Wednesday, January 15, 2025

ਸ਼ੱਕੀ ਹਾਲਤਾਂ ‘ਚ ਵਿਆਹੁਤਾ ਦੀ ਮੌਤ, 3 ਮਹੀਨੇ ਦੀ ਸੀ ਗਰਭਵਤੀ

Date:

Death of spouse

ਲੁਧਿਆਣਾ ਵਿੱਚ ਇਕ ਵਿਆਹੁਤਾ ਔਰਤ ਦੀ ਸ਼ੱਕੀ ਹਾਲਾਤਾਂ ‘ਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਕੈਂਸਰ ਹਸਪਤਾਲ ‘ਚ ਦਾਖਲ ਔਰਤ ਦੀ ਮੌਤ ਹੋ ਗਈ। ਔਰਤ ਦੇ ਪੇਕੇ ਪਰਿਵਾਰ ਨੇ ਆਪਣੇ ਸਹੁਰਿਆਂ ‘ਤੇ ਉਨ੍ਹਾਂ ਦੀ ਲੜਕੀ ਨੂੰ ਦਾਜ ਲਈ ਤੰਗ ਕਰਨ ਦੇ ਗੰਭੀਰ ਦੋਸ਼ ਲਗਾਏ ਹਨ। ਮ੍ਰਿਤਕ ਔਰਤ ਦਾ ਨਾਂ ਅਨੁਸ਼ਰੀਆ (22) ਹੈ।

ਜਾਣਕਾਰੀ ਮੁਤਾਬਕ ਅਨੁਸ਼ਰੀਆ ਦੇ ਪਿਤਾ ਅਕਸ਼ੈ ਬੇਹੜਾ ਨੇ ਦੱਸਿਆ ਕਿ ਉਨ੍ਹਾਂ ਦੀ ਬੇਟੀ ਦਾ ਵਿਆਹ 3 ਸਾਲ ਪਹਿਲਾਂ ਲੁਧਿਆਣਾ ਦੇ ਪ੍ਰਦੀਪ ਕੁਮਾਰ ਨਾਲ ਹੋਇਆ ਸੀ। ਜਦੋਂ ਵੀ ਉਸ ਦੀ ਧੀ ਆਪਣੇ ਪੇਕੇ ਘਰ ਆਉਂਦੀ ਤਾਂ ਉਸ ਦਾ ਪਤੀ ਪ੍ਰਦੀਪ ਅਤੇ ਬਾਕੀ ਸਹੁਰੇ ਕੋਈ ਨਾ ਕੋਈ ਮੰਗ ਕਰ ਲੈਂਦੇ ਸਨ। ਕਈ ਵਾਰ ਉਹ ਮੇਰੇ ਧੀ ਨੂੰ ਤਾਅਨੇ ਮਾਰਦਾ ਸੀ ਕਿ ਉਸ ਦੇ ਵਿਆਹ ਵਿਚ ਉਨ੍ਹਾਂ ਨੂੰ ਸੋਨੇ ਦੀ ਚੇਨੀ ਪਤਲੀ ਪਾਈ ਹੈ। ਕਈ ਵਾਰ ਉਸ ‘ਤੇ ਨਕਦੀ ਲਿਆਉਣ ਲਈ ਦਬਾਅ ਪਾਇਆ ਜਾਂਦਾ ਸੀ।Death of spouse

ਅਕਸ਼ੈ ਬੇਹਰਾ ਨੇ ਦੱਸਿਆ ਕਿ ਉਹ ਜੰਮੂ ਦਾ ਰਹਿਣ ਵਾਲਾ ਹੈ। ਉਸ ਦੀ ਧੀ ਦੇ ਗਰਭ ਵਿੱਚ ਤਿੰਨ ਮਹੀਨੇ ਦਾ ਬੱਚਾ ਸੀ। ਪਰਿਵਾਰ ਅਕਸਰ ਉਸਨੂੰ ਪਰੇਸ਼ਾਨ ਕਰਦਾ ਸੀ। ਉਨ੍ਹਾਂ ਨੂੰ ਦੱਸਿਆ ਗਿਆ ਕਿ ਬੇਟੀ ਦੀ ਸਿਹਤ ਠੀਕ ਨਹੀਂ ਹੈ ਅਤੇ ਉਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਜਦੋਂ ਉਹ ਕੈਂਸਰ ਹਸਪਤਾਲ ਪਹੁੰਚਿਆ ਤਾਂ ਉਸ ਨੂੰ ਪਤਾ ਲੱਗਾ ਕਿ ਉਸ ਦੀ ਲੜਕੀ ਦੀ ਫਾਹਾ ਲੱਗਣ ਕਾਰਨ ਮੌਤ ਹੋ ਗਈ ਹੈ।

also read ;- ਪੰਜਾਬ ‘ਚ ਮਾਨਸੂਨ ਦੀ ਦਸਤਕ ਬਾਰੇ ਵੱਡੀ ਅਪਡੇਟ

ਅਕਸ਼ੈ ਨੇ ਕਿਹਾ ਕਿ ਉਨ੍ਹਾਂ ਦੀ ਬੇਟੀ ਕਮਜ਼ੋਰ ਦਿਲ ਦੀ ਨਹੀਂ ਸੀ ਜੋ ਖੁਦਕੁਸ਼ੀ ਕਰ ਲਵੇ। ਉਸ ਦੀ ਧੀ ਦਾ ਕਤਲ ਕਰ ਦਿੱਤਾ ਗਿਆ ਹੈ। ਉਸ ਨੇ ਇਸ ਦੀ ਸ਼ਿਕਾਇਤ ਥਾਣਾ ਮੋਤੀ ਨਗਰ ਦੀ ਪੁਲਸ ਨੂੰ ਦਿੱਤੀ ਹੈ। ਫਿਲਹਾਲ ਮ੍ਰਿਤਕ ਅਨੁਸ਼ਰੀਆ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਗਈ ਹੈ। ਮੋਤੀ ਨਗਰ ਥਾਣਾ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।Death of spouse

Share post:

Subscribe

spot_imgspot_img

Popular

More like this
Related

ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਨਸ਼ਿਆ ਦੀ ਤਸਕਰੀ ਦੇ ਨੈੱਟਵਰਕ ਦਾ ਕੀਤਾ ਪਰਦਾਫਾਸ਼; 5 ਕਿਲੋ ਹੈਰੋਇਨ ਸਮੇਤ ਮੁੱਖ ਸਰਗਨਾ ਕਾਬੂ

ਚੰਡੀਗੜ੍ਹ/ਤਰਨਤਾਰਨ, 15 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ...

ਪੰਜਾਬ ਵਿੱਚ ਪਹਿਲੀ ਵਾਰ ਸੀ-ਪਾਈਟ ਕੈਂਪਾਂ ਰਾਹੀਂ 265 ਲੜਕੀਆਂ ਨੂੰ ਫੌਜ ਤੇ ਪੁਲਿਸ ‘ਚ ਭਰਤੀ ਲਈ ਦਿੱਤੀ ਸਿਖਲਾਈ

ਚੰਡੀਗੜ੍ਹ, 15 ਜਨਵਰੀ: ਸੂਬੇ ਦੀਆਂ ਲੜਕੀਆਂ ਨੂੰ ਹੋਰ ਸਸ਼ਕਤ ਬਣਾਉਣ...

20,000 ਰੁਪਏ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 15 ਜਨਵਰੀ, 2025 – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ...