ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਬੈਂਸ ਨੂੰ ਡੂੰਘਾ ਸਦਮਾ, ਸਹੁਰੇ ਦਾ ਦਿਹਾਂਤ
By Nirpakh News
On
Deep shock to Harjot Bains
Deep shock to Harjot Bains
ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਉਨ੍ਹਾਂ ਦੀ ਪਤਨੀ ਨੂੰ ਡੂੰਘਾ ਸਦਮਾ ਲੱਗਾ ਹੈ। ਮੰਤਰੀ ਹਰਜੋਤ ਸਿੰਘ ਬੈਂਸ ਦੇ ਸਹੁਰੇ ਰਾਕੇਸ਼ ਕੁਮਾਰ ਯਾਦਵ ਦਾ ਦਿਹਾਂਤ ਹੋ ਗਿਆ ਹੈ। ਇਸ ਗੱਲ ਦੀ ਜਾਣਕਾਰੀ ਮੰਤਰੀ ਬੈਂਸ ਨੇ ਖ਼ੁਦ ਟਵੀਟ ਕਰਕੇ ਦਿੱਤੀ ਹੈ।
ਉਨ੍ਹਾਂ ਨੇ ਲਿਖਿਆ ਹੈ ਕਿ ਬੜੇ ਹੀ ਦੁੱਖ ਨਾਲ ਮੈਂ ਆਪਣੇ ਸਹੁਰਾ ਸਾਹਿਬ ਰਾਕੇਸ਼ ਕੁਮਾਰ ਯਾਦਵ ਜੀ ਦੇ ਦਿਹਾਂਤ ਦੀ ਖ਼ਬਰ ਸਾਂਝੀ ਕਰ ਰਿਹਾ ਹਾਂ। ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪਰਿਵਾਰ ਲਈ ਤੁਹਾਡੀ ਦਿਆਲਤਾ, ਤਾਕਤ ਅਤੇ ਅਟੁੱਟ ਪਿਆਰ ਕਦੇ ਨਹੀਂ ਭੁਲਾਇਆ ਜਾ ਸਕੇਗਾ ਅਤੇ ਤੁਹਾਡੀ ਕਮੀ ਹਮੇਸ਼ਾ ਰੜਕਦੀ ਰਹੇਗੀ।Deep shock to Harjot Bains
also read :- ਅੱਖਾਂ ਦੀ ਰੋਸ਼ਨੀ ਲਈ ਬਹੁਤ ਕਾਰਗਾਰ ਹੈ ‘ਕੱਚਾ ਪਿਆਜ਼’
ਦੱਸਣਯੋਗ ਹੈ ਕਿ ਮੰਤਰੀ ਹਰਜੋਤ ਬੈਂਸ ਦਾ ਵਿਆਹ ਆਈ. ਪੀ. ਐੱਸ. ਅਧਿਕਾਰੀ ਜੋਤੀ ਯਾਦਵ ਨਾਲ ਪਿਛਲੇ ਸਾਲ ਮਾਰਚ ਮਹੀਨੇ ਹੋਇਆ ਸੀ। Deep shock to Harjot Bains
