ਸੂਬਾ ਸਰਕਾਰ ਲੋਕਪੱਖੀ ਫੈਸਲਿਆਂ ਨਾਲ ਲੋਕਾਂ ਦੇ ਜੀਵਨ ਨੂੰ ਸੁਖਾਲਾ ਬਣਾਉਣ ਲਈ ਸਮਰਪਿਤ: ਲਾਲ ਚੰਦ ਕਟਾਰੂਚੱਕ

On

ਖੁਰਾਕ,ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਵੱਲੋਂ ਪਨਸਪ ਦੀ ਸਮੀਖਿਆ ਮੀਟਿੰਗ ‘ਚ ਨਵੀਨਤਮ ਕਾਰਜ ਪ੍ਰਣਾਲੀ ਅਪਣਾਉਣ ਉੱਤੇ ਜ਼ੋਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪਹਿਲੇ ਦਿਨ ਤੋਂ ਹੀ ਲੋਕਪੱਖੀ ਫ਼ੈਸਲਿਆਂ ਨਾਲ ਆਮ ਲੋਕਾਂ ਦੇ ਜੀਵਨ ਨੂੰ ਸੁਖਾਲਾ ਬਣਾਉਣ ਪ੍ਰਤੀ ਪੂਰੀ ਤਰਾਂ ਸਮਰਪਿਤ ਹੈ।ਇਸੇ ਕੋਸ਼ਿਸ਼ ਤਹਿਤ ਸੂਬੇ ਦੇ ਖ਼ੁਰਾਕ,ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ […]

  • ਖੁਰਾਕ,ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਵੱਲੋਂ ਪਨਸਪ ਦੀ ਸਮੀਖਿਆ ਮੀਟਿੰਗ ‘ਚ ਨਵੀਨਤਮ ਕਾਰਜ ਪ੍ਰਣਾਲੀ ਅਪਣਾਉਣ ਉੱਤੇ ਜ਼ੋਰ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪਹਿਲੇ ਦਿਨ ਤੋਂ ਹੀ ਲੋਕਪੱਖੀ ਫ਼ੈਸਲਿਆਂ ਨਾਲ ਆਮ ਲੋਕਾਂ ਦੇ ਜੀਵਨ ਨੂੰ ਸੁਖਾਲਾ ਬਣਾਉਣ ਪ੍ਰਤੀ ਪੂਰੀ ਤਰਾਂ ਸਮਰਪਿਤ ਹੈ।ਇਸੇ ਕੋਸ਼ਿਸ਼ ਤਹਿਤ ਸੂਬੇ ਦੇ ਖ਼ੁਰਾਕ,ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਅੱਜ ਸੈਕਟਰ-34 ਵਿਖੇ ਪਨਸਪ ਅਦਾਰੇ ਦੇ ਕੰਮਕਾਜ ਦੀ ਸਮੀਖਿਆ ਲਈ ਇੱਕ ਮੀਟਿੰਗ ਕੀਤੀ ਗਈ।

