ਮਰਹੂਮ ਸਿੱਧੂ ਮੂਸੇਵਾਲਾ ਦੇ ਕਰੀਬੀ ਦੋਸਤ ਗਾਇਕ ਨੂੰ ਜਾਨੋਂ ਮਾਰਨ ਦੀ ਧਮਕੀ

Death threat to the singer

Death threat to the singer

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੋਸਤ ਤੇ ਮਸ਼ਹੂਰ ਪੰਜਾਬੀ ਗਾਇਕ ਜਸਕਰਨ ਸਿੰਘ ਗਰੇਵਾਲ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਹੁਣ ਉਸ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਤੋਂ ਸੁਰੱਖਿਆ ਦੀ ਮੰਗ ਕੀਤੀ ਹੈ।
ਜਸਟਿਸ ਜਸਜੀਤ ਸਿੰਘ ਬੇਦੀ ਨੇ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਪੰਜਾਬ ਪੁਲਸ ਨੂੰ ਪਟੀਸ਼ਨਰ ਨੂੰ ਦੋ ਹਥਿਆਰਬੰਦ ਸੁਰੱਖਿਆ ਮੁਲਾਜ਼ਮ ਮੁਹੱਈਆ ਕਰਵਾਉਣ ਦੇ ਹੁਕਮ ਦਿੱਤੇ ਹਨ। ਅਦਾਲਤ ਨੇ ਗਾਇਕ ਦੇ ਇੰਸਟਾਗ੍ਰਾਮ ’ਤੇ ਧਮਕੀ ਦੇਣ ਵਾਲੇ ਕੁਮੈਂਟ ਪੜ੍ਹਨ ਤੋਂ ਬਾਅਦ ਨੋਟ ਕੀਤਾ ਕਿ ਗਾਇਕ ਨੂੰ ਜਾਨ ਦਾ ਖ਼ਤਰਾ ਹੈ।Death threat to the singer

also read ;-  ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਬੈਂਕ ਦੇਣਗੇ ਵੋਟਰ ਜਾਗਰੂਕਤਾ ਦਾ ਸੁਨੇਹਾ

ਪਟੀਸ਼ਨ ਵਿਚ ਕਿਹਾ ਗਿਆ ਹੈ ਕਿ ਜਸਕਰਨ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦਾ ਦੋਸਤ ਹੈ। ਮੂਸੇਵਾਲਾ ਦੇ ਕਤਲ ਤੋਂ ਕੁਝ ਦਿਨ ਬਾਅਦ ਉਹ ਇੰਗਲੈਂਡ ਚਲਾ ਗਿਆ ਸੀ। ਹਾਈ ਕੋਰਟ ਨੇ ਸੁਰੱਖਿਆ ਦੇ ਹੁਕਮ ਦੇਣ ਦੇ ਨਾਲ ਹੀ ਪੰਜਾਬ ਪੁਲਸ ਤੋਂ ਵੀ ਜਵਾਬ ਮੰਗਿਆ ਹੈ।Death threat to the singer

[wpadcenter_ad id='4448' align='none']