ਡਿਪਟੀ ਕਮਿਸ਼ਨਰ, ਡੀਆਈਜੀ ਤੇ ਐਸਐਸਪੀ ਨੇ ਦਿੱਤੀਆਂ ਜ਼ਿਲ੍ਹਾ ਵਾਸੀਆਂ ਨੂੰ ਦੀਵਾਲੀ ਦੀਆਂ ਮੁਬਾਰਕਾਂ

ਬਠਿੰਡਾ, 30 ਅਕਤੂਬਰ : ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ, ਡੀਆਈਜੀ ਬਠਿੰਡਾ ਰੇਂਜ ਸ. ਹਰਚਰਨ ਸਿੰਘ ਭੁੱਲਰ ਅਤੇ ਜ਼ਿਲਾ ਪੁਲਿਸ ਮੁਖੀ ਮੈਡਮ ਅਮਨੀਤ ਕੌਂਡਲ ਨੇ ਜਿੱਥੇ ਜ਼ਿਲ੍ਹਾ ਵਾਸੀਆਂ ਨੂੰ ਦੀਵਾਲੀ ਦੀਆਂ ਮੁਬਾਰਕਾਂ ਦਿੱਤੀਆਂ ਉੱਥੇ ਹੀ ਉਹਨਾਂ ਜ਼ਿਲ੍ਹਾ ਵਾਸੀਆਂ ਨੂੰ ਪ੍ਰਦੂਸ਼ਣ ਰਹਿਤ ਅਤੇ ਗਰੀਨ ਦੀਵਾਲੀ ਮਨਾਉਣ ਦੀ ਅਪੀਲ ਕੀਤੀ।

ਇਸ ਮੌਕੇ ਉਹਨਾਂ ਕਿਹਾ ਕਿ ਦੀਵਾਲੀ ਦਾ ਤਿਉਹਾਰ ਆਪਸੀ ਭਾਈਚਾਰੇ ਨੂੰ ਬਰਕਰਾਰ ਰੱਖਣਾ ਸਿਖਾਉਂਦਾ ਹੈ। ਉਹਨਾਂ ਇਹ ਵੀ ਕਿਹਾ ਕਿ ਦੀਵਾਲੀ ਇਨਸਾਨਾਂ ਲਈ ਬਿਨਾ ਸ਼ੱਕ ਬਹੁਤ ਖ਼ੁਸ਼ੀਆਂ ਭਰਿਆ ਸਮਾਂ ਹੁੰਦਾ ਹੈ ਪਰ ਜਾਨਵਰਾਂ ਅਤੇ ਪੰਛੀਆਂ ਲਈ ਇਹ ਸਾਲ ਦਾ ਸਭ ਤੋਂ ਦੁਖਦਾਈ ਸਮਾਂ ਹੁੰਦਾ ਹੈ। ਜਿਵੇਂ ਕਿ ਪਾਲਤੂ ਜਾਨਵਰਾਂ ਦੇ ਮਾਲਕ ਦਸਦੇ ਹਨ ਕਿ ਦੀਵਾਲੀ ਸਮੇਂ ਪਟਾਕਿਆਂ ਦੇ ਸ਼ੋਰ ਤੋਂ ਜਾਨਵਰ ਸਹਿਮ ਜਾਂਦੇ ਹਨ ਅਤੇ ਉਨ੍ਹਾਂ ਦੀ ਸੁਣਨ ਸ਼ਕਤੀ ਵੀ ਬਹੁਤ ਜ਼ਿਆਦਾ ਪ੍ਰਭਾਵਤ ਹੁੰਦੀ ਹੈ।

ਇਸ ਮੌਕੇ ਉਨ੍ਹਾਂ ਆਮ ਲੋਕਾਂ ਨੂੰ ਕਿਹਾ ਕਿ ਦਿਵਾਲੀ ਦੇ ਤਿਉਹਾਰ ਦੇ ਮੱਦੇਨਜ਼ਰ ਵਾਤਾਵਰਨ ਦੀ ਸ਼ੁੱਧਤਾ ਨੂੰ ਬਰਕਰਾਰ ਰੱਖਣ ਲਈ 1-1 ਬੂਟਾ ਜ਼ਰੂਰ ਲਗਾਇਆ ਜਾਵੇ ਤੇ ਉਸਦੀ ਸਾਂਭ-ਸੰਭਾਲ ਨੂੰ ਵੀ ਯਕੀਨੀ ਬਣਾਇਆ ਜਾਵੇ।

[wpadcenter_ad id='4448' align='none']