Demonstration of farmers
ਸੰਯੁਕਤ ਕਿਸਾਨ ਮੋਰਚਾ (ਐੱਸਕੇਐੱਮ) ਨੇ ਐੱਮਐੱਸਪੀ ਦੀ ਕਾਨੂੰਨੀ ਗਾਰੰਟੀ ਤੇ ਹੋਰਨਾਂ ਕਿਸਾਨੀ ਮੰਗਾਂ ਦੇ ਹੱਲ ਲਈ ਅੱਜ 26 ਫਰਵਰੀ ਨੂੰ ਟਰੈਕਟਰ ਮਾਰਚ ਕਰਨ ਦਾ ਫ਼ੈਸਲਾ ਕੀਤਾ ਹੈ।
ਵੱਡੀ ਗਿਣਤੀ ਵਿੱਚ ਕਿਸਾਨਾਂ ਵੱਲੋਂ ਸੂਬਾਈ ਤੇ ਕੌਮੀ ਮਾਰਗਾਂ ਉਤੇ ਟਰੈਕਟਰ ਮਾਰਚ ਕੱਢੇ ਜਾਣਗੇ ਅਤੇ ਸਵੇਰੇ 11 ਤੋਂ ਦੁਪਹਿਰ 3 ਵਜੇ ਤੱਕ ਸੜਕ ਕੰਢੇ ਟਰੈਕਟਰ ਖੜ੍ਹੇ ਕਰਕੇ ਕੇਂਦਰ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਮੌਕੇ ਸੂਬੇ ਭਰ ਵਿੱਚ 100 ਤੋਂ ਵੱਧ ਥਾਵਾਂ ’ਤੇ ਕਿਸਾਨਾਂ ਵੱਲੋਂ ਡਬਲਿਊਟੀਓ ਦੇ ਪੂਤਲੇ ਵੀ ਫੂਕੇ ਜਾਣਗੇ।
READ ALSO: ਅਮਰੀਕਾ ਦੇ ਕੈਲੀਫੌਰਨੀਆ ‘ਚ ਹੋਈ ਵੱਡੀ ਵਾਰਦਾਤ, ਅਣਪਛਾਤਿਆਂ ਨੇ ਗ੍ਰੰਥੀ ਸਿੰਘ ਦਾ ਗੋਲ਼ੀਆਂ ਮਾਰ ਕੇ ਕੀਤਾ ਕਤਲ
ਉਧਰ, ਪੰਜਾਬ ਦੇ ਕਿਸਾਨਾਂ ਵੱਲੋਂ ਦਿੱਲੀ ਚੱਲੋ ਦੇ ਦਿੱਤੇ ਸੱਦੇ ਨੂੰ ਦੇਖਦਿਆਂ ਹੱਦਾਂ ਸੀਲ ਕਰਨ ਦੇ ਦੋ ਹਫ਼ਤਿਆਂ ਬਾਅਦ ਰਾਜਧਾਨੀ ’ਚ ਸਿੰਘੂ ਅਤੇ ਟਿਕਰੀ ’ਤੇ ਇਕ ਪਾਸੇ ਦੀ ਸੜਕ ਖੋਲ੍ਹਣ ਦਾ ਅਮਲ ਸ਼ੁਰੂ ਕਰ ਦਿੱਤਾ ਗਿਆ ਹੈ। ਦਿੱਲੀ ਪੁਲਿਸ ਦੇ ਇਕ ਅਧਿਕਾਰੀ ਨੇ ਕਿਹਾ ਕਿ ਸਿੰਘੂ ਅਤੇ ਟਿਕਰੀ ਹੱਦਾਂ ਉਤੇ ਇਕ-ਇਕ ਪਾਸੇ ਦੀ ਸੜਕ ਖੋਲ੍ਹੀ ਜਾ ਰਹੀ ਹੈ ਤਾਂ ਜੋ ਵਾਹਨਾਂ ਦੀ ਆਵਾਜਾਈ ’ਚ ਕੋਈ ਅੜਿੱਕਾ ਨਾ ਪਵੇ।
Demonstration of farmers