Sunday, January 19, 2025

ਸੀ.ਈ.ਓ. ਪੰਜਾਬ ਨੇ ਨਵੇਂ ਵੋਟਰਾਂ ਦੀ 100 ਫ਼ੀਸਦ ਰਜਿਸਟ੍ਰੇਸ਼ਨ ਨੂੰ ਯਕੀਨੀ ਬਣਾਉਣ ਲਈ ਸਿੱਖਿਆ, ਭਲਾਈ ਸਕੀਮਾਂ ਨਾਲ ਸਬੰਧਤ ਵਿਭਾਗਾਂ ਨਾਲ ਕੀਤੀ ਮੀਟਿੰਗ

Date:

ਹਰੇਕ ਵਿਦਿਅਕ ਸੰਸਥਾ ਵਿੱਚ ਬੀ.ਐਲ.ਓਜ਼. ਨੂੰ ਕੀਤਾ ਜਾਵੇਗਾ ਤਾਇਨਾਤ

ਆਗਾਮੀ ਲੋਕ ਸਭਾ ਚੋਣਾਂ -2024 ਦੇ ਮੱਦੇਨਜ਼ਰ ਮੁੱਖ ਚੋਣ ਅਫ਼ਸਰ (ਸੀ.ਈ.ਓ.) ਪੰਜਾਬ ਸਿਬਿਨ ਸੀ ਨੇ ਅੱਜ ਵਿਦਿਆਰਥੀਆਂ ਅਤੇ ਭਲਾਈ ਸਕੀਮਾਂ ਦੇ ਲਾਭਪਾਤਰੀਆਂ ਨਾਲ ਡੀਲ ਕਰ ਰਹੇ ਵੱਖ-ਵੱਖ ਵਿਭਾਗਾਂ ਨੂੰ ਨਵੇਂ ਵੋਟਰਾਂ ਦੀ ਰਜਿਸਟ੍ਰੇਸ਼ਨ ਵਿੱਚ ਸਹਿਯੋਗ ਦੇਣ ਲਈ ਕਿਹਾ। ਉਨ੍ਹਾਂ ਨੇ 17 ਸਾਲ ਤੋਂ ਵੱਧ ਉਮਰ ਦੇ ਨੌਜਵਾਨਾਂ ਦੀ ਵੋਟਰ ਵਜੋਂ ਰਜਿਸਟ੍ਰੇਸ਼ਨ ਸਬੰਧੀ ਅਗਾਊਂ ਅਰਜੀਆਂ ਨੂੰ ਵਿਚਾਰਨ ਲਈ ਭਾਰਤ ਦੇ ਚੋਣ ਕਮਿਸ਼ਨ ਦੇ ਮਹੱਤਵਪੂਰਨ ਕਦਮ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਸ ਪ੍ਰਕਿਰਿਆ ਲਈ ਅਗਲੀਆਂ ਚਾਰ ਯੋਗਤਾ ਮਿਤੀਆਂ 1 ਅਪ੍ਰੈਲ, 1 ਜੁਲਾਈ, 1 ਅਕਤੂਬਰ ਅਤੇ 1 ਜਨਵਰੀ ਨਿਰਧਾਰਿਤ ਕੀਤੀਆਂ ਗਈਆਂ ਹਨ।

Also Read : ਮੁੱਖ ਮੰਤਰੀ ਵੱਲੋਂ ਜਲੰਧਰ ਵਾਸੀਆਂ ਨੂੰ 100 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਤੋਹਫ਼ਾ


