ਮੋਗਾ, 13 ਜੂਨ:
ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਆਨਲਾਈਨ ਰਜਿਸਟ੍ਰੇਸ਼ਨ ਕਰਨ ਦੀ ਅੰਤਿਮ ਮਿਤੀ 31 ਜੁਲਾਈ 2024 ਹੈ। ਅਰਜ਼ੀ ਦੇਣ ਦੀ ਅੰਤਿਮ ਮਿਤੀ ਤੱਕ 18 ਸਾਲ ਤੋਂ ਘੱਟ ਉਮਰ ਦੇ ਜਿਹੜੇ ਬੱਚੇ ਭਾਰਤ ਦੇ ਨਾਗਰਿਕ ਹਨ ਅਤੇ ਜਿਨ੍ਹਾਂ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਿਸ਼ੇਸ਼ ਯੋਗਦਾਨ ਪਾਇਆ ਗਿਆ ਹੈ, ਉਹ ਬੱਚੇ ਇਸ ਪੁਰਸਕਾਰ ਯੋਜਨਾ ਅਧੀਨ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਵੈੱਬਸਾਇਟ https://awards.gov.in ‘ਤੇ ਆਨਲਾਈਨ ਅਪਲਾਈ ਕਰ ਸਕਦੇ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਦਿੱਤੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਹਰ ਸਾਲ ਉਨ੍ਹਾਂ ਬੱਚਿਆਂ ਨੂੰ ਦਿੱਤਾ ਜਾਂਦਾ ਹੈ, ਜਿਨ੍ਹਾਂ ਬੱਚਿਆਂ ਨੇ ਅਸਾਧਾਰਨ ਬਹਾਦਰੀ ਦਾ ਕੰਮ ਕੀਤਾ ਹੋਵੇ, ਸਪੈਸ਼ਲ ਬੱਚੇ, ਜਿਨ੍ਹਾਂ ਵਿੱਚ ਅਸਧਾਰਨ ਯੋਗਤਾਵਾਂ ਨਾਲ ਵਿਸ਼ੇਸ਼ ਅਸਧਾਰਨ ਉਪਲੱਬਧੀ ਹਾਸਲ ਕੀਤੀ ਹੋਵੇ। ਉਹ ਹੋਣਹਾਰ ਬੱਚੇ ਜਿਨ੍ਹਾਂ ਨੇ ਖੇਡਾਂ, ਸਮਾਜ ਸੇਵਾ, ਵਿਗਿਆਨ ਅਤੇ ਤਕਨਾਲੋਜੀ, ਵਾਤਾਵਰਣ, ਕਲਾ ਅਤੇ ਸੱਭਿਆਚਾਰ ਅਤੇ ਨਵੀਨਤਾ ਦੇ ਖੇਤਰਾਂ ਵਿੱਚ ਜੋ ਕਿ ਰਾਸ਼ਟਰੀ ਪੱਧਰ ‘ਤੇ ਮਾਨਤਾ ਦੇ ਹੱਕਦਾਰ ਹਨ, ਉਹ ਇਸ ਵੱਕਾਰੀ ਪੁਰਸਕਾਰ ਲਈ ਅਪਲਾਈ ਕਰ ਸਕਦੇ ਹਨ।
ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਵੀਰਤਾ ਪੁਰਸਕਾਰ ਲਈ ਚਰਚਿਤ ”ਭਾਰਤੀ ਬਾਲ ਕਲਿਆਣ ਪਰਿਸ਼ਦ” ਨੂੰ ਮਹਿਲਾ ਅਤੇ ਬਾਲ ਵਿਕਾਸ ਮੰਤਰਾਲਾ ਭਾਰਤ ਸਰਕਾਰ ਵੱਲੋਂ ਕੋਈ ਮਾਨਤਾ ਜਾਂ ਸਹਾਇਤਾ ਨਹੀਂ ਦਿੱਤੀ ਜਾਂਦੀ ਹੈ, ਇਸ ਲਈ ”ਭਾਰਤੀ ਬਾਲ ਕਲਿਆਣ ਪਰਿਸ਼ਦ” ਵੱਲੋਂ ਜਾਰੀ ਕਿਸੇ ਵੀ ਤਰ੍ਹਾਂ ਦੇ ਰਾਸ਼ਟਰੀ ਬਾਲ ਪੁਰਸਕਾਰ ਲਈ ਰਜਿਸਟ੍ਰੇਸ਼ਨ ਨਾ ਕੀਤਾ ਜਾਵੇ। ਸਿਰਫ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਦੀ ਵੈੱਬਸਾਇਟ https://awards.gov.in ‘ਤੇ ਆਪਣਾ ਰਜਿਸਟ੍ਰੇਸ਼ਨ ਕਰ ਸਕਦੇ ਹਨ।
ਉਨ੍ਹਾਂ ਉਪਰੋਕਤ ਖੇਤਰਾਂ ਵਿੱਚ ਵਿਸ਼ੇਸ਼ ਯੋਗਦਾਨ ਪਾਉਣ ਵਾਲੇ ਜ਼ਿਲ੍ਹਾ ਮੋਗਾ ਦੇ ਹੋਣਹਾਰ ਬੱਚਿਆਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਅਪਲਾਈ ਕਰਨ ਲਈ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਪੋਰਟਲ ‘ਤੇ ਦੋ ਵਿਕਲਪ ਹਨ ਜਿਵੇਂ ਕਿ ਜਾਂ ਤਾਂ ਬਿਨੈਕਾਰ ਬੱਚਾ ਖੁਦ ਫਾਰਮ ਭਰ ਸਕਦਾ ਹੈ ਜਾਂ ਫ਼ਿਰ ਬੱਚੇ ਦੇ ਮਾਤਾ-ਪਿਤਾ/ਅਧਿਕਾਰੀ/ਅਧਿਆਪਕ ਆਦਿ ਵੀ ਬੱਚੇ ਨੂੰ ਨਾਮਜ਼ਦ ਕਰ ਸਕਦੇ ਹਨ। ਇਸ ਸੰਬੰਧੀ ਵਧੇਰੇ ਜਾਣਕਾਰੀ ਲਈ ਦਫ਼ਤਰ ਜ਼ਿਲ੍ਹਾ ਬਾਲ ਸੁਰੱਖਿਆ ਯੁਨਿਟ ਮੋਗਾ ਜਿਹੜਾ ਕਿ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮਰਾ ਨੰਬਰ 002, 005, ਗਰਾਊਂਡ ਫਲੋਰ ਵਿਖੇ ਸਥਿਤ ਹੈ, ਵਿਖੇ ਵੀ ਸੰਪਰਕ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਦਫ਼ਤਰੀ ਟੈਲੀਫੋਨ ਨੰਬਰ 01636-234447 ਉੱਪਰੋਂ ਵੀ ਜਾਣਕਾਰੀ ਲਈ ਜਾ ਸਕਦੀ ਹੈ।
‘ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ’ ਲਈ 31 ਜੁਲਾਈ ਤੱਕ ਆਨਲਾਈਨ ਅਰਜੀਆਂ ਦੀ ਮੰਗ
Date: