Wednesday, January 15, 2025

78ਵੇ ਆਜ਼ਾਦੀ ਦਿਹਾੜੇ ਤੇ ਫ਼ਰੀਦਕੋਟ ਵਿਖੇ ਡਿਪਟੀ ਕਮਿਸ਼ਨਰ ਫਰੀਦਕੋਟ ਨੇ ਲਹਿਰਾਇਆ ਤਿਰੰਗਾ ਝੰਡਾ

Date:

ਫਰੀਦਕੋਟ 15 ਅਗਸਤ ( ) 

      ਮਹਾਨ ਸੂਫੀ ਸੰਤ ਬਾਬਾ ਸ਼ੇਖ ਫਰੀਦ ਜੀ ਦੀ ਪਾਵਨ ਅਤੇ ਇਤਿਹਾਸਕ ਨਗਰੀ ਫਰੀਦਕੋਟ ਵਿੱਚ ਨਹਿਰੂ ਸਟੇਡੀਅਮ ਵਿਖੇ ਡਿਪਟੀ ਕਮਿਸ਼ਨਰ ਫਰੀਦਕੋਟ ਸ਼੍ਰੀ ਵਿਨੀਤ ਕੁਮਾਰ ਨੇ ਕੌਮੀ ਝੰਡਾ ਲਹਿਰਾਇਆ  ਅਤੇ ਪੁਲਿਸ ਦੀ ਟੁਕੜੀ ਤੋਂ ਸਲਾਮੀ ਲਈ। ਇਸ ਮੌਕੇ ਉਨ੍ਹਾਂ ਕਿਹਾ ਕਿ ਸਾਡਾ ਦੇਸ਼ 15 ਅਗਸਤ 1947 ਨੂੰ ਆਜ਼ਾਦ ਹੋਇਆ ਅਤੇ ਸਾਨੂੰ ਦੁਨੀਆਂ ਵਿਚ ਸਭ ਤੋਂ ਵੱਡੀ ਜਮਹੂਰੀਅਤ ਹੋਣ ਦਾ ਮਾਣ ਹਾਸਲ ਹੋਇਆ । ਇਸ ਮੌਕੇ ਉਨ੍ਹਾਂ ਨਾਲ ਹਲਕਾ ਵਿਧਾਇਕ ਐਮ.ਐਲ.ਏ  ਗੁਰਦਿੱਤ ਸਿੰਘ ਸੇਖੋਂ  ਅਤੇ ਉਨ੍ਹਾਂ ਦੀ ਧਰਮਪਤਨੀ ਸ਼੍ਰੀਮਤੀ ਬੇਅੰਤ ਕੌਰ, ਵਧੀਕ ਡਿਪਟੀ ਕਮਿਸ਼ਨਰ (ਜ) ਸ. ਜਗਜੀਤ ਸਿੰਘ ਵਿਸ਼ੇਸ਼ ਤੌਰ ਤੇ ਹਾਜਰ ਸਨ।

ਇਸ ਮੌਕੇ ਬੋਲਦਿਆਂ ਉਨ੍ਹਾਂ 78 ਵੇਂ ਸੁਤੰਤਰਤਾ ਦਿਵਸ ਮੌਕੇ ਸਮੂਹ ਜਿਲ੍ਹਾ ਅਤੇ ਦੇਸ਼ ਵਾਸੀਆਂ ਨੂੰ ਤਹਿ ਦਿਲੋਂ ਨਿੱਘੀ ਵਧਾਈ ਦਿੱਤੀ । ਇਸ ਤੋਂ ਇਲਾਵਾ ਉਨ੍ਹਾਂ ਦੇਸ਼ ਦੀਆਂ ਤਿੰਨੋ ਸੈਨਾਵਾਂ ਅਤੇ ਹਥਿਆਰਬੰਦ ਬਲਾਂ ਦੇ ਉਨ੍ਹਾਂ ਬਹਾਦਰ ਸੂਰਬੀਰਾਂ ਨੂੰ ਵੀ ਵਧਾਈ ਦਿੱਤੀ, ਜੋ ਸਾਡੇ ਦੇਸ਼ ਦੀ ਅਖੰਡਤਾ ਅਤੇ ਏਕਤਾ ਦੀ ਰਾਖੀ ਕਰ ਰਹੇ ਹਨ।

ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਸਾਨੂੰ ਮਾਣ ਹੈ ਕਿ ਦੇਸ਼ ਦੇ ਆਜ਼ਾਦੀ ਸੰਗਰਾਮ ਦੌਰਾਨ ਸਭ ਤੋਂ ਜ਼ਿਆਦਾ ਕੁਰਬਾਨੀਆਂ ਪੰਜਾਬੀਆਂ ਨੇ ਦਿੱਤੀਆਂ ਅਤੇ ਇਸ ਸੰਘਰਸ਼ ਦੌਰਾਨ ਸ਼ਹੀਦ ਹੋਏ ਕੁੱਲ ਆਜ਼ਾਦੀ ਘੁਲਾਟੀਆਂ ਵਿਚ 80 ਫੀਸਦੀ ਤੋਂ ਵੱਧ ਯੋਗਦਾਨ ਪੰਜਾਬੀਆਂ ਦਾ ਰਿਹਾ। ਉਹਨਾਂ ਕਿਹਾ ਕਿ ਸਾਨੂੰ ਮਾਣ ਹੈ ਕਿ ਪੰਜਾਬੀਆਂ ਦੀਆਂ ਕੁਰਬਾਨੀਆਂ ਅਤੇ ਸਾਡੇ ਮਹਾਨ ਸ਼ਹੀਦਾਂ ਸਦਕਾ ਅੱਜ ਅਸੀਂ ਆਜ਼ਾਦ ਫ਼ਿਜ਼ਾ ਵਿੱਚ ਜ਼ਿੰਦਗੀ ਬਤੀਤ ਕਰ ਰਹੇ ਹਾਂ । ਮੁੱਖ ਮਹਿਮਾਨ ਵੱਜੋਂ ਉਹ ਸ਼ਹੀਦਾਂ ਦੇ ਪਰਿਵਾਰਾਂ ਨੂੰ ਵੀ ਮਿਲੇ ਅਤੇ ਉਨ੍ਹਾਂ ਦਾ ਹਾਲਚਾਲ ਜਾਣਿਆ ਤੇ ਉਨ੍ਹਾਂ ਨੂੰ ਸਨਮਾਨਿਤ ਕੀਤਾ।

ਫ਼ਰੀਦਕੋਟ ਜ਼ਿਲ੍ਹੇ ਦੇ ਸਰਵਪੱਖੀ ਵਿਕਾਸ ਲਈ ਕੀਤੇ ਗਏ ਉਪਰਾਲਿਆਂ ਸਬੰਧੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਇਤਿਹਾਸਿਕ ਅਤੇ ਰਿਆਸਤੀ ਸ਼ਹਿਰ ਲਈ ਮੁੱਖ ਮੰਤਰੀ ਸ. ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਤੇ ਆਏ ਮਹੀਨੇ ਫੰਡਾਂ ਦੇ ਗੱਫੇ ਪ੍ਰਾਪਤ ਹੋ ਰਹੇ ਹਨ। ਕੋਟਕਪੂਰਾ ਹਲਕੇ ਲਈ 5.25 ਕਰੋੜ ਰੁਪਏ ਦੇ ਤਿੰਨ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਗਿਆ ਹੈ। ਇਨ੍ਹਾਂ ਪ੍ਰਾਜੈਕਟਾਂ ਵਿੱਚ ਇੱਕ ਕੰਕਰੀਟ ਦੀ ਸੜਕ, ਇੰਟਰਲਾਕਿੰਗ ਟਾਇਲਾਂ ਅਤੇ ਸਾਰੇ ਵਾਰਡਾਂ ਵਿੱਚ 25 ਵਾਟ ਐੱਲ.ਈ.ਡੀ. ਬਲਬ ਲਗਾਉਣ ਦੇ ਕੰਮ ਕੀਤੇ ਗਏ ਹਨ ।