ਸੀ.ਈ.ਓ. ਪੰਜਾਬ ਅੱਜ ਇੱਥੇ ਵਧੀਕ ਸੀ.ਈ.ਓ. ਵਿਪੁਲ ਉਜਵਲ ਨਾਲ ਆਪਣੇ ਦਫ਼ਤਰ ਵਿਖੇ ਤਕਨੀਕੀ ਸਿੱਖਿਆ, ਖੇਡਾਂ, ਮੈਡੀਕਲ ਸਿੱਖਿਆ, ਸਕੂਲ ਸਿੱਖਿਆ ਅਤੇ ਸਮਾਜਿਕ ਨਿਆਂ ਤੇ ਅਧਿਕਾਰਤਾ ਆਦਿ ਸਮੇਤ ਵੱਖ-ਵੱਖ ਵਿਭਾਗਾਂ ਦੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਸਿਬਿਨ ਸੀ ਨੇ ਹਾਜ਼ਰ ਵੱਖ-ਵੱਖ ਵਿਭਾਗਾਂ ਨੂੰ 17 ਸਾਲ ਦੀ ਉਮਰ ਦੇ ਵਿਦਿਆਰਥੀਆਂ/ਲਾਭਪਾਤਰੀਆਂ ਦੇ ਵੇਰਵੇ ਮੁਹੱਈਆ ਕਰਵਾਉਣ ਲਈ ਕਿਹਾ ਤਾਂ ਜੋ ਉਹਨਾਂ ਦੀਆਂ ਅਗਾਊਂ ਅਰਜ਼ੀਆਂ ਦੀ ਪ੍ਰਕਿਰਿਆ ਨੂੰ ਜਲਦ ਸ਼ੁਰੂ ਕਰਨਾ ਯਕੀਨੀ ਬਣਾਇਆ ਜਾ ਸਕੇ।
ਉਨ੍ਹਾਂ ਕਿਹਾ ਕਿ ਇਨ੍ਹਾਂ ਵਿਭਾਗਾਂ ਕੋਲ ਨੌਜਵਾਨ ਵੋਟਰਾਂ ਦਾ ਸਾਰਾ ਡਾਟਾ ਮੌਜੂਦ ਹੈ ਅਤੇ ਇਹ ਵਿਭਾਗ ਸੀ.ਈ.ਓ ਦਫ਼ਤਰ ਨਾਲ ਮਿਲ ਕੇ ਵੱਧ ਤੋਂ ਵੱਧ ਯੋਗ ਵੋਟਰਾਂ ਦੀ ਰਜਿਸਟ੍ਰੇਸ਼ਨ ਕਰਨ ਵਿੱਚ ਮਦਦ ਕਰ ਸਕਦੇ ਹਨ। ਉਨ੍ਹਾਂ ਵਿਭਾਗਾਂ ਦੇ ਨੁਮਾਇੰਦਿਆਂ ਨੂੰ ਹਦਾਇਤ ਕੀਤੀ ਕਿ ਉਹ ਵੱਧ ਤੋਂ ਵੱਧ ਨਵੇਂ ਵੋਟਰਾਂ ਦੀ ਰਜਿਸਟ੍ਰੇਸ਼ਨ ਲਈ ਉਪਰਾਲੇ ਕਰਨ। ਉਨ੍ਹਾਂ ਹਰੇਕ ਵਿਦਿਅਕ ਸੰਸਥਾ ਵਿੱਚ ਇੱਕ ਨੋਡਲ ਅਫ਼ਸਰ ਨਿਯੁਕਤ ਕਰਨ ਦੇ ਵੀ ਨਿਰਦੇਸ਼ ਦਿੱਤੇ।
ਸੀ.ਈ.ਓ. ਦਫ਼ਤਰ ਵੱਲੋਂ ਹਰ ਤਰ੍ਹਾਂ ਦੇ ਸਹਿਯੋਗ ਦਾ ਭਰੋਸਾ ਦਿੰਦੇ ਹੋਏ ਸਿਬਿਨ ਸੀ ਨੇ ਕਿਹਾ ਕਿ ਉਹ ਹਰੇਕ ਵਿੱਦਿਅਕ ਸੰਸਥਾ ਲਈ ਬੂਥ ਲੈਵਲ ਅਫ਼ਸਰ (ਬੀ.ਐਲ.ਓਜ਼) ਤਾਇਨਾਤ ਕਰਨਗੇ ਤਾਂ ਜੋ ਨਵੇਂ ਵੋਟਰਾਂ ਨੂੰ ਆਪਣੀ ਵੋਟ ਰਜਿਸਟਰ ਕਰਨ ਸਮੇਂ ਕਿਸੇ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਉਨ੍ਹਾਂ ਨੇ ਇਨ੍ਹਾਂ ਵਿਭਾਗਾਂ ਨੂੰ ਵਿਭਾਗਾਂ/ਸੰਸਥਾਵਾਂ ਦੇ ਅਧਿਕਾਰਤ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਸਵਿੱਪ ਗਤੀਵਿਧੀਆਂ ਨੂੰ ਸਾਂਝਾ ਕਰਨ ਅਤੇ ਅਧਿਕਾਰਤ ਵੈੱਬਸਾਈਟਾਂ ‘ਤੇ ਆਨਲਾਈਨ ਰਜਿਸਟ੍ਰੇਸ਼ਨ ਲਈ ਅਧਿਕਾਰਤ ਵੈੱਬਸਾਈਟ ‘ਤੇ www.nsvp.in ਲਿੰਕ ਦੇ ਨਾਲ ਬੈਨਰ ਨੂੰ ਦਰਸਾਉਣ ਦੇ ਨਿਰਦੇਸ਼ ਦਿੱਤੇ।
ਇਸ ਦੇ ਨਾਲ ਹੀ ਵੋਟਰ ਐਂਡਰਾਇਡ ਅਤੇ ਆਈਓਐਸ ਜਾਂ ਵੈੱਬ ਪੋਰਟਲ www.nvsp.in ‘ਤੇ ਉਪਲਬਧ ਵੋਟਰ ਹੈਲਪਲਾਈਨ ਐਪਲੀਕੇਸ਼ਨ ਦੀ ਵਰਤੋਂ ਕਰਕੇ ਆਪਣੇ ਆਪ ਨੂੰ ਆਨਲਾਈਨ ਵੀ ਰਜਿਸਟਰ ਕਰ ਸਕਦੇ ਹਨ।

