ਵਾਟਰ ਵਰਕਸ ਦੀ ਟੈਂਕੀ ‘ਚ ਡੁੱਬਣ ਨਾਲ ਸਕੇ ਭੈਣ-ਭਰਾ ਦੀ ਮੌਤ

 ਵਾਟਰ ਵਰਕਸ ਦੀ ਟੈਂਕੀ ‘ਚ ਡੁੱਬਣ ਨਾਲ ਸਕੇ ਭੈਣ-ਭਰਾ ਦੀ ਮੌਤ

 Death of brother and sister due to drowning ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਰਾਜੋਵਾਲ ਤੋਂ ਦਰਦਨਾਕ ਘਟਨਾ ਸਾਹਮਣੇ ਆਈ ਹੈ। ਜਿਸ ਨਾਨਕੇ ਪਿੰਡ ਛੁੱਟੀਆਂ ਕੱਟਣ ਆਏ ਸਕੇ ਭੈਣ ਭਰਾ ਦੀ ਜਾਨ ਚਲੀ ਗਈ। ਕਿਹਾ ਜਾ ਰਿਹਾ ਕਿ ਦੋਵੇਂ ਮਾਸੂਮ ਖੇਡਦੇ-ਖੇਡਦੇ ਪਿੰਡ ਦੇ ਵਾਟਰ ਵਰਕਸ ਦੇ ਤਲਾਬ ਵਿੱਚ ਜਾ ਡਿੱਗੇ, ਜਿਸ ਨਾਲ ਉਨ੍ਹਾਂ ਦੀ ਮੌਤ ਹੋ ਗਈ। […]

 Death of brother and sister due to drowning
ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਰਾਜੋਵਾਲ ਤੋਂ ਦਰਦਨਾਕ ਘਟਨਾ ਸਾਹਮਣੇ ਆਈ ਹੈ। ਜਿਸ ਨਾਨਕੇ ਪਿੰਡ ਛੁੱਟੀਆਂ ਕੱਟਣ ਆਏ ਸਕੇ ਭੈਣ ਭਰਾ ਦੀ ਜਾਨ ਚਲੀ ਗਈ। ਕਿਹਾ ਜਾ ਰਿਹਾ ਕਿ ਦੋਵੇਂ ਮਾਸੂਮ ਖੇਡਦੇ-ਖੇਡਦੇ ਪਿੰਡ ਦੇ ਵਾਟਰ ਵਰਕਸ ਦੇ ਤਲਾਬ ਵਿੱਚ ਜਾ ਡਿੱਗੇ, ਜਿਸ ਨਾਲ ਉਨ੍ਹਾਂ ਦੀ ਮੌਤ ਹੋ ਗਈ।

ਇਸ ਸਬੰਧੀ ਮਿਲੀ ਜਾਣਕਾਰੀ ਅਨੁਸਾਰ ਜਦੋਂ ਤੱਕ ਇਸ ਘਟਨਾ ਦਾ ਪਤਾ ਚੱਲਿਆ ਅਤੇ ਉਨ੍ਹਾਂ ਮਾਸੂਮ ਬੱਚਿਆਂ ਨੂੰ ਤਲਾਬ ਤੋਂ ਬਾਹਰ ਕੱਢਿਆ ਗਿਆ ਅਤੇ ਹਸਪਤਾਲ ਲਿਆਂਦਾ ਗਿਆ ਤਾਂ ਤੱਦ ਤੱਕ ਉਨ੍ਹਾਂ ਦੀ ਮੌਤ ਹੋ ਚੁਕੀ ਸੀ । 

ਮਿਲੀ ਜਾਣਕਾਰੀ ਮੁਤਾਬਿਕ ਲੜਕੇ ਦਾ ਨਾਮ ਸੁਖਮਨ ਸਿੰਘ ਸੀ, ਜਿਸ ਦੀ ਉਮਰ 9 ਸਾਲ ਅਤੇ ਲੜਕੀ ਦਾ ਨਾਮ ਲਕਸ਼ਮੀ ਤੇ ਉਮਰ 7 ਸਾਲ ਸੀ। ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਕਿ ਦੋਵੇਂ ਸਕੇ ਭੈਣ ਭਰਾ ਸਨ ਜੋ ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਝੋਕ ਹਰੀ ਹਰ ਦੇ ਰਹਿਣ ਵਾਲੇ ਸਨ ਅਤੇ ਆਪਣੇ ਨਾਨਕੇ ਪਿੰਡ ਰਾਜੋਵਾਲ ਆਏ ਹੋਏ ਸਨ।Death of brother and sister due to drowning

ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਵਾਸੀਆਂ ਨੇ ਦੱਸਿਆ ਕਿ ਦੋਵੇਂ ਮ੍ਰਿਤਕ ਬੱਚੇ ਆਪਣੇ ਨਾਨਕੇ ਪਿੰਡ ਰਹਿਣ ਲਈ ਆਏ ਹੋਏ ਸਨ ਤੇ ਸ਼ਾਮ ਸਮੇਂ ਘਰ ਤੋਂ ਖੇਡਣ ਲਈ ਬਾਹਰ ਗਏ ਸਨ ਪਰ ਅਚਾਨਕ ਉਹ ਖੇਡਦੇ-ਖੇਡਦੇ ਪਿੰਡ ਦੇ ਵਾਟਰ ਵਰਕਸ ਦੇ ਟੈਂਕ ‘ਚ ਜਾ ਡਿੱਗੇ। 

ਕੁਝ ਦੇਰ ਬਾਅਦ ਦੂਜੇ ਬੱਚਿਆਂ ਨੇ ਉਨ੍ਹਾਂ ਦੇ ਟੈਂਕ ‘ਚ ਡਿੱਗਣ ਸਬੰਧੀ ਦੱਸਿਆ ਤਾਂ ਪਿੰਡ ਵਾਸੀਆਂ ਵੱਲੋਂ ਉਨ੍ਹਾਂ ਨੂੰ ਬਾਹਰ ਕੱਢ ਕੇ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਵੱਲੋਂ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। 

also read :- ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਹੋਵੇਗਾ ਫ਼ਰੀ! ਕਿਸੇ ਤੋਂ ਟੈਕਸ ਨਹੀਂ ਲੈਣਗੇ ਮੁਲਾਜ਼ਮ

ਉਨ੍ਹਾਂ ਦੱਸਿਆ ਕਿ ਵਾਟਰ ਵਰਕਸ ਦਾ ਉਹ ਤਲਾਅ ਪਹਿਲਾਂ ਖਾਲੀ ਹੁੰਦਾ ਸੀ ਤੇ ਬੱਚੇ ਉਥੇ ਖੇਡਦੇ ਹੁੰਦੇ ਸੀ ਪਰ ਸਰਕਾਰ ਦੀਆਂ ਹਦਾਇਤਾਂ ਦੇ ਚੱਲਦੇ ਵਾਟਰ ਵਰਕਸ ਨੂੰ ਭਰਿਆ ਗਿਆ ਸੀ ਤੇ ਇਹ ਭਾਣਾ ਵਾਪਰ ਗਿਆ।Death of brother and sister due to drowning

ਉਥੇ ਹੀ ਮੌਕੇ ‘ਤੇ ਪਹੁੰਚੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਬੱਚਿਆਂ ਦੇ ਸਰਕਾਰੀ ਵਾਟਰ ਵਰਕਸ ‘ਚ ਡਿੱਗਣ ਕਾਰਨ ਮੌਤ ਹੋਣ ਦੀ ਜਾਣਕਾਰੀ ਮਿਲੀ ਸੀ, ਜਿਸ ‘ਚ ਉਹ ਮੌਕੇ ‘ਤੇ ਪਹੁੰਚੇ ਹਨ। ਉਨ੍ਹਾਂ ਦੱਸਿਆ ਕਿ ਪਰਿਵਾਰ ਅਨੁਸਾਰ ਬੱਚੇ ਆਪਣੇ ਨਾਨਕੇ ਪਿੰਡ ਆਏ ਹੋਏ ਸੀ ਤੇ ਉਥੇ ਖੇਡਣ ਦੌਰਾਨ ਇਹ ਹਾਦਸਾ ਵਾਪਰ ਗਿਆ ਤੇ ਉਨ੍ਹਾਂ ਦੀ ਮੌਤ ਹੋ ਗਈ।