ਮੁੱਖ ਦਫ਼ਤਰ ਦੇ ਜਨਰਲ ਮੈਨੇਜਰਾਂ ਅਤੇ ਵੱਖੋ-ਵੱਖ ਜ਼ਿਲਿਆਂ ਵਿੱਚ ਤਾਇਨਾਤ ਜ਼ਿਲਾ ਮੈਨੇਜਰਾਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਸ੍ਰੀ ਕਟਾਰੂਚੱਕ ਨੇ ਇਸ ਗੱਲ ਉੱਤੇ ਜ਼ੋਰ ਦਿੱਤਾ ਕਿ ਵਿਭਾਗ ਵੱਲੋਂ ਲੋਕਾਂ ਨੂੰ ਸੇਵਾਵਾਂ ਪ੍ਰਦਾਨ ਕਰਨ ਦੀ ਪ੍ਰਕਿਰਿਆ ਵਿੱਚ ਪਾਰਦਰਸ਼ਿਤਾ ਯਕੀਨੀ ਬਣਾਉਂਦੇ ਹੋਏ ਇਸ ਵਿੱਚ ਤੇਜ਼ੀ ਲਿਆਂਦੀ ਜਾਵੇ। ਉਹਨਾਂ ਇਹ ਵੀ ਕਿਹਾ ਕਿ ਅਜੋਕੇ ਸਮੇਂ ਦਾ ਹਾਣੀ ਬਣਦੇ ਹੋਏ ਵਿਭਾਗੀ ਕੰਮਕਾਜ ਵਿੱਚ ਪਰੰਪਰਾਗਤ ਢੰਗ-ਤਰੀਕਿਆਂ ਦੀ ਥਾਂ ਨਵੀਨਤਮ ਕਾਰਜ ਵਿਧੀ ਅਪਣਾਈ ਜਾਵੇ।ਉਹਨਾਂ ਇਹ ਵੀ ਕਿਹਾ ਕਿ ਮੌਜੂਦਾ ਸਮਾਂ ਮੁਕਾਬਲੇਬਾਜ਼ੀ ਦਾ ਸਮਾਂ ਹੈ ਇਸ ਲਈ ਆਪਣੀ ਕਾਰਗੁਜ਼ਾਰੀ ਨੂੰ ਹੋਰ ਨਿਖ਼ਾਰਨ ਲਈ ਵਿਭਾਗ ਨੂੰ ਨਿਵੇਕਲੀਆਂ ਤਕਨੀਕਾਂ ਅਪਣਾਉਣ ਉੱਤੇ ਧਿਆਨ ਦੇਣਾ ਚਾਹੀਦਾ ਹੈ।

ਸੂਬੇ ਨੂੰ ਆਰਥਿਕ ਪੱਖ ਤੋਂ ਹੁਲਾਰਾ ਦੇਣ ਨੂੰ ਸਰਕਾਰ ਦੀ ਤਰਜੀਹ ਦੱਸਦੇ ਹੋਏ ਸ੍ਰੀ ਕਟਾਰੂਚੱਕ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਰੋਜ਼ਗਾਰ, ਬਿਜਲੀ, ਸਿਹਤ ਅਤੇ ਸਿੱਖਿਆ ਆਦਿ ਪ੍ਰਮੁੱਖ ਖੇਤਰਾਂ ਉੱਤੇ ਖਾਸ ਧਿਆਨ ਦਿੱਤਾ ਜਾ ਰਿਹਾ ਹੈ।

ਇਸ ਮੌਕੇ ਉਹਨਾਂ ਪਨਸਪ ਦੀ ਇਸ ਗੱਲੋਂ ਸ਼ਲਾਘਾ ਕੀਤੀ ਕਿ ਅਦਾਰੇ ਵੱਲੋਂ ਆਪਣੀ ਆਮਦਨ ਵਧਾਉਣ ਲਈ ਅੰਮਿ੍ਰਤਸਰ, ਬਠਿੰਡਾ, ਲੁਧਿਆਣਾ, ਸ੍ਰੀ ਮੁਕਤਸਰ ਸਾਹਿਬ, ਬਰਨਾਲਾ, ਜਲੰਧਰ ਅਤੇ ਖਰੜ (ਮੋਹਾਲੀ) ਵਿਖੇ ਐਲ.ਪੀ.ਜੀ. ਗੈਸ ਏਜੰਸੀਆਂ ਚਲਾਉਣ ਦੀ ਪਹਿਲਕਦਮੀ ਕੀਤੀ ਗਈ ਹੈ।ਉਹਨਾਂ ਇਸ ਗੱਲ ਉੱਤੇ ਵੀ ਜ਼ੋਰ ਦਿੱਤਾ ਕਿ ਅਦਾਲਤਾਂ ਵਿੱਚ ਅਦਾਰੇ ਦੇ ਲੰਬਿਤ ਮਾਮਲਿਆਂ ਵਿੱਚ ਕਮੀ ਲਿਆਉਣ ਉੱਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇ।

ਮੰਤਰੀ ਨੇ ਅਧਿਕਾਰੀਆਂ ਨੂੰ ਅਦਾਰੇ ਵਿੱਚ ਕੰਮ ਕਰਦੇ ਇੰਸਪੈਕਟਰਾਂ ਦੀ ਮੀਟਿੰਗ ਜਲਦ ਬੁਲਾਉਣ ਦੀ ਹਿਦਾਇਤ ਕਰਦੇ ਹੋਏ ਇਹ ਵੀ ਕਿਹਾ ਕਿ ਗੁਦਾਮਾਂ ਵਿੱਚ ਪਏ ਅਨਾਜ ਦੀ ਸਾਂਭ-ਸੰਭਾਲ ਕਰਨ ਵੱਲ ਖਾਸ ਧਿਆਨ ਦਿੱਤਾ ਜਾਵੇ ਕਿਉਂਜੋ ਇਹ ਅਨਾਜ ਕਿਸਾਨਾਂ ਵਲੋਂ ਖ਼ੂਨ-ਪਸੀਨਾ ਇੱਕ ਕਰਕੇ ਪੈਦਾ ਕੀਤਾ ਗਿਆ ਹੈ।

