Death Anniversary Sidhu Moosewala
ਮਸ਼ਹੂਰ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਅੱਜ ਦੋ ਸਾਲ ਪੂਰੇ ਹੋ ਗਏ ਹਨ। ਇਸ ਮੌਕੇ ਮਰਹੂਮ ਗਾਇਕਾ ਦੀ ਮਾਤਾ ਚਰਨ ਕੌਰ ਨੇ ਸੋਸ਼ਲ ਮੀਡੀਆ ‘ਤੇ ਇਕ ਬਹੁਤ ਹੀ ਭਾਵੁਕ ਪੋਸਟ ਸ਼ੇਅਰ ਕੀਤੀ ਹੈ। ਉਸ ਕਾਲੇ ਦਿਨ ਨੂੰ ਯਾਦ ਕਰਦਿਆਂ ਉਨ੍ਹਾਂ ਲਿਖਿਆ ਹੈ ਕਿ ਬੇਸ਼ੱਕ ਮੈਂ ਆਪਣੇ ਬੇਟੇ ਨੂੰ ਸਰੀਰਕ ਤੌਰ ‘ਤੇ ਨਹੀਂ ਦੇਖ ਸਕਦੀ ਪਰ ਮੈਂ 2 ਸਾਲਾਂ ਤੋਂ ਆਪਣੇ ਮਨ ਦੀਆਂ ਅੱਖਾਂ ਰਾਹੀਂ ਇਸ ਨੂੰ ਮਹਿਸੂਸ ਕਰ ਰਹੀ ਹਾਂ। ਉਨ੍ਹਾਂ ਨੇ ਇਹ ਵੀ ਲਿਖਿਆ ਹੈ ਕਿ ਅੱਜ ਦਾ ਦਿਨ ਬਹੁਤ ਔਖਾ ਹੈ।
ਮਾਤਾ ਚਰਨ ਕੌਰ ਨੇ ਇੰਸਟਾਗ੍ਰਾਮ ‘ਤੇ ਲਿਖਿਆ, “”ਅੱਜ ਦਾ ਦਿਨ ਬਹੁਤ ਔਖਾ ਪੁੱਤ, ਸ਼ੁੱਭ ਪੁੱਤ ਅੱਜ ਪੂਰੇ 730 ਦਿਨ 17532 ਘੰਟੇ 1051902 ਮਿੰਟ ਤੇ 63115200 ਸੈਕੰਡ ਬੀਤ ਗਏ ਤੁਹਾਨੂੰ ਘਰ ਦੀ ਦਹਿਲੀਜ਼ ਲੰਘੇ ਨੂੰ, ਮੇਰੀਆਂ ਅਰਦਾਸਾਂ ਤੇ ਮੰਨਤਾਂ ਦਾ ਸੁੱਚਾ ਫਲ ਬਿਨ੍ਹਾਂ ਕਿਸੇ ਗੁਨਾਹ ਤੋਂ ਬਣੇ ਦੁਸ਼ਮਣਾਂ ਨੇ ਮੇਰੀ ਕੁੱਖ ‘ਚੋਂ ਖੋਹ ਲਿਆ।”
ਜ਼ਿਕਰਯੋਗ ਹੈ ਕਿ 29 ਮਈ 2022 ਨੂੰ ਸਿੱਧੂ ਮੂਸੇਵਾਲਾ ਦੀ ਸ਼ਰੇਆਮ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਸਿੱਧੂ ਮੂਸੇਵਾਲਾ ਦਾ ਪਰਿਵਾਰ ਅਤੇ ਉਨ੍ਹਾਂ ਦੇ ਸ਼ੁਭਚਿੰਤਕ ਲਗਾਤਾਰ ਇਨਸਾਫ ਦੀ ਮੰਗ ਕਰ ਰਹੇ ਹਨ। ਸਿੱਧੂ ਦੀ ਪਹਿਲੀ ਬਰਸੀ ਮੌਕੇ ਮਾਨਸਾ ਵਿਖੇ ਇਕ ਵਿਸ਼ਾਲ ਸਮਾਗਮ ਕਰਵਾਇਆ ਗਿਆ, ਜਿਸ ਵਿਚ ਵੱਡੀ ਗਿਣਤੀ ਵਿਚ ਲੋਕ ਇਕੱਠੇ ਹੋਏ. ਪਰ ਇਸ ਵਾਰ ਅਜਿਹਾ ਕੋਈ ਸਮਾਗਮ ਨਹੀਂ ਹੋਵੇਗਾ।
READ ALSO : ਪੰਜਾਬ ਵਿੱਚ 1 ਜੂਨ ਨੂੰ ਛੁੱਟੀ ਦਾ ਐਲਾਨ
ਮਰਹੂਮ ਗਾਇਕ ਦੇ ਪਿਤਾ ਬਲਕੌਰ ਸਿੰਘ ਨੇ ਕੁਝ ਦਿਨ ਪਹਿਲਾਂ ਕਿਹਾ ਸੀ ਕਿ ਲੋਕ ਸਭਾ ਚੋਣਾਂ ਕਾਰਨ ਇਸ ਵਾਰ ਬਰਸੀ ਸਮਾਗਮ ਸਿਰਫ਼ ਪਰਿਵਾਰ ਤੱਕ ਹੀ ਸੀਮਤ ਰਹੇਗਾ ਅਤੇ ਕੋਈ ਵੱਡਾ ਇਕੱਠ ਨਹੀਂ ਕੀਤਾ ਜਾਵੇਗਾ।
Death Anniversary Sidhu Moosewala