Delhi Election 2025
ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਸੋਮਵਾਰ ਨੂੰ ਐਲਾਨ ਕੀਤਾ ਕਿ ਜੇਕਰ ਉਨ੍ਹਾਂ ਦੀ ਪਾਰਟੀ ਦਿੱਲੀ ਵਿੱਚ ਦੁਬਾਰਾ ਸਰਕਾਰ ਬਣਾਉਂਦੀ ਹੈ ਤਾਂ ਉਹ ਪੁਜਾਰੀ ਗ੍ਰੰਥੀ ਸਨਮਾਨ ਯੋਜਨਾ ਸ਼ੁਰੂ ਕਰੇਗੀ। ਇਸ ਤਹਿਤ ਮੰਦਰ ਦੇ ਪੁਜਾਰੀਆਂ ਅਤੇ ਗੁਰਦੁਆਰਿਆਂ ਦੇ ਪੁਜਾਰੀਆਂ ਨੂੰ ਹਰ ਮਹੀਨੇ 18 ਹਜ਼ਾਰ ਰੁਪਏ ਭੱਤਾ ਦਿੱਤਾ ਜਾਵੇਗਾ।
ਕੇਜਰੀਵਾਲ ਨੇ ਕਿਹਾ ਕਿ ਇਸ ਯੋਜਨਾ ਲਈ ਰਜਿਸਟ੍ਰੇਸ਼ਨ ਭਲਕ ਤੋਂ ਸ਼ੁਰੂ ਹੋ ਜਾਵੇਗੀ। ਕੇਜਰੀਵਾਲ ਮੰਗਲਵਾਰ ਨੂੰ ਕਨਾਟ ਪਲੇਸ ਸਥਿਤ ਹਨੂੰਮਾਨ ਮੰਦਰ ਜਾਣਗੇ। ਜਿੱਥੇ ਉਹ ਰਜਿਸਟ੍ਰੇਸ਼ਨ ਪ੍ਰਕਿਰਿਆ ਦੀ ਜਾਂਚ ਕਰਨਗੇ।
ਇੱਥੇ ਦਿੱਲੀ ਵਕਫ਼ ਬੋਰਡ ਦੇ ਇਮਾਮਾਂ ਨੇ ਕੇਜਰੀਵਾਲ ਦੇ ਘਰ ਦੇ ਬਾਹਰ ਪ੍ਰਦਰਸ਼ਨ ਕੀਤਾ। ਇਮਾਮਾਂ ਦਾ ਦਾਅਵਾ ਹੈ ਕਿ ਉਨ੍ਹਾਂ ਨੂੰ 17 ਮਹੀਨਿਆਂ ਤੋਂ ਤਨਖਾਹ ਨਹੀਂ ਮਿਲੀ ਹੈ। ਇਸ ਦੇ ਲਈ ਉਨ੍ਹਾਂ ਨੇ ਸੀਐਮ, ਐਲਜੀ ਸਮੇਤ ਸਾਰਿਆਂ ਨੂੰ ਸ਼ਿਕਾਇਤ ਕੀਤੀ ਹੈ।
ਯੋਜਨਾ ਦੇ ਐਲਾਨ ਤੋਂ ਬਾਅਦ ਕੇਜਰੀਵਾਲ ਨੇ ਕਿਹਾ ਕਿ ਪੁਜਾਰੀ ਅਤੇ ਗ੍ਰੰਥੀ ਸਮਾਜ ਦਾ ਅਹਿਮ ਹਿੱਸਾ ਹਨ, ਪਰ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਅਕਸਰ ਨਜ਼ਰਅੰਦਾਜ਼ ਕਰ ਦਿੱਤਾ ਜਾਂਦਾ ਹੈ। ਭਾਜਪਾ ਵਾਲਿਆਂ ਨੇ ਮਹਿਲਾ ਸਨਮਾਨ ਅਤੇ ਸੰਜੀਵਨੀ ਯੋਜਨਾ ਦੀ ਰਜਿਸਟ੍ਰੇਸ਼ਨ ਨੂੰ ਰੋਕਣ ਦੀ ਅਸਫਲ ਕੋਸ਼ਿਸ਼ ਕੀਤੀ ਸੀ। ਹੁਣ ਇਨ੍ਹਾਂ ਲੋਕਾਂ ਨੂੰ ਪੁਜਾਰੀ-ਗ੍ਰੰਥੀ ਸਨਮਾਨ ਯੋਜਨਾ ਦੀ ਰਜਿਸਟਰੇਸ਼ਨ ਬੰਦ ਕਰਨੀ ਚਾਹੀਦੀ ਹੈ ਨਹੀਂ ਤਾਂ ਇਹ ਪਾਪ ਕਰਨਗੇ।
Read Also : ਮੀਂਹ ਤੋਂ ਬਾਅਦ ਠੰਡ ਫੜੇਗੀ ਜ਼ੋਰ ! ਚੰਡੀਗੜ੍ਹ ਸਣੇ ਪੰਜਾਬ ਦੇ 9 ਜ਼ਿਲ੍ਹਿਆਂ ‘ਚ ਸੀਤ ਲਹਿਰ ਦਾ ਅਲਰਟ , ਪਵੇਗੀ ਸੰਘਣੀ ਧੁੰਦ
ਕੇਜਰੀਵਾਲ ਦੇ ਘਰ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਆਲ ਇੰਡੀਆ ਇਮਾਮ ਐਸੋਸੀਏਸ਼ਨ ਦੇ ਚੇਅਰਮੈਨ ਸਾਜਿਦ ਰਸ਼ੀਦੀ ਨੇ ਕਿਹਾ ਕਿ ਤਨਖਾਹਾਂ ‘ਚ ਹੋ ਰਹੀ ਦੇਰੀ ਨੂੰ ਲੈ ਕੇ ਉਹ ਪਿਛਲੇ ਛੇ ਮਹੀਨਿਆਂ ਤੋਂ ਅਧਿਕਾਰੀਆਂ ਅਤੇ ਆਗੂਆਂ ਨੂੰ ਮਿਲ ਰਹੇ ਹਨ, ਪਰ ਕੋਈ ਹੱਲ ਨਹੀਂ ਨਿਕਲਿਆ। ਰਸ਼ੀਦੀ ਦਾ ਕਹਿਣਾ ਹੈ ਕਿ ਉਹ ਮੁੱਖ ਮੰਤਰੀ ਅਤੇ ਐਲਜੀ ਸਮੇਤ ਹਰ ਛੋਟੇ-ਵੱਡੇ ਅਧਿਕਾਰੀ ਨੂੰ ਕਰੀਬ 50 ਵਾਰ ਮਿਲ ਚੁੱਕੇ ਹਨ।
ਰਸ਼ੀਦੀ ਨੇ ਦਿੱਲੀ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ 240 ਇਮਾਮਾਂ ਦੀਆਂ ਤਨਖਾਹਾਂ ਜਲਦ ਨਾ ਦਿੱਤੀਆਂ ਗਈਆਂ ਤਾਂ ਉਹ ਹੜਤਾਲ ‘ਤੇ ਬੈਠਣਗੇ ਅਤੇ ਤਨਖਾਹਾਂ ਨਾ ਮਿਲਣ ਤੱਕ ਉਥੋਂ ਨਹੀਂ ਹਟਣਗੇ।
Delhi Election 2025