Saturday, December 28, 2024

ਨੌ ਮਹੀਨੇ ਪਹਿਲਾਂ ਕਨੇਡਾ ਗਏ ਪਿੰਡ ਮੰਮਣਕੇ ਦੇ ਨੌਜਵਾਨ ਦੀ ਦਿਲ ਦਾ ਦੌਰਾ ਪੈ ਜਾਣ ਕਾਰਨ ਹੋਈ ਮੌਤ

Date:

ਪੱਤਰਕਾਰ ਕਵਲਜੀਤ ਵਾਂ ਭਿੱਖੀਵਿੰਡ ਤੋ ਖਾਸ ਰਿਪੋਰਟ

ਤਰਨ ਤਾਰਨ ਅਧੀਨ ਆਉਂਦੇ ਪਿੰਡ ਮੰਮਣਕੇ ਦੇ 21 ਸਾਲਾ ਨੌਜਵਾਨ ਦੀ ਕੈਨੇਡਾ ਵਿੱਚ ਦਿਲ ਦਾ ਦੌਰਾ ਪੈ ਜਾਣ ਕਾਰਨ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਸਾਹਮਣੇ ਆਈ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਸੁਖਚੈਨ ਸਿੰਘ ਪੁੱਤਰ ਰਾਜਪਾਲ ਸਿੰਘ ਵਾਸੀ ਪਿੰਡ ਮੰਮਣਕੇ ਵਜੋਂ ਹੈ। ਇਸੁ ਦੁਖਦਾਈ ਘੜੀ ਵਿਚ ਸਾਕ ਸਬੰਧੀ ਰਿਸ਼ਤੇਦਾਰ ਅਤੇ ਲੋਕ ਵੱਡੇ ਪੱਧਰ ਤੇ ਪਹੁੰਚ ਕੇ ਪਰਿਵਾਰ ਨੂੰ ਦਿਲਾਸਾ ਦੇ ਰਹੇ ਹਨ ਉੱਥੇ ਹੀ ਤਰਨ ਤਾਰਨ ਜਿਲੇ ਅਤੇ ਪਿੰਡ ਵਿੱਚ ਸੋਗ ਦੀ ਲਹਿਰ ਛਾਈ ਹੋਈ ਹੈ ਹੈ।

ਇਸ ਸਬੰਧੀ ਜਾਣਕਾਰੀ ਦਿਆਂ ਮ੍ਰਿਤਕ ਸੁਖਚੈਨ ਸਿੰਘ ਦੇ ਪਿਤਾ ਰਾਜਪਾਲ ਸਿੰਘ ਨੇ ਦੱਸਿਆ ਕਿ ਬੀਤੀ ਸੱਤ ਅਕਤੂਬਰ ਨੂੰ ਉਸ ਨਾਲ ਕਰੀਬ 11 ਵਜੇ ਸੁਖਚੈਨ ਸਿੰਘ ਦੀ ਗੱਲ ਹੁੰਦੀ ਹੈ ਤਾਂ ਉਹ ਕਹਿੰਦਾ ਹੈ ਕਿ ਉਹ ਕੰਮ ਤੋਂ ਥਕਾਵਟ ਵਿੱਚ ਹੈ ਉਸ ਨੂੰ ਹੁਣ ਡਿਸਟਰਬ ਨਾ ਕੀਤਾ ਜਾਵੇ |

READ ALSO : ਪੰਜਾਬ ਦੇ ਮੌਸਮ ਵਿੱਚ ਤਬਦੀਲੀ ਦਾ ਦੌਰ ਜਾਰੀ; ਤਾਪਮਾਨ ਵਿਚ ਗਿਰਾਵਟ !

ਉਸ ਤੋਂ ਕੁਝ ਚਿਰ ਬਾਅਦ ਹੀ ਪਿੰਡ ਦੇ ਹੀ ਵਿਅਕਤੀਆਂ ਨੂੰ ਕੈਨੇਡਾ ਤੋਂ ਫੋਨ ਆਉਂਦਾ ਹੈ ਤਾਂ ਉਹ ਕਹਿੰਦੇ ਹਨ ਕਿ ਸੁਖਚੈਨ ਸਿੰਘ ਦੀ ਤਬੀਅਤ ਖਰਾਬ ਹੋ ਗਈ ਹੈ ਅਤੇ ਉਸਨੂੰ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ। Death due to stroke

ਜਿੱਥੇ ਡਾਕਟਰਾਂ ਵੱਲੋਂ ਉਸਨੂੰ 24 ਘੰਟੇ ਆਈਸੀਯੂ ਵਿੱਚ ਰੱਖਣ ਤੋਂ ਬਾਅਦ ਮ੍ਰਿਤ ਕਰਾਰ ਦੇ ਦਿੱਤਾ ਜਾਂਦਾ ਹੈ। ਪਰਿਵਾਰ ਨੌਜਵਾਨ ਦੀ ਮੌਤ ਤੋਂ ਬਾਅਦ ਸਦਮੇ ਵਿੱਚ ਹੈ ਅਤੇ ਇਸ ਮੌਕੇ ਮ੍ਰਿਤਕ ਦੇ ਚਾਚਾ ਪਿਤਾ ਅਤੇ ਸਾਗ ਸਬੰਧੀ ਅਤੇ ਨਜ਼ਦੀਕੀ ਰਿਸ਼ਤੇਦਾਰਾਂ ਵੱਲੋਂ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਤੋਂ ਨੌਜਵਾਨ ਦੀ ਲਾਸ਼ ਪਰਿਵਾਰ ਨੂੰ ਜਲਦ ਤੋਂ ਜਲਦ ਸੌਪਣ ਦੀ ਮੰਗ ਕੀਤੀ ਜਾ ਰਹੀ ਬਾਕੀ ਸੁਖਚੈਨ ਸਿੰਘ ਦੀਆਂ ਅੰਤਿਮ ਰਸਮਾਂ ਪਰਿਵਾਰ ਅਦਾ ਕਰ ਸਕੇ ।Death due to stroke

Share post:

Subscribe

spot_imgspot_img

Popular

More like this
Related

ਪੰਜਾਬ ,ਚੰਡੀਗੜ੍ਹ ਸਣੇ ਹਰਿਆਣਾ ਚ ਪੈ ਰਿਹਾ ਲਗਾਤਾਰ ਮੀਂਹ , 11 ਜ਼ਿਲਿਆਂ ਚ ਧੁੰਦ ਦਾ ਅਲਰਟ ਜ਼ਾਰੀ

Punjab Weather Update  ਵੈਸਟਰਨ ਡਿਸਟਰਬੈਂਸ ਹੋਣ ਕਰਕੇ ਪੰਜਾਬ-ਚੰਡੀਗੜ੍ਹ ਵਿੱਚ ਹੋਈ...

ਅਮਨਦੀਪ ਕੌਰ ਵਿਕਸਤ ਭਾਰਤ ਯੰਗ ਲੀਡਰਜ਼ ਡਾਈਲਾਗ-ਐਨ.ਵਾਈ.ਐਫ 2025 ਦੀ ਰਾਸ਼ਟਰੀ ਪੱਧਰ ਦੀ   ਚੈਂਪਿਅਨਸ਼ਿਪ ਲਈ ਹੋਈ ਚੋਣ”

ਫ਼ਰੀਦਕੋਟ 28 ਦਸੰਬਰ (  )    ਐਸ.ਬੀ.ਐਸ ਸਰਕਾਰੀ ਕਾਲਜ, ਕੋਟਕਪੂਰਾ ਦੀ ਗ੍ਰਹਿ ਵਿਗਿਆਨ...

ਡਾ. ਮਨਮੋਹਨ ਸਿੰਘ ਦੀ ਅੰਤਿਮ ਯਾਤਰਾ , ਗਾਂਧੀ ਪਰਿਵਾਰ ਸਣੇ ਹਰ ਲੀਡਰ ਨਮ ਅੱਖਾਂ ਨਾਲ ਕਰ ਰਿਹਾ ਯਾਦ

Manmohan Singh Funeral  ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ ਅੱਜ...