ਪੰਜਾਬ ਵਿਚ ਸੰਘਣੀ ਧੁੰਦ ਦਾ ਅਲਰਟ, ਕਈ ਥਾਵਾਂ ਉਤੇ ਬਾਰਸ਼…

Dense fog alert in Punjab

Dense fog alert in Punjab
ਮੌਸਮ ਵਿਭਾਗ ਨੇ ਕਿਹਾ ਹੈ ਕਿ ਅਗਲੇ 12 ਘੰਟਿਆਂ ਵਿੱਚ ਦੱਖਣੀ ਬੰਗਾਲ ਦੀ ਖਾੜੀ ਵਿੱਚ ਇੱਕ ਚੱਕਰਵਾਤੀ ਸਰਕੂਲੇਸ਼ਨ (cyclonic circulation) ਬਣ ਰਿਹਾ ਹੈ। ਇਸ ਕਾਰਨ ਸੋਮਵਾਰ ਤੋਂ ਅਗਲੇ 4 ਦਿਨਾਂ ਤੱਕ ਤਾਮਿਲਨਾਡੂ, ਕੇਰਲ ਅਤੇ ਦੱਖਣੀ ਆਂਧਰਾ ਪ੍ਰਦੇਸ਼ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਸੰਘਣੀ ਧੁੰਦ ਦਾ ਅਲਰਟ (Foggy weather) ਜਾਰੀ ਕੀਤਾ ਹੈ। ਕਈ ਥਾਵਾਂ ਉਤੇ ਬਾਰਸ਼ ਵੀ ਹੋ ਸਕਦੀ ਹੈ।

ਮੌਸਮ ਵਿਭਾਗ ਨੇ ਕਿਹਾ ਕਿ ਬੰਗਾਲ ਦੀ ਖਾੜੀ ਦੇ ਦੱਖਣ-ਪੱਛਮ ਵਿੱਚ ਇੱਕ ਨਵਾਂ ਘੱਟ ਦਬਾਅ ਵਾਲਾ ਖੇਤਰ ਬਣ ਰਿਹਾ ਹੈ। ਅਗਲੇ 24 ਘੰਟਿਆਂ ਵਿਚ ਤਾਮਿਲਨਾਡੂ, ਕੇਰਲ ਅਤੇ ਦੱਖਣੀ ਤੱਟਵਰਤੀ ਆਂਧਰਾ ਪ੍ਰਦੇਸ਼ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ 11 ਤੋਂ 14 ਨਵੰਬਰ ਤੱਕ ਇਨ੍ਹਾਂ ਇਲਾਕਿਆਂ ‘ਚ ਭਾਰੀ ਮੀਂਹ (cyclonic storm) ਪੈਣ ਦੀ ਸੰਭਾਵਨਾ ਹੈ। ਤਾਮਿਲਨਾਡੂ, ਪੁਡੂਚੇਰੀ ਅਤੇ ਕਰਾਈਕਲ ਵਿੱਚ 12 ਤੋਂ 15 ਨਵੰਬਰ ਤੱਕ ਵੱਖ-ਵੱਖ ਥਾਵਾਂ ‘ਤੇ ਬਹੁਤ ਭਾਰੀ ਮੀਂਹ (cyclonic circulation) ਦੀ ਸੰਭਾਵਨਾ ਹੈ, ਜਦੋਂ ਕਿ ਕੇਰਲ ਅਤੇ ਮਾਹੇ ਵਿੱਚ 11 ਤੋਂ 15 ਨਵੰਬਰ ਤੱਕ ਬਾਰਿਸ਼ ਹੋਵੇਗੀ।Dense fog alert in Punjab

ਮੌਸਮ ਵਿਭਾਗ ਨੇ ਸੰਘਣੀ ਧੁੰਦ ਦਾ ਅਲਰਟ ਵੀ ਜਾਰੀ ਕੀਤਾ ਹੈ। ਉੱਤਰੀ ਭਾਰਤ ਦੇ ਪੱਛਮੀ ਰਾਜਾਂ ਵਿੱਚ ਧੁੰਦ ਦਿਖਾਈ ਦੇਣ ਲੱਗੀ ਹੈ। ਸ਼ਨੀਵਾਰ ਨੂੰ ਪੰਜਾਬ ਅਤੇ ਹਿਮਾਚਲ ‘ਚ ਧੁੰਦ ਦੇਖਣ ਨੂੰ ਮਿਲੀ। ਸ਼ਨੀਵਾਰ ਨੂੰ ਅੰਮ੍ਰਿਤਸਰ ‘ਚ 0 ਮੀਟਰ, ਬਠਿੰਡਾ ‘ਚ 200 ਮੀਟਰ ਅਤੇ ਉੱਤਰ ਪ੍ਰਦੇਸ਼ ਦੇ ਬਰੇਲੀ ‘ਚ 200 ਮੀਟਰ ‘ਤੇ ਵਿਜ਼ੀਬਿਲਟੀ ਰਿਕਾਰਡ ਕੀਤੀ ਗਈ। ਮੌਸਮ ਵਿਭਾਗ ਨੇ ਕਿਹਾ ਕਿ ਉੱਤਰੀ ਭਾਰਤ ਦੇ ਕੁਝ ਰਾਜਾਂ ਜਿਵੇਂ ਪੰਜਾਬ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਉੱਤਰ ਪ੍ਰਦੇਸ਼ ਅਤੇ ਬਿਹਾਰ ਵਿੱਚ ਸਵੇਰ ਵੇਲੇ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ।Dense fog alert in Punjab

[wpadcenter_ad id='4448' align='none']