ਪੰਜਾਬ ਸਰਕਾਰ ਵੱਲੋਂ 10 ਮਈ ਨੂੰ ਸਥਾਨਕ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਵੱਲੋਂ 10 ਮਈ ਨੂੰ ਸਥਾਨਕ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਨੇ ਜਲੰਧਰ ਲੋਕ ਸਭਾ ਸੀਟ ਲਈ ਹੋ ਰਹੀ ਉੱਪ ਚੋਣ ਦੇ ਕਾਰਨ ਇਸ ਹਲਕੇ ਵਿਚ ਸਥਿਤ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ 10 ਮਈ 2023 ਨੂੰ ਸਥਾਨਕ ਛੁੱਟੀ ਘੋਸ਼ਿਤ ਕੀਤੀ ਹੈ। ਪੰਜਾਬ ਸਰਕਾਰ ਵੱਲੋਂ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ-1881 ਤਹਿਤ ਵੀ ਇਹ ਛੁੱਟੀ ਐਲਾਨੀ ਗਈ ਹੈ।Declared a holiday on May 10 ਪੰਜਾਬ ਸਰਾਕਰ […]

ਪੰਜਾਬ ਸਰਕਾਰ ਨੇ ਜਲੰਧਰ ਲੋਕ ਸਭਾ ਸੀਟ ਲਈ ਹੋ ਰਹੀ ਉੱਪ ਚੋਣ ਦੇ ਕਾਰਨ ਇਸ ਹਲਕੇ ਵਿਚ ਸਥਿਤ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ 10 ਮਈ 2023 ਨੂੰ ਸਥਾਨਕ ਛੁੱਟੀ ਘੋਸ਼ਿਤ ਕੀਤੀ ਹੈ। ਪੰਜਾਬ ਸਰਕਾਰ ਵੱਲੋਂ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ-1881 ਤਹਿਤ ਵੀ ਇਹ ਛੁੱਟੀ ਐਲਾਨੀ ਗਈ ਹੈ।Declared a holiday on May 10

ਪੰਜਾਬ ਸਰਾਕਰ ਵਲੋਂ ਇਸ ਸਬੰਧੀ ਜਾਰੀ ਨੋਟੀਫਿਕੇਸ਼ਨ ਅਨੁਸਾਰ ਜੇਕਰ ਕੋਈ ਸਰਕਾਰੀ ਅਧਿਕਾਰੀ/ਕਰਮਚਾਰੀ ਜਲੰਧਰ ਲੋਕ ਸਭਾ ਹਲਕੇ ਦਾ ਵੋਟਰ ਹੈ ਅਤੇ ਪੰਜਾਬ ਰਾਜ ਦੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਕੰਮ ਕਰਦਾ ਹੈ ਤਾਂ ਵੋਟ ਪਾਉਣ ਲਈ ਆਪਣਾ ਵੋਟਰ ਕਾਰਡ ਪੇਸ਼ ਕਰਕੇ ਸਬੰਧਤ ਅਥਾਰਟੀ ਤੋਂ ਮਿਤੀ 10 ਮਈ, 2023 (ਬੁੱਧਵਾਰ) ਦੀ ਵਿਸੇਸ਼ ਛੁੱਟੀ ਲੈ ਸਕਦਾ ਹੈ। ਇਹ ਛੁੱਟੀ ਅਧਿਕਾਰੀ/ਕਰਮਚਾਰੀਆਂ ਦੇ ਛੁੱਟੀਆਂ ਦੇ ਖਾਤੇ ਵਿੱਚੋਂ ਨਹੀਂ ਕੱਟੀ ਜਾਵੇਗੀ।Declared a holiday on May 10

also read :- ਸਵੇਰ ਦੇ ਨਾਸ਼ਤੇ ‘ਚ ਜ਼ਰੂਰ ਸ਼ਾਮਲ ਕਰੋ ਇਹ ਚੀਜ਼ਾਂ !

ਇਸ ਦੇ ਨਾਲ ਹੀ ਜਲੰਧਰ ਲੋਕ ਸਭਾ ਹਲਕੇ ਵਿਚ ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 135-ਬੀ ਦੀ ਉਪ ਧਾਰਾ 1 ਦੀ ਪ੍ਰੋਵੀਜਨ ਅਨੁਸਾਰ (ਕਿਸੇ ਕਾਰੋਬਾਰ, ਵਪਾਰ, ਉਦਯੋਗਿਕ ਇਕਾਈ ਜਾਂ ਕਿਸੇ ਹੋਰ ਅਦਾਰੇ ਵਿੱਚ ਕੰਮ ਕਰਨ ਵਾਲੇ ਸਾਰੇ ਵਿਅਕਤੀਆਂ ਦੇ ਸਬੰਧ ਵਿੱਚ) ਮਿਤੀ 10 ਮਈ, 2023 (ਬੁੱਧਵਾਰ) ਦੀ ਤਨਖਾਹ ਸਮੇਤ (ਪੇਡ) ਛੁੱਟੀ ਘੋਸ਼ਿਤ ਕੀਤੀ ਗਈ ਹੈ।Declared a holiday on May 10

Related Posts

Latest

ਭਗਵੰਤ ਮਾਨ ਸਰਕਾਰ ਦੀ 'ਸਿੱਖਿਆ ਕ੍ਰਾਂਤੀ' ਨੂੰ ਭਰਵਾਂ ਹੁੰਗਾਰਾ; ਮੈਗਾ ਪੀਟੀਐਮ ਵਿੱਚ 18 ਲੱਖ ਤੋਂ ਵੱਧ ਮਾਪਿਆਂ ਵੱਲੋਂ ਸ਼ਮੂਲੀਅਤ
ਗੈਂਗਸਟਰਵਾਦ ਦੇ ਖਿਲਾਫ਼ ਮਾਨ ਸਰਕਾਰ ਦੀ ਮੁਹਿੰਮ ਨੂੰ ਮਿਲ ਰਿਹਾ ਜਨਤਾ ਦਾ ਭਾਰੀ ਸਮਰਥਨ: ਬਲਤੇਜ ਪੰਨੂ
ਅਸੀਂ 13 ਅਪ੍ਰੈਲ ਨੂੰ 'ਬੇਅਦਬੀ' ਕਾਨੂੰਨ ਵਿੱਚ ਸੋਧ ਕਰਾਂਗੇ; ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਕਿਸੇ ਵੀ ਸ਼ਖ਼ਸ ਨੂੰ 10 ਸਾਲ ਤੋਂ ਲੈ ਕੇ ਉਮਰ ਕੈਦ ਤੱਕ ਦੀ ਸਜ਼ਾ ਹੋਵੇਗੀ: ਭਗਵੰਤ ਸਿੰਘ ਮਾਨ
ਹੁਣ ਪ੍ਰਧਾਨ ਮੰਤਰੀ ਮੋਦੀ ਲਈ ਅੱਗੇ ਵਧਣ ਅਤੇ ਅਸਲ ਵਿੱਚ 'ਜੰਗ ਰੋਕਣ' ਦੀ ਜ਼ਿੰਮੇਵਾਰੀ ਲੈਣ ਦਾ ਸਮਾਂ ਆ ਗਿਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪੰਜਾਬ ਭਰ ਵਿੱਚ 'ਸਿਹਤ ਕ੍ਰਾਂਤੀ' ਨੇ ਪੈਰ ਪਸਾਰੇ; ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 109 ਆਮ ਆਦਮੀ ਕਲੀਨਿਕ ਲੋਕਾਂ ਨੂੰ ਕੀਤੇ ਸਮਰਪਿਤ