ਵਿਆਹ ਵਾਲੇ ਦਿਨ ਲਾੜੀ ਦੀ ਸੜਕ ਹਾਦਸੇ ਵਿਚ ਮੌਤ, ਦੋ ਭਰਾ ਗੰਭੀਰ ਜ਼ਖਮੀ

ਵਿਆਹ ਵਾਲੇ ਦਿਨ ਲਾੜੀ ਦੀ ਸੜਕ ਹਾਦਸੇ ਵਿਚ ਮੌਤ, ਦੋ ਭਰਾ ਗੰਭੀਰ ਜ਼ਖਮੀ

Death of the bride on the wedding day

Death of the bride on the wedding day

ਹਰਿਆਣੇ ਦੇ ਫਰੀਦਾਬਾਦ ਤੋਂ ਦੁਖਦਾਈ ਖਬਰ ਆਈ ਹੈ। ਇਥੇ ਇਕ ਲੜਕੀ ਦੀ ਵਿਆਹ ਵਾਲੇ ਦਿਨ ਮੌਤ ਹੋ ਗਈ। ਇਹ ਘਟਨਾ ਫਰੀਦਾਬਾਦ ਦੇ ਵਿਨੈ ਨਗਰ ਇਲਾਕੇ ਦੀ ਹੈ, ਜਿੱਥੇ ਇੱਕ ਹਾਦਸੇ ਵਿੱਚ ਲਾੜੀ ਦੀ ਮੌਤ ਹੋ ਗਈ। ਸੋਮਵਾਰ ਨੂੰ ਲੜਕੀ ਦਾ ਵਿਆਹ ਸੀ, ਪਰ ਇਸ ਤੋਂ ਪਹਿਲਾਂ ਹੀ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ। ਹਾਦਸੇ ਵਿੱਚ ਲਾੜੀ ਦੇ ਦੋ ਭਰਾ ਅਤੇ ਇੱਕ ਦੋਸਤ ਗੰਭੀਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਦਿੱਲੀ ਦੇ ਟਰਾਮਾ ਸੈਂਟਰ ਵਿੱਚ ਦਾਖ਼ਲ ਕਰਵਾਇਆ ਗਿਆ ਹੈ।
ਜਾਣਕਾਰੀ ਮੁਤਾਬਕ ਵਿਨੈ ਨਗਰ ਦੀ ਰਹਿਣ ਵਾਲੀ ਅੰਕਿਤਾ ਦਾ ਸੋਮਵਾਰ ਨੂੰ ਵਿਆਹ ਸੀ। ਵਿਆਹ ਦੀਆਂ ਤਿਆਰੀਆਂ ਪੂਰੀਆਂ ਹੋ ਚੁੱਕੀਆਂ ਸਨ। ਲਾੜੇ ਦੇ ਪਰਿਵਾਰ ਵਾਲੇ ਵੀ ਬਰਾਤ ਲੈ ਕੇ ਆਉਣ ਲਈ ਤਿਆਰ ਸਨ। ਇਸ ਦੌਰਾਨ ਹਾਦਸਾ ਵਾਪਰ ਗਿਆ।Death of the bride on the wedding day

ਅੰਕਿਤਾ ਦੇ ਮਾਸੜ ਮਿਥਲੇਸ਼ ਕੁਮਾਰ ਨੇ ਦੱਸਿਆ ਕਿ ਅੰਕਿਤਾ, ਸੁਮੰਕਿਤ ਅਤੇ ਚਚੇਰਾ ਭਰਾ ਨਿਸ਼ਾਂਤ ਕੁਮਾਰ ਅਤੇ ਉਸ ਦੀ ਸਹੇਲੀ ਹਾਦਸੇ ਦਾ ਸ਼ਿਕਾਰ ਹੋਏ ਹਨ। ਇਹ ਸਾਰੇ ਵਿਆਹ ਤੋਂ ਪਹਿਲਾਂ ਹਿੰਦੂ ਰੀਤੀ-ਰਿਵਾਜਾਂ ਅਨੁਸਾਰ ਪੂਜਾ ਕਰਨ ਲਈ ਲਾੜੀ ਦੀ ਚਾਚੀ ਦੇ ਘਰ ਵਿਨੈ ਨਗਰ ਜਾ ਰਹੇ ਸਨ।

