Death of Indian workers
ਬੀਤੇ ਦਿਨੀਂ ਕੁਵੈਤ ਦੇ ਮੰਗਾਫ ਸ਼ਹਿਰ ਵਿਚ ਇਕ ਇਮਾਰਤ ਵਿਚ ਅੱਗ ਲੱਗਣ ਨਾਲ 41 ਭਾਰਤੀ ਨਾਗਰਿਕਾਂ ਸਮੇਤ 49 ਲੋਕਾਂ ਦੀ ਮੌਤ ਹੋਣ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਸੀ। ਇਸ ਦੁੱਖਦਾਈ ਘਟਨਾ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਉਨ੍ਹਾਂ ਨੇ ਪਰਮਾਤਮਾ ਅੱਗੇ ਵਿੱਛੜੀਆਂ ਰੂਹਾਂ ਦੀ ਆਤਮਿਕ ਸ਼ਾਂਤੀ ਅਤੇ ਜ਼ਖ਼ਮੀਆਂ ਦੀ ਜਲਦ ਸਿਹਤਯਾਬੀ ਲਈ ਅਰਦਾਸ ਕੀਤੀ। ਇਸ ਦੇ ਨਾਲ ਹੀ CM ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਮੁਸ਼ਕਲ ਸਮੇਂ ‘ਚ ਪੀੜਤ ਪਰਿਵਾਰਾਂ ਨਾਲ ਖੜ੍ਹੀ ਹੈ।Death of Indian workers
ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕੀਤਾ, “ਕੁਵੈਤ ਦੇ ਮੰਗਾਫ ਖੇਤਰ ‘ਚ ਬਿਲਡਿੰਗ ‘ਚ ਅੱਗ ਲੱਗਣ ਦੌਰਾਨ ਵਾਪਰੇ ਵੱਡੇ ਹਾਦਸੇ ਦੀ ਖ਼ਬਰ ਮਿਲੀ, ਜਿਸ ਵਿਚ ਭਾਰਤੀ ਮੂਲ ਦੇ ਮਜਦੂਰਾਂ ਦੀ ਦੁਖਦਾਈ ਮੌਤ ਦੀ ਖ਼ਬਰ ਮਿਲੀ ਹੈ ਅਤੇ ਕੁੱਝ ਲੋਕ ਜ਼ਖ਼ਮੀ ਦੱਸੇ ਜਾ ਰਹੇ ਨੇ। ਮੈਂ ਪਰਮਾਤਮਾ ਅੱਗੇ ਵਿੱਛੜੀਆਂ ਰੂਹਾਂ ਦੀ ਆਤਮਿਕ ਸ਼ਾਂਤੀ ਅਤੇ ਜ਼ਖ਼ਮੀਆਂ ਦੀ ਜਲਦ ਸਿਹਤਯਾਬੀ ਲਈ ਅਰਦਾਸ ਕਰਦਾ ਹਾਂ। ਪੰਜਾਬ ਸਰਕਾਰ ਇਸ ਮੁਸ਼ਕਲ ਸਮੇਂ ‘ਚ ਪੀੜਤ ਪਰਿਵਾਰਾਂ ਨਾਲ ਖੜ੍ਹੀ ਹੈ।”Death of Indian workers
also read :- ਪੰਜਾਬ ‘ਚ 20 ਜੂਨ ਤੋਂ ਬਦਲੇਗਾ ਮੌਸਮ, ਇਨ੍ਹਾਂ ਇਲਾਕਿਆਂ ‘ਚ ਮੀਂਹ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਹਾਦਸੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਨੇ ਪ੍ਰਧਾਨ ਮੰਤਰੀ ਰਾਹਤ ਫੰਡ ਵਿਚੋਂ ਮ੍ਰਿਤਕ ਭਾਰਤੀ ਨਾਗਰਿਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਦੇਣ ਦਾ ਵੀ ਐਲਾਨ ਕੀਤਾ।