 ਸ਼੍ਰੀ ਵਿਨੀਤ ਕੁਮਾਰ ਨੇ ਕਿਹਾ ਕਿ ਇਸ ਤੋਂ ਇਲਾਵਾ ਬਿਜਲੀ ਉਪਲੱਬਧ ਕਰਵਾਉਣ ਦੇ ਮੰਤਵ ਨਾਲ ਪਾਵਰ ਸੈਕਟਰ ਵਿੱਚ ਵੀ ਸਰਕਾਰ ਵਲੋਂ ਹਰ  ਸੰਭਵ ਯਤਨ ਕੀਤੇ ਜਾ ਰਹੇ ਨੇ। ਇਸੇ ਲੜੀ ਤਹਿਤ ਲੰਘੇ ਸਾਲ ਦੇ ਨਵੰਬਰ ਅਤੇ ਦਸੰਬਰ ਮਹੀਨੇ ਵਿੱਚ ਲੱਖਾਂ ਰੁਪਏ ਖਰਚ ਕੇ ਫ਼ਰੀਦਕੋਟ ਅਤੇ ਕੋਟਕਪੂਰਾ ਦੇ ਪਿੰਡਾਂ ਵਿੱਚ ਬਿਜਲੀ ਉਪਕਰਨਾਂ ਦਾ ਨਵੀਨੀਕਰਨ ਕੀਤਾ ਗਿਆ ਹੈ ।

 ਉਨ੍ਹਾਂ ਕਿਹਾ ਕਿ ਇਸ ਇਲਾਕੇ ਦੀ ਨੁਹਾਰ ਨੂੰ ਬਦਲਣ ਲਈ ਅਤੇ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਵਿੱਚ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਜਿਥੇ ਕੋਟਕਪੂਰਾ  ਵਿਖੇ ਆਏ ਮਹੀਨੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਅਤੇ ਉਦਘਾਟਨ ਰੱਖਿਆ ਹੈ ਉਥੇ ਹੀ ਐਮ.ਐਲ.ਏ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਅਤੇ ਐਮ.ਐਲ.ਏ ਜੈਤੋ ਸ. ਅਮੋਲਕ ਸਿੰਘ ਵਲੋਂ ਵੀ ਲੋਕਾਂ ਦੇ ਸਮਾਜਿਕ,ਆਰਥਿਕ ਅਤੇ ਨਿੱਜੀ ਕੰਮ ਕਰਵਾਉਣ ਵਿੱਚ ਕੋਈ ਕਸਰ ਨਹੀਂ ਛੱਡੀ ਜਾ ਰਹੀ ਹੈ ।

ਜ਼ਿਲ੍ਹਾ ਪ੍ਰਸ਼ਾਸਨ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਸਾਰੇ ਵਿਭਾਗਾਂ ਵਲੋਂ ਵਾਤਾਵਰਨ ਦੀ ਸ਼ੁੱਧਤਾ ਲਈ ਕੰਮ ਕਰਦਿਆਂ ਹਾਲ ਹੀ ਵਿੱਚ ਪੌਦੇ ਲਗਾਉਣ ਦੀ ਮੁਹਿੰਮ ਵੀ ਸ਼ੁਰੂ ਕੀਤੀ ਗਈ ਹੈ । ਇਸ ਮੁਹਿੰਮ ਤਹਿਤ ਹੁਣ ਤੱਕ ਤਕਰੀਬਨ 7 ਲੱਖ ਦੇ ਕਰੀਬ ਪੌਦੇ ਲਗਾਏ ਗਏ ਹਨ, ਤਾਂ ਜੋ ਵਾਤਾਵਰਨ ਦੀ ਸ਼ੁੱਧਤਾ ਅਤੇ ਹਰਿਆਲੀ ਨੂੰ ਬਰਕਰਾਰ ਰੱਖਿਆ ਜਾ ਸਕੇ।

ਇਸ ਤੋਂ ਇਲਾਵਾ ਸਕੂਲੀ ਬੱਚਿਆਂ ਵੱਲੋਂ ਰੰਗ ਬਰੰਗੀਆਂ ਪੁਸ਼ਾਕਾਂ ਪਾ ਕੇ ਰੰਗਾਰੰਗ ਪ੍ਰੋਗਰਾਮ ਗਿੱਧਾ, ਭੰਗੜਾ ਅਤੇ ਅਨੇਕਾ ਹੋਰ ਲੋਕਨਾਚ ਪੇਸ਼ ਕੀਤੇ ਗਏ, ਜੋ ਕਿ ਬਹੁਤ ਹੀ ਮਨਮੋਹਿਕ ਸੀ। ਬੱਚਿਆ ਨੂੰ ਉਨ੍ਹਾਂ ਦੀ ਵਧੀਆ ਕਾਰਗੁਜਾਰੀ ਅਤੇ ਹੌਸਲਾਅਫਜਾਈ ਲਈ ਸਨਮਾਨਿਤ ਕੀਤਾ ਵੀ ਗਿਆ।