ਇਸ ਦੌਰਾਨ ਉਨ੍ਹਾਂ ਦੀ ਕਾਰ ਸੈਕਟਰ 37 ਬਾਈਪਾਸ ਰੋਡ ’ਤੇ ਖੜ੍ਹੇ ਟਰੱਕ ਨਾਲ ਟਕਰਾ ਗਈ। ਇਸ ਦੌਰਾਨ ਚਾਰੇ ਜ਼ਖਮੀ ਹੋ ਗਏ ਅਤੇ ਅੰਕਿਤਾ ਨੂੰ ਗੰਭੀਰ ਸੱਟਾਂ ਲੱਗੀਆਂ। ਸਾਰਿਆਂ ਨੂੰ ਇਲਾਜ ਲਈ ਨੇੜਲੇ ਨਿੱਜੀ ਹਸਪਤਾਲ ਲਿਜਾਇਆ ਗਿਆ ਪਰ ਇਲਾਜ ਦੌਰਾਨ ਅੰਕਿਤਾ ਦੀ ਮੌਤ ਹੋ ਗਈ। ਬਾਕੀ ਸਾਰੇ ਜ਼ਖਮੀਆਂ ਨੂੰ ਦਿੱਲੀ ਦੇ ਟਰਾਮਾ ਸੈਂਟਰ ‘ਚ ਇਲਾਜ ਲਈ ਭੇਜਿਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।

also read :- ਸਿਵਲ ਸਰਜਨ ਦਫਤਰ ਵਿਖੇ ਵਿਸ਼ਵ ਧਰਤੀ ਦਿਵਸ ਮੌਕੇ ਲਗਾਏ ਗਏ ਬੂਟੇ

ਅੰਕਿਤ ਦੇ ਚਾਚਾ ਸਿਆਰਾਮ ਸਿੰਘ ਨੇ ਦੱਸਿਆ ਕਿ ਅੱਜ ਉਸ ਦੀ ਭਤੀਜੀ ਅੰਕਿਤ ਦਾ ਵਿਆਹ ਹੋਣਾ ਸੀ। ਅੰਕਿਤ ਇੱਕ ਫਾਇਨਾਂਸ ਕੰਪਨੀ ਵਿੱਚ ਕੰਮ ਕਰਦੀ ਸੀ। ਉਹ ਮੂਲ ਰੂਪ ਵਿੱਚ ਬਿਹਾਰ ਦੇ ਵੈਸ਼ਾਲੀ ਜ਼ਿਲ੍ਹੇ ਦੀ ਵਸਨੀਕ ਹਨ। ਪਰ ਅੱਜ ਇੱਕ ਸੜਕ ਹਾਦਸੇ ਵਿੱਚ ਅੰਕਿਤਾ ਦੀ ਮੌਤ ਹੋ ਗਈ।Death of the bride on the wedding day

Advertisement

Latest

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ: ਹਰਜੋਤ ਸਿੰਘ ਬੈਂਸ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਨੂੰ ਆਵਾਜਾਈ ਸੁਚਾਰੂ ਬਣਾਉਣ ਲਈ ਸੜਕਾਂ ਅਪਗ੍ਰੇਡ ਕਰਨ ਦੇ ਹੁਕਮ
ਅਰਵਿੰਦ ਕੇਜਰਵਾਲ ਅਤੇ ਮੁੱਖ ਮੰਤਰੀ ਮਾਨ ਵੱਲੋਂ ਨੌਜਵਾਨਾਂ ਦੀ ਉੱਦਮੀ ਸੋਚ ਨੂੰ ਉਤਸ਼ਾਹਿਤ ਕਰਨ ਬਾਰੇ ਨਵੇਂ ਕੋਰਸ ਦੀ ਸ਼ੁਰੂਆਤ
ਮੰਤਰੀ ਸੰਜੀਵ ਅਰੋੜਾ ਨੇ ਸ਼ਹਿਰੀ ਸੜਕਾਂ ਨੂੰ ਵਿਸ਼ਵ ਪੱਧਰੀ ਮਿਆਰਾਂ 'ਤੇ ਅਪਗ੍ਰੇਡ ਕਰਨ ਲਈ ਸ਼ਹਿਰ-ਪੱਧਰੀ ਕਮੇਟੀ ਦੀ ਮੀਟਿੰਗ ਦੀ ਕੀਤੀ ਪ੍ਰਧਾਨਗੀ
ਪੰਜਾਬ ਸਰਕਾਰ ਵੱਲੋਂ ਰੀਅਲ ਅਸਟੇਟ ਖੇਤਰ 'ਚ ਵੱਡੇ ਬਦਲਾਅ ਲਈ ਰੋਡਮੈਪ ਤਿਆਰ ਕਰਨ ਵਾਸਤੇ ਸੈਕਟਰ-ਵਿਸ਼ੇਸ਼ ਕਮੇਟੀ ਗਠਤ
ਮੋਹਿੰਦਰ ਭਗਤ ਵੱਲੋਂ ਪੈਸਕੋ ਦੇ 47ਵੇਂ ਸਥਾਪਨਾ ਦਿਵਸ ਮੌਕੇ ਸ਼ਾਨਦਾਰ ਸੇਵਾਵਾਂ ਲਈ ਸ਼ਾਲਾਘਾ