Friday, December 27, 2024

ਪੀਤਮਪੁਰਾ ਵਿਚ ਬਹੁਮੰਜ਼ਿਲਾ ਇਮਾਰਤ ‘ਚ ਲੱਗੀ ਅੱਗ, 5 ਲੋਕ ਜ਼ਿੰਦਾ ਸੜੇ  

Date:

Delhi Fire

ਨਵੀਂ ਦਿੱਲੀ ਦੇ ਪੀਤਮਪੁਰਾ ਇਲਾਕੇ ਵਿਚ ਇੱਕ ਘਰ ਵਿਚ ਭਿਆਨਕ ਅੱਗ ਲੱਗ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਦੇ ਪ੍ਰਭਾਵ ਕਾਰਨ 7 ਲੋਕ ਝੁਲਸ ਗਏ, ਜਿਨ੍ਹਾਂ ਨੂੰ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ। ਇਨ੍ਹਾਂ ‘ਚੋਂ 5 ਲੋਕਾਂ ਦੀ ਮੌਤ ਹੋ ਗਈ। ਫਾਇਰ ਬ੍ਰਿਗੇਡ ਦੀਆਂ 8 ਗੱਡੀਆਂ ਅੱਗ ‘ਤੇ ਕਾਬੂ ਪਾਉਣ ‘ਚ ਜੁਟੀਆਂ ਹੋਈਆਂ ਹਨ। ਪੁਲਿਸ ਟੀਮ ਵੀ ਮੌਕੇ ‘ਤੇ ਪਹੁੰਚ ਗਈ।

ਦਰਅਸਲ, ਪੁਲਿਸ ਅਤੇ ਫਾਇਰ ਬ੍ਰਿਗੇਡ ਨੂੰ ਰਾਤ ਕਰੀਬ 8 ਵਜੇ ਸੂਚਨਾ ਮਿਲੀ ਸੀ ਕਿ ਇਲਾਕੇ ਦੀ ਇੱਕ 4 ਮੰਜ਼ਿਲਾ ਇਮਾਰਤ ਨੂੰ ਅੱਗ ਲੱਗ ਗਈ ਸੀ। ਇਸ ‘ਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਮੌਕੇ ‘ਤੇ ਪਹੁੰਚ ਕੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ। ਇਸ ਦੌਰਾਨ 7 ਲੋਕਾਂ ਨੂੰ ਘਰੋਂ ਬਾਹਰ ਕੱਢਿਆ ਗਿਆ। ਇਨ੍ਹਾਂ ਵਿਚੋਂ 3 ਔਰਤਾਂ ਅਤੇ 2 ਪੁਰਸ਼ਾਂ ਦੀ ਹਸਪਤਾਲ ਵਿਚ ਮੌਤ ਹੋ ਗਈ।   

READ ALSO:ਬੈਂਕ ਤੋਂ 25 ਲੱਖ ਰੁਪਏ ਦਾ ਕਰਜਾ ਲੈ ਕੇ ਫਰਾਡ ਕਰਨ ਵਾਲਾ ਭਗੋੜਾ ਦੋਸ਼ੀ ਵਿਜੀਲੈਂਸ ਬਿਉਰੋ ਵੱਲੋਂ ਕਾਬੂ

ਦੱਸਿਆ ਜਾ ਰਿਹਾ ਹੈ ਕਿ ਅੱਗ 4 ਮੰਜ਼ਿਲਾ ਇਮਾਰਤ ਦੀ ਪਹਿਲੀ ਅਤੇ ਦੂਜੀ ਮੰਜ਼ਿਲ ‘ਤੇ ਲੱਗੀ। ਸ਼ੁਰੂਆਤੀ ਜਾਣਕਾਰੀ ਅਨੁਸਾਰ ਅੱਗ ਸ਼ਾਰਟ ਸਰਕਟ ਜਾਂ ਰੂਮ ਹੀਟਰ ਕਾਰਨ ਲੱਗੀ ਹੋ ਸਕਦੀ ਹੈ। ਇਸ ਇਮਾਰਤ ਵਿਚ ਕਈ ਪਰਿਵਾਰ ਰਹਿੰਦੇ ਹਨ। ਇਸ ਘਟਨਾ ਕਾਰਨ ਇਲਾਕੇ ਵਿਚ ਸੋਗ ਦਾ ਮਾਹੌਲ ਹੈ।  

Delhi Fire

Share post:

Subscribe

spot_imgspot_img

Popular

More like this
Related

ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਵਿੱਚ ਐਮ.ਐਸ.ਪੀ. ਬਾਰੇ ਸਪੱਸ਼ਟਤਾ ਨਹੀਂ

ਚੰਡੀਗੜ੍ਹ, 26 ਦਸੰਬਰ: ਪੰਜਾਬ ਸਰਕਾਰ ਵੱਲੋਂ ਖੇਤੀ ਮੰਡੀਕਰਨ ਬਾਰੇ ਕੌਮੀ...

ਸ਼ਹੀਦੀ ਸਭਾ: ਡੀਜੀਪੀ ਗੌਰਵ ਯਾਦਵ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ  ਸਾਹਿਬ ਵਿਖੇ ਮੱਥਾ ਟੇਕਿਆ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

ਚੰਡੀਗੜ੍ਹ/ਫ਼ਤਿਹਗੜ੍ਹ ਸਾਹਿਬ, 26 ਦਸੰਬਰ: ਫ਼ਤਹਿਗੜ੍ਹ ਸਾਹਿਬ ਵਿਖੇ ਛੋਟੇ ਸਾਹਿਬਜ਼ਾਦੇ ਦੀ...

ਡਿਪਟੀ ਕਮਿਸ਼ਨਰ ਨੇ ਸਾਰੀਆਂ ਜ਼ਿੰਮੇਵਾਰੀਆਂ ਸਮਝਾ ਕੇ ਬਿਠਾਇਆ ਆਪਣੀ ਕੁਰਸੀ ਉੱਤੇ

ਅੰਮ੍ਰਿਤਸਰ, 26 ਦਸੰਬਰ 2024 (      )-- ਛੇ ਜਮਾਤ ਵਿੱਚ ਪੜਦੀ ਬੱਚੀ ਭਾਨਵੀ, ਜਿਸ...