ਇਸ ਮੌਕੇ ਪਨਸਪ ਦੀ ਐਮ.ਡੀ. ਅੰਮ੍ਰਿਤ ਕੌਰ ਗਿੱਲ ਵੱਲੋਂ ਸ੍ਰੀ ਕਟਾਰੂਚੱਕ ਦਾ ਇਸ ਗੱਲ ਲਈ ਧੰਨਵਾਦ ਕੀਤਾ ਗਿਆ ਕਿ ਪਨਸਪ ਵੱਲੋਂ ਆਟਾ-ਦਾਲ ਸਕੀਮ ਦੇ ਲਾਭ ਲੋਕਾਂ ਤੱਕ ਪਹੁੰਚਾਉਣ ਲਈ ਯੂਨੀਅਨ ਬੈਂਕ ਆਫ਼ ਇੰਡੀਆ ਦੇ 350 ਕਰੋੜ ਰੁਪਏ ਦੇ ਕਰਜ਼ੇ ਦਾ ਭੁਗਤਾਨ ਕਰਕੇ ਸਰਕਾਰ ਵੱਲੋਂ ਅਦਾਰੇ ਨੂੰ ਵਿੱਤੀ ਰਾਹਤ ਦਿੱਤੀ ਗਈ।

ਇਸ ਮੌਕੇ ਪਨਸਪ ਦੇ ਚੇਅਰਮੈਨ ਬਲਬੀਰ ਸਿੰਘ ਪੰਨੂ ਵੀ ਮੌਜੂਦ ਸਨ।

 ਲਾਲ ਚੰਦ ਕਟਾਰੂਚੱਕ

Also Read : ਵੈਡਿੰਗ ਨੇ ਕਿਹਾ- ਅੰਮ੍ਰਿਤਪਾਲ ਖਿਲਾਫ ਕਾਰਵਾਈ ਕਰੋ

Edited By: Nirpakh News

More News

ਪੰਜਾਬ 'ਚ ਅਸਮਾਨੀ ਪਹੁੰਚੀਆਂ ਕਣਕ ਦੀਆ ਕੀਮਤਾਂ , MSP ਨਾਲੋਂ 30 ਪ੍ਰਤੀਸ਼ਤ ਵਿਕ ਰਹੀ ਮਹਿੰਗੀ

Top News

ਪੰਜਾਬ 'ਚ ਅਸਮਾਨੀ ਪਹੁੰਚੀਆਂ ਕਣਕ ਦੀਆ ਕੀਮਤਾਂ , MSP ਨਾਲੋਂ 30 ਪ੍ਰਤੀਸ਼ਤ ਵਿਕ ਰਹੀ ਮਹਿੰਗੀ

ਕਣਕ ਦੀਆਂ ਕੀਮਤਾਂ ਲਗਾਤਾਰ ਰਿਕਾਰਡ ਤੋੜ ਰਹੀਆਂ ਹਨ। ਇਸ ਵੇਲੇ ਦੇਸ਼ ਅੰਦਰ ਔਸਤਨ 3000 ਰੁਪਏ ਪ੍ਰਤੀ ਕੁਇੰਟਲ ਕਣਕ ਵਿਕ ਰਹੀ...
Punjab  Breaking News  Agriculture 
ਪੰਜਾਬ 'ਚ ਅਸਮਾਨੀ ਪਹੁੰਚੀਆਂ ਕਣਕ ਦੀਆ ਕੀਮਤਾਂ , MSP ਨਾਲੋਂ 30 ਪ੍ਰਤੀਸ਼ਤ ਵਿਕ ਰਹੀ ਮਹਿੰਗੀ