Share post:

Subscribe

spot_imgspot_img

Popular

More like this
Related

ਸਪੀਕਰ ਸੰਧਵਾਂ ਨੇ ਸੱਤ ਲੱਖ ਦੇ ਚੈੱਕ ਆਪਣੇ ਅਖਤਿਆਰੀ ਕੋਟੇ ਵਿੱਚੋਂ ਦਿੱਤੇ

ਫ਼ਰੀਦਕੋਟ 18 ਜਨਵਰੀ,2025 ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ...

ਜਲੰਧਰ ਛਾਉਣੀ ‘ਚ ਐੱਨਸੀਸੀ ਕੈਡਿਟਾਂ ਦੇ ਆਰਮੀ ਅਟੈਚਮੈਂਟ ਕੈਂਪ ਦੀ ਸ਼ੁਰੂਆਤ

 ਜਲੰਧਰ, 18 ਜਨਵਰੀ :     ਐੱਨਸੀਸੀ ਗਰੁੱਪ ਹੈੱਡਕੁਆਰਟਰ ਜਲੰਧਰ ਦੀ ਅਗਵਾਈ...

ਸੱਪ ਦੇ ਡੰਗਣ ‘ਤੇ ਪਸ਼ੂਆਂ ਦਾ ਹੁਣ ਸਰਕਾਰੀ ਵੈਟਰਨਰੀ ਹਸਪਤਾਲਾਂ ਵਿੱਚ ਮੁਫ਼ਤ ਹੋਵੇਗਾ ਇਲਾਜ

ਚੰਡੀਗੜ੍ਹ, 18 ਜਨਵਰੀ:ਸੂਬੇ ਵਿੱਚ ਪਸ਼ੂਆਂ ਦੀ ਸਿਹਤ ਸੰਭਾਲ ਨੂੰ...