11 SEP, 2023
Defeated Pakistan by 228 runs ਕੋਲੰਬੋ ਦੇ ਆਰ ਪ੍ਰੇਮਦਾਸਾ ਸਟੇਡੀਅਮ ‘ਚ ਏਸ਼ੀਆ ਕੱਪ 2023 ਦੇ ਸੁਪਰ-4 ਦੌਰ ਭਾਰਤੀ ਟੀਮ ਨੇ ਪਾਕਿਸਤਾਨ ਨੂੰ 228 ਦੌੜਾਂ ਨਾਲ ਹਰਾ ਕੇ ਵਨਡੇ ‘ਚ ਪਾਕਿਸਤਾਨ ਖ਼ਿਲਾਫ਼ ਸਭ ਤੋਂ ਵੱਡੀ ਜਿੱਤ ਦਰਜ ਕੀਤੀ। ਮੈਚ ਦੌਰਾਨ ਕੁਲਦੀਪ ਯਾਦਵ ਨੇ ਪੰਜ ਵਿਕਟਾਂ ਲਈਆਂ।
ਐਤਵਾਰ ਨੂੰ ਭਾਰਤ ਪਾਕਿਸਤਾਨ ਦਾ ਇਹ ਮੈਚ ਮੀਂਹ ਕਾਰਨ ਮੈਚ ਪੂਰੀ ਤਰ੍ਹਾਂ ਨਾਲ ਨਹੀਂ ਖੇਡਿਆ ਜਾ ਸਕਿਆ, ਜਿਸ ਤੋਂ ਬਾਅਦ ਇਹ ਮੈਚ ਅੱਜ ਰਿਜ਼ਰਵ ਡੇਅ ‘ਤੇ ਖੇਡਿਆ ਜਾ ਰਿਹਾ ਹੈ। ਮੈਚ ਦੌਰਾਨ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤ ਨੇ ਪਾਕਿਸਤਾਨ ਨੂੰ ਜਿੱਤ ਲਈ 357 ਦੌੜਾਂ ਦਾ ਟੀਚਾ ਦਿੱਤਾ ਹੈ।
READ ALSO : ਅੰਮ੍ਰਿਤਸਰ ਨੂੰ ਵਿਆਹ ਦੇ ਜਸ਼ਨਾਂ ਲਈ ਪਸੰਦੀਦਾ ਸਥਾਨ ਵਜੋਂ ਵਿਕਸਿਤ ਕਰਨ ਦੀਆਂ ਅਸੀਮ ਸੰਭਾਵਨਾਵਾਂ; ਪੈਨਲਿਸਟਾਂ ਨੇ ਦਿੱਤਾ ਸੁਝਾਅ
ਵਿਰਾਟ ਕੋਹਲੀ ਅਤੇ ਕੇਐੱਲ ਰਾਹੁਲ ਨੇ ਮੈਚ ‘ਚ ਤੂਫਾਨੀ ਬੱਲੇਬਾਜ਼ੀ ਕੀਤੀ ਅਤੇ ਸੈਂਕੜੇ ਵਾਲੀ ਪਾਰੀ ਖੇਡੀ।ਵਿਰਾਟ ਕੋਹਲੀ ਨੇ ਪਾਕਿਸਤਾਨ ਦੇ ਖਿਲਾਫ ਸਿਰਫ 84 ਗੇਂਦਾਂ ‘ਤੇ ਛੇ ਚੌਕਿਆਂ ਅਤੇ ਦੋ ਛੱਕਿਆਂ ਦੀ ਮਦਦ ਨਾਲ ਆਪਣੇ ਵਨਡੇ ਕਰੀਅਰ ਦਾ 47ਵਾਂ ਸੈਂਕੜਾ ਲਗਾਇਆ ਹੈ। ਇਸ ਦੌਰਾਨ ਕੋਹਲੀ ਨੇ ਆਪਣੇ ਵਨਡੇ ਕਰੀਅਰ ‘ਚ 13 ਹਜ਼ਾਰ ਦੌੜਾਂ ਪੂਰੀਆਂ ਕੀਤੀਆਂ। ਕੋਹਲੀ ਨੇ ਆਪਣੀਆਂ ਸ਼ਾਨਦਾਰ ਪ੍ਰਾਪਤੀਆਂ ਵਿੱਚ ਹੋਰ ਸੁਨਹਿਰੀ ਅਧਿਆਏ ਜੋੜ ਦਿੱਤੇ ਹਨ।Defeated Pakistan by 228 runs
ਕੇਐਲ ਰਾਹੁਲ ਲਗਭਗ ਛੇ ਮਹੀਨਿਆਂ ਬਾਅਦ ਭਾਰਤੀ ਟੀਮ ਵਿੱਚ ਵਾਪਸ ਆਏ ਅਤੇ ਕੱਟੜ ਵਿਰੋਧੀ ਪਾਕਿਸਤਾਨ ਖ਼ਿਲਾਫ਼ ਸੈਂਕੜਾ ਲਗਾਇਆ। ਕੇਐਲ ਰਾਹੁਲ ਨੇ 100 ਗੇਂਦਾਂ ਵਿੱਚ 10 ਚੌਕਿਆਂ ਅਤੇ ਦੋ ਛੱਕਿਆਂ ਦੀ ਮਦਦ ਨਾਲ ਆਪਣਾ ਸੈਂਕੜਾ ਪੂਰਾ ਕੀਤਾ।ਰਿਜ਼ਰਵ ਡੇਅ ‘ਤੇ ਵੀ ਮੀਂਹ ਕਾਰਨ ਮੈਚ ਦੀ ਸ਼ੁਰੂਆਤ ਦੇਰੀ ਨਾਲ ਹੋਈ। ਇਸ ਤੋਂ ਬਾਅਦ ਕੋਲੰਬੋ ‘ਚ ਮੀਂਹ ਰੁਕਣ ਤੋਂ ਬਾਅਦ ਮੈਚ ਸ਼ੁਰੂ ਹੋ ਗਿਆ ਹੈ। ਮੈਚ 4:40 ‘ਤੇ ਸ਼ੁਰੂ ਹੋਇਆ। ਹਾਲਾਂਕਿ ਓਵਰਾਂ ‘ਚ ਕੋਈ ਕਮੀ ਨਹੀਂ ਆਈ ਹੈ।Defeated Pakistan by 228 runs