ਪਟਿਆਲਾ ਵਿਚ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਅੱਗੇ ਧਰਨਾ ਦੇ ਰਹੇ ਕਿਸਾਨ ਨਰਿੰਦਰ ਪਾਲ ਦੀ ਮੌਤ ਹੋ ਗਈ ਹੈ। ਨਰਿੰਦਰ ਪਾਲ ਦੀ ਮ੍ਰਿਤਕ ਦੇਹ ਨੂੰ ਰਾਜਿੰਦਰ ਹਸਪਤਾਲ ਪਟਿਆਲਾ ਵਿਚ ਰਖਵਾਇਆ ਗਿਆ ਹੈ ਅਤੇ ਉੱਥੇ ਲਗਾਤਾਰ ਲੋਕਾਂ ਦਾ ਇਕੱਠ ਹੋ ਰਿਹਾ ਹੈ। Death of a farmer on strike
ਇਹ ਕਿਸਾਨ 2 ਦਿਨਾਂ ਤੋਂ ਚੱਲ ਰਹੇ ਇਸ ਧਰਨੇ ਵਿੱਚ ਸ਼ਾਮਲ ਹੋਇਆ ਸੀ ਅਤੇ ਰਾਤ ਨੂੰ ਉਸ ਦੀ ਸਿਹਤ ਵਿਗੜ ਗਈ, ਜਿਸ ਤੋਂ ਬਾਅਦ ਪਟਿਆਲਾ ਦੇ ਰਾਜਿੰਦਰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਕਿਸਾਨ ਦੀ ਮੌਤ ਹੋ ਗਈ। ਫਿਲਹਾਲ ਨਰਿੰਦਰ ਪਾਲ ਦੀ ਮ੍ਰਿਤਕ ਦੇਹ ਰਾਜਿੰਦਰ ਹਸਪਤਾਲ, ਪਟਿਆਲਾ ਵਿੱਚ ਰੱਖੀ ਗਈ ਹੈ।
ਦੱਸ ਦਈਏ ਕਿ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਨੇ ਐਮਐਸਪੀ ਦੀ ਕਾਨੂੰਨੀ ਗਾਰੰਟੀ ਤੇ ਹੋਰਨਾਂ ਕਿਸਾਨੀ ਮੰਗਾਂ ਲਈ ਦਿੱਲੀ ਕੂਚ ਕਰਨ ਵਾਲੇ ਕਿਸਾਨਾਂ ’ਤੇ ਹਰਿਆਣਾ ਸਰਕਾਰ ਵੱਲੋਂ ਤਸ਼ੱਦਦ ਕਰਨ ਖ਼ਿਲਾਫ਼ ਭਾਜਪਾ ਆਗੂਆਂ ਦੇ ਘਰਾਂ ਅੱਗੇ ਧਰਨੇ ਦਿੱਤੇ ਜਾ ਰਹੇ ਹਨ।
also read :- ਪੰਜਾਬ ਦੇ ਇਨ੍ਹਾਂ ਇਲਾਕਿਆਂ ਵਿਚ ਮੀਂਹ ਤੇ ਗੜੇਮਾਰੀ ਦੀ ਚਿਤਾਵਨੀ, ਵਧੇਗੀ ਠੰਢ…
ਵੱਡੀ ਗਿਣਤੀ ਵਿੱਚ ਔਰਤਾਂ ਨੇ ਕਿਸਾਨੀ ਧਰਨਿਆਂ ਵਿੱਚ ਸ਼ਮੂਲੀਅਤ ਕਰਦਿਆਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਅਤੇ ਕੇਵਲ ਸਿੰਘ ਢਿੱਲੋਂ ਦੇ ਘਰ ਅੱਗੇ ਰੋਸ ਪ੍ਰਦਰਸ਼ਨ ਕੀਤੇ। ਇਹ ਕਿਸਾਨ ਵੀ ਕੈਪਟਨ ਦੇ ਘਰ ਅੱਗੇ ਧਰਨਾ ਦੇ ਰਿਹਾ ਸੀ। ਰਾਤ ਨੂੰ ਉਸ ਦੀ ਸਿਹਤ ਵਿਗੜ ਗਈ, ਜਿਸ ਤੋਂ ਬਾਅਦ ਪਟਿਆਲਾ ਦੇ ਰਾਜਿੰਦਰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਕਿਸਾਨ ਦੀ ਮੌਤ ਹੋ ਗਈ।Death of a farmer on strike