ਇਸ ਮੌਕੇ ਐਸ.ਡੀ.ਐਮ ਸ਼੍ਰੀ ਵਰੁਣ ਕੁਮਾਰ, ਵਧੀਕ ਡਿਪਟੀ ਕਮਿਸ਼ਨਰ ਸ. ਨਰਭਿੰਦਰ ਸਿੰਘ ਗਰੇਵਾਲ, ਸਹਾਇਕ ਕਮਿਸ਼ਨਰ ਸ਼ਿਕਾਇਤਾਂ ਤੁਸ਼ਿਤਾ ਗੁਲਾਟੀ, ਚੇਅਰਮੈਨ ਜਿਲ੍ਹਾ ਯੋਜਨਾ ਬੋਰਡ ਸ. ਸੁਖਜੀਤ ਸਿੰਘ ਢਿੱਲਵਾਂ, ਸ. ਗੁਰਤੇਜ ਸਿੰਘ ਖੋਸਾ, ਚੇਅਰਮੈਨ ਨਗਰ ਸੁਧਾਰ ਟਰੱਸਟ, ਅਮਨਦੀਪ ਸਿੰਘ ਬਾਬਾ, ਡੀ.ਈ.ਓ ਪ੍ਰਦੀਪ ਦਿਉੜਾ ਹਾਜਰ ਸਨ। ਸਟੇਜ ਸੈਕਟਰੀ ਦੀ ਭੂਮਿਕਾ ਜਿਲ੍ਹਾ ਲੋਕ ਸੰਪਰਕ ਅਫਸਰ ਸ. ਗੁਰਦੀਪ ਸਿੰਘ ਮਾਨ ਅਤੇ ਜਸਬੀਰ ਸਿੰਘ ਜੱਸੀ ਵੱਲੋਂ ਨਿਭਾਈ ਗਈ।

Share post:

Subscribe

spot_imgspot_img

Popular

More like this
Related

ਪੰਜਾਬ ਪੁਲਿਸ ਨੇ ਮਾਘੀ ਦੇ ਤਿਉਹਾਰ ਮੌਕੇ ਲਗਾਇਆ ਲੰਗਰ

ਚੰਡੀਗੜ੍ਹ, 14 ਜਨਵਰੀ: ਮਾਘੀ ਦੇ ਤਿਉਹਾਰ ਮੌਕੇ ਅੱਜ ਇੱਥੇ ਪੰਜਾਬ...

ਮੇਲਾ ਮਾਘੀ ਮੌਕੇ ਵਿਧਾਨ ਸਭਾ ਸਪੀਕਰ ਤੇ ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਮੱਥਾ ਟੇਕਿਆ

ਚੰਡੀਗੜ੍ਹ/ਸ੍ਰੀ ਮੁਕਤਸਰ ਸਹਿਬ, 14 ਜਨਵਰੀ: ਪੰਜਾਬ ਵਿਧਾਨ ਸਭਾ ਦੇ ਸਪੀਕਰ...

ਸੜਕੀ ਹਾਦਸਿਆਂ ਵਿੱਚ ਜਖਮੀ ਮਰੀਜਾਂ ਨੂੰ ਫਰਿਸਤੇ ਸਕੀਮ ਤਹਿਤ ਮਿਲੇਗਾ ਮੁਫ਼ਤ ਇਲਾਜ  – ਡਿਪਟੀ ਕਮਿਸ਼ਨਰ

ਅੰਮ੍ਰਿਤਸਰ 14 ਜਨਵਰੀ 2025-- ਡਾ.ਬਲਬੀਰ ਸਿੰਘ ਮੰਤਰੀ ਸਿਹਤ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ...