Wednesday, January 15, 2025

ਅਦਾਕਾਰਾ ਦੀਪਿਕਾ ਪਾਦੁਕੋਣ ਦੇ ਘਰ ਲਿਆ ਨੰਨ੍ਹੀ ਪਰੀ ਨੇ ਜਨਮ ! ਜਾਣੋ ਕੀ ਹੈ ਅਸਲ ਸੱਚਾਈ

Date:

Deepika Padukone-Ranveer Singh Baby

ਬਾਲੀਵੁੱਡ ਅਦਾਕਾਰਾ ਦੀਪਿਕਾ ਪਾਦੁਕੋਣ ਅਤੇ ਰਣਵੀਰ ਸਿੰਘ ਦੀ ਜੋੜੀ ਆਪਣੀ ਪੇਸ਼ੇਵਰ ਅਤੇ ਨਿੱਜੀ ਜ਼ਿੰਦਗੀ ਨੂੰ ਲੈ ਸੁਰਖੀਆਂ ਵਿੱਚ ਰਹਿੰਦੀ ਹੈ। ਦੱਸ ਦੇਈਏ ਕਿ ਇਹ ਜੋੜੀ ਜਲਦ ਹੀ ਆਪਣੇ ਬੱਚੇ ਦਾ ਸਵਾਗਤ ਕਰਨ ਜਾ ਰਹੀ ਹੈ। ਇਸ ਵਿਚਾਲੇ ਜੋੜੇ ਨੂੰ ਕਈ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸ਼ੁਰੂਆਤ ‘ਚ ਦੀਪਿਕਾ ਦੀ ਪ੍ਰੈਗਨੈਂਸੀ ਨੂੰ ਝੂਠਾ ਕਿਹਾ ਗਿਆ ਸੀ। ਫਿਰ ਬੱਚੇ ਦੇ ਲਿੰਗ ਨੂੰ ਲੈ ਕੇ ਅਟਕਲਾਂ ਸ਼ੁਰੂ ਹੋ ਗਈਆਂ। ਹੁਣ ਇੱਕ ਨਵੀਂ ਅਫਵਾਹ ਫੈਲ ਰਹੀ ਹੈ ਕਿ ਦੀਪਿਕਾ ਨੇ ਇੱਕ ਬੱਚੀ ਨੂੰ ਜਨਮ ਦਿੱਤਾ ਹੈ।

ਸੋਸ਼ਲ ਮੀਡੀਆ ‘ਤੇ ਇਹ ਅਫਵਾਹ ਤੇਜ਼ੀ ਨਾਲ ਫੈਲ ਰਹੀ ਹੈ ਕਿ ਦੀਪਿਕਾ ਪਾਦੂਕੋਣ ਅਤੇ ਰਣਵੀਰ ਸਿੰਘ ਦੇ ਘਰ ਬੇਟੀ ਨੇ ਜਨਮ ਲਿਆ ਹੈ। ਕੁਝ ਫਰਜ਼ੀ ਖਬਰਾਂ ‘ਚ ਇਹ ਵੀ ਦਾਅਵਾ ਕੀਤਾ ਜਾ ਰਿਹਾ ਹੈ ਕਿ ਦੀਪਿਕਾ ਨੇ ਇੱਕ ਨਿੱਜੀ ਹਸਪਤਾਲ ‘ਚ ਬੱਚੀ ਨੂੰ ਜਨਮ ਦਿੱਤਾ ਹੈ। ਇਸ ਖਬਰ ਨੂੰ ਸੱਚ ਸਾਬਤ ਕਰਨ ਲਈ ਕੁਝ ਫਰਜ਼ੀ ਤਸਵੀਰਾਂ ਵੀ ਸ਼ੇਅਰ ਕੀਤੀਆਂ ਜਾ ਰਹੀਆਂ ਹਨ।

ਦੀਪਿਕਾ ਅਤੇ ਰਣਵੀਰ ਸਿੰਘ ਲਗਾਤਾਰ ਇਨ੍ਹਾਂ ਅਫਵਾਹਾਂ ਤੋਂ ਪ੍ਰੇਸ਼ਾਨ ਹਨ। ਹਰ ਰੋਜ਼ ਕਿਸੇ ਨਾ ਕਿਸੇ ਤਰ੍ਹਾਂ ਦੀਆਂ ਅਫਵਾਹਾਂ ਉੱਡਦੀਆਂ ਰਹਿੰਦੀਆਂ ਹਨ। ਇਹ ਇਸ ਸੈਲੀਬ੍ਰਿਟੀ ਜੋੜੇ ਲਈ ਸਿਰਦਰਦੀ ਬਣ ਗਿਆ ਹੈ। ਜੋੜੇ ਨੇ ਕਈ ਵਾਰ ਉਨ੍ਹਾਂ ਦੀ ਨਿੱਜਤਾ ਦਾ ਸਨਮਾਨ ਕਰਨ ਦੀ ਅਪੀਲ ਕੀਤੀ ਹੈ। ਹਾਲ ਹੀ ‘ਚ ਦੀਪਿਕਾ ਪਾਦੂਕੋਣ ਅਤੇ ਰਣਵੀਰ ਸਿੰਘ ਦੇ ਬੇਟੇ ਨੂੰ ਜਨਮ ਦੇਣ ਦੀ ਅਫਵਾਹ ਨੇ ਵੀ ਕਾਫੀ ਸੁਰਖੀਆਂ ਬਟੋਰੀਆਂ ਸਨ।

ਦੀਪਿਕਾ ਪ੍ਰੈਗਨੈਂਸੀ ਕਾਰਨ ਫਿਲਮਾਂ ਤੋਂ ਦੂਰ ਹੈ। ਦੀਪਿਕਾ ਦੀ ਡਿਲੀਵਰੀ ਡੇਟ ਕੁਝ ਹੀ ਹਫਤੇ ਦੂਰ ਹੈ। ਇਸ ਦੌਰਾਨ ਦੀਪਿਕਾ ਦਾ ਇੱਕ ਵੀਡੀਓ ਵਾਇਰਲ ਹੋਇਆ ਸੀ ਜਿਸ ਵਿੱਚ ਉਹ ਚਿੱਟੇ ਰੰਗ ਦੇ ਦੁਪੱਟੇ ਨਾਲ ਆਪਣਾ ਬੇਬੀ ਬੰਪ ਲੁਕਾਉਂਦੀ ਨਜ਼ਰ ਆ ਰਹੀ ਸੀ। ਦੀਪਿਕਾ ਨੂੰ ਆਪਣੀ ਬਲੈਕ SUV ਕਾਰ ‘ਚ ਮੁੰਬਈ ਤੋਂ ਰਵਾਨਾ ਹੁੰਦੇ ਦੇਖਿਆ ਗਿਆ, ਜਿਸ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਿਆ।

ਇਹ ਵੀ ਪੜ੍ਹੋ: ਚੰਡੀਗੜ੍ਹ ਜਾ ਰਹੀ ਰੋਡਵੇਜ਼ ਦੀ ਬੱਸ ਪਲਟੀ , ਡਰਾਈਵਰ ਤੇ ਕੰਡਕਟਰ ਸਮੇਤ ਕਈ ਸਵਾਰੀਆਂ ਜ਼ਖਮੀ

ਦੀਪਿਕਾ ਦੀ ਡਿਲੀਵਰੀ ਡੇਟ ਸਤੰਬਰ ਦੱਸੀ ਜਾ ਰਹੀ ਹੈ। 29 ਫਰਵਰੀ ਨੂੰ ਦੀਪਿਕਾ ਪਾਦੂਕੋਣ ਅਤੇ ਰਣਵੀਰ ਸਿੰਘ ਨੇ ਪ੍ਰਸ਼ੰਸਕਾਂ ਨਾਲ ਆਪਣੀ ਪ੍ਰੈਗਨੈਂਸੀ ਦੀ ਖੁਸ਼ਖਬਰੀ ਸਾਂਝੀ ਕੀਤੀ ਸੀ। ਇਸ ਸੈਲੀਬ੍ਰਿਟੀ ਜੋੜੇ ਨੇ ਇਹ ਜਾਣਕਾਰੀ ਸੋਸ਼ਲ ਮੀਡੀਆ ਰਾਹੀਂ ਦਿੱਤੀ ਸੀ।

Deepika Padukone-Ranveer Singh Baby

Share post:

Subscribe

spot_imgspot_img

Popular

More like this
Related

ਪੰਜਾਬ ਪੁਲਿਸ ਨੇ ਮਾਘੀ ਦੇ ਤਿਉਹਾਰ ਮੌਕੇ ਲਗਾਇਆ ਲੰਗਰ

ਚੰਡੀਗੜ੍ਹ, 14 ਜਨਵਰੀ: ਮਾਘੀ ਦੇ ਤਿਉਹਾਰ ਮੌਕੇ ਅੱਜ ਇੱਥੇ ਪੰਜਾਬ...

ਮੇਲਾ ਮਾਘੀ ਮੌਕੇ ਵਿਧਾਨ ਸਭਾ ਸਪੀਕਰ ਤੇ ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਮੱਥਾ ਟੇਕਿਆ

ਚੰਡੀਗੜ੍ਹ/ਸ੍ਰੀ ਮੁਕਤਸਰ ਸਹਿਬ, 14 ਜਨਵਰੀ: ਪੰਜਾਬ ਵਿਧਾਨ ਸਭਾ ਦੇ ਸਪੀਕਰ...

ਸੜਕੀ ਹਾਦਸਿਆਂ ਵਿੱਚ ਜਖਮੀ ਮਰੀਜਾਂ ਨੂੰ ਫਰਿਸਤੇ ਸਕੀਮ ਤਹਿਤ ਮਿਲੇਗਾ ਮੁਫ਼ਤ ਇਲਾਜ  – ਡਿਪਟੀ ਕਮਿਸ਼ਨਰ

ਅੰਮ੍ਰਿਤਸਰ 14 ਜਨਵਰੀ 2025-- ਡਾ.ਬਲਬੀਰ ਸਿੰਘ ਮੰਤਰੀ ਸਿਹਤ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ...