Death of NRI under suspicious circumstances
ਲੁਧਿਆਣਾ ਵਿੱਚ ਓਮੈਕਸ ਰੈਜ਼ੀਡੈਂਸੀ ਵਿੱਚ ਰਾਤ 10:45 ਵਜੇ ਦੇ ਕਰੀਬ ਇੱਕ 58 ਸਾਲਾ ਵਿਅਕਤੀ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ। ਮ੍ਰਿਤਕ ਵਿਅਕਤੀ 13ਵੀਂ ਮੰਜ਼ਿਲ ਤੋਂ ਡਿੱਗ ਗਿਆ। ਉਸ ਦੇ ਸਿਰ ‘ਤੇ ਸੱਟ ਲੱਗੀ, ਜਿਸ ਕਰਕੇ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਓਮੈਕਸ ਰੈਜ਼ੀਡੈਂਸੀ ‘ਚ ਰਹਿੰਦੇ ਲੋਕ ਵੀ ਖੂਨ ਨਾਲ ਲੱਥਪੱਥ ਲਾਸ਼ ਨੂੰ ਦੇਖਣ ਲਈ ਇਕੱਠੇ ਹੋ ਗਏ।
ਲੋਕਾਂ ਨੇ ਤੁਰੰਤ ਉਸ ਵਿਅਕਤੀ ਦਾ ਇਲਾਜ ਕਰਵਾਉਣ ਦੀ ਕੋਸ਼ਿਸ਼ ਕੀਤੀ ਪਰ ਉਸ ਦੀ ਮੌਤ ਹੋ ਗਈ। ਮ੍ਰਿਤਕ ਦਾ ਨਾਂ ਸਿੰਦਰ ਸਿੰਘ ਹੈ। ਲੋਕਾਂ ਨੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ। ਥਾਣਾ ਸਦਰ ਅਤੇ ਲਲਤੋਂ ਚੌਕੀ ਦੀ ਪੁਲਿਸ ਮੌਕੇ ’ਤੇ ਪੁੱਜ ਗਈ।
ਜਾਣਕਾਰੀ ਅਨੁਸਾਰ ਸਿੰਦਰ ਮੂਲ ਰੂਪ ਤੋਂ ਪਿੰਡ ਸ਼ਹਿਜ਼ਾਦਾ ਦਾ ਰਹਿਣ ਵਾਲਾ ਹੈ। ਉਹ ਕਾਫੀ ਸਮੇਂ ਤੋਂ ਆਪਣੇ ਪਰਿਵਾਰ ਸਮੇਤ ਕੈਨੇਡਾ ਵਿਚ ਰਹਿ ਰਿਹਾ ਹੈ। ਉਹ 3 ਦਿਨ ਪਹਿਲਾਂ ਹੀ ਭਾਰਤ ਆਇਆ ਸੀ ਅਤੇ ਓਮੈਕਸ ਰੈਜ਼ੀਡੈਂਸੀ ਦੇ ਇੱਕ ਫਲੈਟ ਵਿੱਚ ਠਹਿਰਿਆ ਸੀ। ਆਸ-ਪਾਸ ਰਹਿਣ ਵਾਲੇ ਲੋਕਾਂ ਨੇ ਪੁਲਿਸ ਨੂੰ ਦੱਸਿਆ ਕਿ ਸਿੰਦਰ ਚੰਗੇ ਸੁਭਾਅ ਦਾ ਸੀ। ਉਸ ਦੀ ਮੌਤ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਜਾਂਚ ਅਧਿਕਾਰੀ ਕੁਲਬੀਰ ਸਿੰਘ ਨੇ ਦੱਸਿਆ ਕਿ ਪੁਲਿਸ ਓਮੈਕਸ ਰੈਜ਼ੀਡੈਂਸੀ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਵੀ ਜਾਂਚ ਕਰ ਰਹੀ ਹੈ।
Read Also : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਮਵੀਰ ਸਿੰਘ ਨੇ ਪਰਾਲੀ ਪ੍ਰਬੰਧਨ ਦੇ ਕੰਮਾਂ ਦਾ ਲਿਆ ਜਾਇਜ਼ਾ
ਸਿੰਦਰ ਦਾ ਭਰਾ ਸ਼ਹਿਜ਼ਾਦਾ ਪਿੰਡ ਵਿੱਚ ਹੀ ਰਹਿੰਦਾ ਹੈ ਅਤੇ ਘਟਨਾ ਦੀ ਸੂਚਨਾ ਦੇ ਦਿੱਤੀ ਗਈ ਹੈ। ਫਿਲਹਾਲ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ‘ਚ ਰਖਵਾਇਆ ਗਿਆ ਹੈ। ਰਿਸ਼ਤੇਦਾਰਾਂ ਦੇ ਆਉਣ ਤੋਂ ਬਾਅਦ ਲਾਸ਼ ਉਨ੍ਹਾਂ ਨੂੰ ਸੌਂਪ ਦਿੱਤੀ ਜਾਵੇਗੀ।
Death of NRI under suspicious circumstances