Sunday, January 19, 2025

ਡਿਪਟੀ ਕਮਿਸ਼ਨਰ ਨੇ ਮਿਸ਼ਨ ਵਤਸੱਲਿਆ ਅਧੀਨ ਸਪਾਂਸਰਸ਼ਿਪ ਅਤੇ ਫੋਸਟਰ ਕੇਅਰ ਅਪਰੂਵਲ ਕਮੇਟੀ ਵਲੋਂ ਨਵੇਂ 29 ਕੇਸਾਂ ਦੀ ਪ੍ਰਵਾਨਗੀ ਕੀਤੀ ਜਾਰੀ

Date:

ਅੰਮ੍ਰਿਤਸਰ 10 ਜੁਲਾਈ 2024—

                ਭਾਰਤ ਸਰਕਾਰ ਦੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਮੰਤਰਾਲੇ ਅਧੀਨ ਸੰਗਠਿਤ ਬਾਲ ਸੁਰੱਖਿਆ ਸਕੀਮ ਅਧੀਨ ਬੇਸਹਰਾ, ਲੋੜਵੰਦ ਅਤੇ ਅਨਾਥ ਬੱਚਿਆਂ ਲਈ ਸਪਾਂਸਰਸ਼ਿਪ ਸਕੀਮ ਚਲਾਈ ਜਾ ਰਹੀ ਹੈ। ਜਿਸ ਅਨੁਸਾਰ ਚੁਣੇ ਗਏ ਬੱਚਿਆਂ ਨੂੰ ਪ੍ਰਤੀ ਬੱਚਾ ਪ੍ਰਤੀ ਮਹੀਨਾ 2000/- ਰੁਪਏ ਦੀ ਸਪਾਂਸਰਸ਼ਿਪ ਦਿੱਤੀ ਜਾਂਦੀ ਸੀ ਨੂੰ ਵਧਾ ਕੇ ਪ੍ਰਤੀ ਬੱਚਾ ਪ੍ਰਤੀ ਮਹੀਨਾ 4000/- ਰੁਪਏ ਕਰ ਦਿੱਤੀ ਗਈ ਹੈ।

                ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਦੱਸਿਆ ਕਿ ਭਾਰਤ ਸਰਕਾਰ ਦੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਮੰਤਰਾਲੇ ਅਧੀਨ ਸੰਗਠਿਤ ਬਾਲ ਸੁਰੱਖਿਆ ਸਕੀਮ ਨੂੰ ਬਦਲ ਕੇ ਮਿਸ਼ਨ ਵਤਸੱਲਿਆ ਦਾ ਨਾਮ ਦੇ ਦਿੱਤਾ ਗਿਆ ਹੈ। ਉਨਾਂ ਦੱਸਿਆ ਕਿ ਇਸ ਸਕੀਮ ਅਧੀਨ ਬੇਸਹਰਾ, ਲੋੜਵੰਦ ਅਤੇ ਅਨਾਥ ਬੱਚਿਆਂ ਨੂੰ ਵਿੱਤੀ ਲਾਭ ਦੇਣ ਲਈ ਜਿਲ੍ਹਾ ਪੱਧਰ ਤੇ ਫੋਸਟਰ ਕੇਅਰ ਅਪਰੂਵਲ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਸ ਕਮੇਟੀ ਵਿੱਚ ਡਿਪਟੀ ਕਮਿਸ਼ਨਰ ਚੇਅਰਪਰਸਨ ਹਨ ਅਤੇ ਇਸ ਕਮੇਟੀ ਦੇ ਮੈਂਬਰ ਸੈਕਟਰੀ ਜਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਨ।

                ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਪਾਂਸਰਸ਼ਿਪ ਅਤੇ ਫੋਸਟਰ ਕੇਅਰ ਸਕੀਮ ਦੀਆਂ ਗਾਈਡਲਾਇਨਜ਼ ਅਨੁਸਾਰ ਸ਼ਹਿਰੀ ਖੇਤਰ ਨਾਲ ਸਬੰਧਤ ਉਹ ਪਰਿਵਾਰ ਜਿਨ੍ਹਾਂ ਦੀ ਸਾਲਾਨਾ ਆਮਦਨ 96000/- ਰੁਪਏ ਤੋਂ ਘੱਟ ਅਤੇ ਪੇਂਡੂ ਖੇਤਰਾਂ ਵਿੱਚ ਜਿਨ੍ਹਾਂ ਪਰਿਵਾਰਾਂ ਦੀ ਸਾਲਾਨਾ ਆਮਦਨ 72000/- ਰੁਪਏ ਤੋਂ ਘੱਟ ਹੈ। ਉਹ ਪਰਿਵਾਰ ਇਸ ਸਕੀਮ ਦਾ ਲਾਭ ਲੈ ਸਕਦੇ ਹਨ। ਉਨਾਂ ਦੱਸਿਆ ਕਿ ਇਸ ਸਕੀਮ ਅਧੀਨ ਵਿਧਵਾ/ਤਲਾਕਸ਼ੁਦਾ, ਯਤੀਮ ਬੱਚੇ, ਜਾਨਲੇਵਾ ਬਿਮਾਰੀ ਦਾ ਸ਼ਿਕਾਰ ਬੱਚੇ, ਐਚ.ਆਈ.ਵੀ.ਏਡਜ਼ ਤੋਂ ਪ੍ਰਭਾਵਿਤ  ਪਰਿਵਾਰ, ਬਾਲ ਭਿੱਖਿਆ ਕਰਦੇ ਬੱਚੇ, ਪੀ.ਐਮ. ਕੇਅਰਜ਼ ਸਕੀਮ ਅਧੀਨ ਆਉਂਦੇ ਬੱਚੇ, ਬਾਲ ਮਜ਼ਦੂਰੀ ਕਰਦੇ ਬੱਚੇ, ਬਾਲ ਵਿਆਹ ਤੇ ਪੀੜ੍ਹਤ ਬੱਚੇ ਆਦਿ ਸ਼ਾਮਲ ਹਨ।

                ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਫੋਸਟਰ ਕੇਅਰ ਅਪਰੂਵਲ ਕਮੇਟੀ ਵਲੋਂ ਅੱਜ 29 ਬੱਚਿਆਂ ਨੂੰ ਇਸ ਸਕੀਮ ਦਾ ਲਾਭ ਦੇਣ ਲਈ ਰਾਸ਼ੀ ਦੀ ਪ੍ਰਵਾਨਗੀ ਜਾਰੀ ਕਰ ਦਿੱਤੀ ਗਈ ਹੈ। ਇਹ ਰਾਸ਼ੀ ਸਿੱਧਾ ਉਨਾਂ ਦੇ ਖਾਤਿਆਂ ਵਿੱਚ ਜਾਵੇਗੀ।

Share post:

Subscribe

spot_imgspot_img

Popular

More like this
Related

ਸਪੀਕਰ ਸੰਧਵਾਂ ਨੇ ਸੱਤ ਲੱਖ ਦੇ ਚੈੱਕ ਆਪਣੇ ਅਖਤਿਆਰੀ ਕੋਟੇ ਵਿੱਚੋਂ ਦਿੱਤੇ

ਫ਼ਰੀਦਕੋਟ 18 ਜਨਵਰੀ,2025 ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ...

ਜਲੰਧਰ ਛਾਉਣੀ ‘ਚ ਐੱਨਸੀਸੀ ਕੈਡਿਟਾਂ ਦੇ ਆਰਮੀ ਅਟੈਚਮੈਂਟ ਕੈਂਪ ਦੀ ਸ਼ੁਰੂਆਤ

 ਜਲੰਧਰ, 18 ਜਨਵਰੀ :     ਐੱਨਸੀਸੀ ਗਰੁੱਪ ਹੈੱਡਕੁਆਰਟਰ ਜਲੰਧਰ ਦੀ ਅਗਵਾਈ...

ਸੱਪ ਦੇ ਡੰਗਣ ‘ਤੇ ਪਸ਼ੂਆਂ ਦਾ ਹੁਣ ਸਰਕਾਰੀ ਵੈਟਰਨਰੀ ਹਸਪਤਾਲਾਂ ਵਿੱਚ ਮੁਫ਼ਤ ਹੋਵੇਗਾ ਇਲਾਜ

ਚੰਡੀਗੜ੍ਹ, 18 ਜਨਵਰੀ:ਸੂਬੇ ਵਿੱਚ ਪਸ਼ੂਆਂ ਦੀ ਸਿਹਤ ਸੰਭਾਲ ਨੂੰ...