ਖਨੌਰੀ ਬਾਡਰ ਤੇ ਮਰਨ ਵਰਤ ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਦਾ ਵੱਡਾ ਐਲਾਨ , ਸੁਣੋ ਕੀ ਕਿਹਾ

ਖਨੌਰੀ ਸਰਹੱਦ 'ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮਰਨ ਵਰਤ 'ਤੇ ਬੈਠਿਆਂ ਹੋਇਆਂ 64 ਦਿਨ ਹੋ ਗਏ ਹਨ। ਉੱਥੇ...
Punjab  National  Breaking News  Haryana 
ਖਨੌਰੀ ਬਾਡਰ ਤੇ ਮਰਨ ਵਰਤ ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਦਾ ਵੱਡਾ ਐਲਾਨ , ਸੁਣੋ ਕੀ ਕਿਹਾ

ਬਾਲੀਵੁੱਡ ਦੀ ਹੌਟ ਅਤੇ ਖ਼ੂਬਸੂਰਤ ਅਦਾਕਾਰਾ ਬਣੀ ਸੰਨਿਆਸਣ , ਹੁਣ ਹੋਵੇਗਾ ਨਵਾਂ ਨਾਮ

  ਬਾਲੀਵੁੱਡ ਦੀ ਮਸ਼ਹੂਰ ਅਭਿਨੇਤਰੀਆਂ 'ਚੋਂ ਇਕ ਰਹੀ ਮਮਤਾ ਕੁਲਕਰਨੀ ਇਕ ਵਾਰ ਫਿਰ ਲਾਈਮਲਾਈਟ 'ਚ ਆ ਗਈ ਹੈ। ਹਾਲ ਹੀ ਮਮਤਾ...
National  Entertainment 
ਬਾਲੀਵੁੱਡ ਦੀ ਹੌਟ ਅਤੇ ਖ਼ੂਬਸੂਰਤ ਅਦਾਕਾਰਾ ਬਣੀ ਸੰਨਿਆਸਣ , ਹੁਣ ਹੋਵੇਗਾ ਨਵਾਂ ਨਾਮ

ਅੰਬੇਡਕਰ ਦੇ ਬੁੱਤ ਦੀ ਭੰਨਤੋੜ ਕਰਨ ਵਾਲੇ 'ਤੇ NSA ਲਾਉਣ ਦੀ ਮੰਗ, 4 ਜ਼ਿਲ੍ਹਿਆਂ 'ਚ ਬੰਦ ਦਾ ਸੱਦਾ

ਅੰਮ੍ਰਿਤਸਰ ਵਿੱਚ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਦੇ ਮਾਮਲੇ ਨੂੰ ਲੈ ਕੇ ਦਲਿਤ ਭਾਈਚਾਰੇ ਨੇ ਅੱਜ ਪੰਜਾਬ...
Punjab  Breaking News 
ਅੰਬੇਡਕਰ ਦੇ ਬੁੱਤ ਦੀ ਭੰਨਤੋੜ ਕਰਨ ਵਾਲੇ 'ਤੇ NSA ਲਾਉਣ ਦੀ ਮੰਗ, 4 ਜ਼ਿਲ੍ਹਿਆਂ 'ਚ ਬੰਦ ਦਾ ਸੱਦਾ

बिजनेस

ਚੈਂਪੀਅਨ ਖਿਡਾਰੀ ਉਸੈਨ ਬੋਲਟ ਨਾਲ ਧੋਖਾਧੜੀ, ਖਾਤੇ ‘ਚੋਂ ਗਾਇਬ ਹੋਏ 103 ਕਰੋੜ ਰੁਪਏ ਚੈਂਪੀਅਨ ਖਿਡਾਰੀ ਉਸੈਨ ਬੋਲਟ ਨਾਲ ਧੋਖਾਧੜੀ, ਖਾਤੇ ‘ਚੋਂ ਗਾਇਬ ਹੋਏ 103 ਕਰੋੜ ਰੁਪਏ
ਸਾਨ ਜੁਆਨ (ਪੋਰਟੋ ਰੀਕੋ)- ਜਮਾਇਕਾ ਦੇ ਦੌੜਾਕ ਉਸੈਨ ਬੋਲਟ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਹ ਇਸ ਗੱਲ ਨੂੰ ਲੈ ਕੇ...
Copyright (c) Nirpakh Post All Rights Reserved.
Powered By Vedanta Software