਗਾਂਧੀ ਦੀ ਅਗਵਾਈ ‘ਚ ਬਲਾਕ ਸੀ.ਐਚ.ਸੀ ਖੂਈਖੇੜਾ ਦੇ ਸਮੂਹ ਫੀਲਡ ਸਟਾਫ਼ ਅਤੇ ਵੱਖ-ਵੱਖ ਪਿੰਡਾਂ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਅਧਿਆਪਕਾਂ ਨੂੰ ਡੀ. ਵਾਰਮਿੰਗ ਡੇ  ਦੇ ਸਬੰਧ ਵਿੱਚ ਟ੍ਰੇਨਿੰਗ ਦਿੱਤੀ। ਇਸ ਮੌਕੇ ਐਸ.ਐਮ.ਓ ਡਾ. ਵਿਕਾਸ ਗਾਂਧੀ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਕਤ ਐਲਬੈਂਡਾਜ਼ੋਲ ਦੀ ਗੋਲੀ 5 ਫਰਵਰੀ ਨੂੰ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਵਿੱਚ ਬੱਚਿਆਂ ਨੂੰ ਖੁਆਈ ਜਾਣੀ ਹੈ। ਇਸ ਦਵਾਈ ਨੂੰ ਦੁਪਹਿਰ ਦੇ ਖਾਣੇ ਤੋਂ ਬਾਅਦ ਬੱਚਿਆਂ ਨੂੰ ਮਿੱਠੀ ਚੀਜ਼ ਖਿਲਾਓਣ ਤੋ ਬਾਅਦ ਇਹ ਦਵਾਈ ਦਿਓ। ਗੋਲੀ ਬਿਲਕੁਲ ਖਾਲੀ ਪੇਟ ਨਹੀਂ ਦਿੱਤੀ ਜਾਣੀ ਚਾਹੀਦੀ।

ਉਨ੍ਹਾਂ ਦੱਸਿਆ ਕਿ ਜ਼ਿਆਦਾਤਰ ਬੱਚੇ ਖਾਣਾ ਖਾਣ ਅਤੇ ਹੋਰ ਚੀਜ਼ਾਂ ਖਾਣ ਤੋਂ ਪਹਿਲਾਂ ਆਪਣੇ ਹੱਥ ਚੰਗੀ ਤਰ੍ਹਾਂ ਨਹੀਂ ਧੋਂਦੇ, ਜਿਸ ਕਾਰਨ ਉਨ੍ਹਾਂ ਨੂੰ ਪੇਟ ਦੀਆਂ ਬਿਮਾਰੀਆਂ ਆਸਾਨੀ ਨਾਲ ਲੱਗ ਜਾਂਦੀਆਂ ਹਨ। ਇਸ ਕਾਰਨ ਕਰਕੇ, ਸਿਹਤ ਵਿਭਾਗ 1 ਤੋਂ 19 ਸਾਲ ਦੀ ਉਮਰ ਦੇ ਸਾਰੇ ਸਕੂਲੀ ਬੱਚਿਆਂ ਨੂੰ ਸਾਲ ਵਿੱਚ ਦੋ ਵਾਰ ਕੀੜੇ ਮਾਰਨ ਦੀਆਂ ਗੋਲੀਆਂ ਦਿੰਦਾ ਹੈ। ਤਾਂ ਜੋ ਜਿਨ੍ਹਾਂ ਬੱਚਿਆਂ ਦੇ ਪੇਟ ਵਿੱਚ ਕੀੜੇ ਨਹੀਂ ਹੁੰਦੇ ਉਨ੍ਹਾਂ ਨੂੰ ਖੂਨ ਦੀ ਕਮੀ ਵੀ ਨਹੀਂ ਹੋਵੇਗੀ ਅਤੇ ਜੇਕਰ ਬੱਚਾ ਚੰਗਾ ਖਾਵੇ ਤਾਂ ਉਹ ਚੰਗੀ ਸਿਹਤ ਦੇ ਨਾਲ-ਨਾਲ ਚੰਗੀ ਪੜ੍ਹਾਈ ਵੀ ਕਰੇਗਾ।

ਬੀਈਈ ਸੁਸ਼ੀਲ ਕੁਮਾਰ ਨੇ ਦੱਸਿਆ ਕਿ ਵਿਭਾਗ ਵੱਲੋਂ 5 ਫਰਵਰੀ ਨੂੰ ਬਲਾਕ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਵਿੱਚ 1 ਤੋਂ 19 ਸਾਲ ਤੱਕ ਦੇ ਬੱਚਿਆਂ ਨੂੰ ਕੀੜੇ ਮਾਰਨ ਦੀਆਂ ਗੋਲੀਆਂ ਖੁਆਈਆਂ ਜਾਣਗੀਆਂ। ਜਿਹੜੇ ਬੱਚੇ ਦਵਾਈ ਲੈਣ ਤੋਂ ਵਾਂਝੇ ਰਹਿ ਗਏ ਹਨ, ਉਨ੍ਹਾਂ ਨੂੰ ਇਹ ਦਵਾਈ 12 ਫਰਵਰੀ ਨੂੰ ਮੋਪ-ਅੱਪ ਵਾਲੇ ਦਿਨ ਦਿੱਤੀ ਜਾਵੇਗੀ

[wpadcenter_ad id='4448' align='none']