ਡਿਪਟੀ ਕਮਿਸ਼ਨਰ ਨੇ ਤਹਿਸੀਲਪੁਰਾ ਵਿਖੇ ਸਥਿਤ ਆਮ ਆਦਮੀ ਕਲੀਨਿਕ ਦਾ ਕੀਤਾ ਦੌਰਾ

ਅੰਮ੍ਰਿਤਸਰ 30 ਜੁਲਾਈ 2024—

          ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਆਮ ਆਦਮੀ ਕਲੀਨਿਕ ਲੋਕਾਂ ਲਈ ਵਰਦਾਨ ਸਾਬਿਤ ਹੋ ਰਹੇ ਹਨ ਅਤੇ ਵੱਡੀ ਗਿਣਤੀ ਵਿੱਚ ਲੋਕ ਇਨਾਂ ਕਲੀਨਿਕਾਂ ਵਿੱਚ ਜਾ ਕੇ ਆਪਣਾ ਮੁਫ਼ਤ ਵਿੱਚ ਇਲਾਜ ਕਰਵਾ ਰਹੇ ਹਨ। ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਅੱਜ ਤਹਿਸੀਲਪੁਰਾ ਵਿਖੇ ਸਥਿਤ ਆਮ ਆਦਮੀ ਕਲੀਨਿਕ ਦਾ ਦੌਰਾ ਕਰਦੇ ਹੋਏ ਆਪਣਾ ਇਲਾਜ ਕਰਵਾਉਣ ਲਈ ਆਏ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਉਨਾਂ ਦੀਆਂ ਮਸ਼ਕਿਲਾਂ ਨੂੰ ਜਾਣਿਆ। ਸ੍ਰੀ ਥੋਰੀ ਨੇ ਦੱਸਿਆ ਕਿ ਇਸ ਕਲੀਨਿਕ ਵਿੱਚ ਵੱਡੀ ਗਿਣਤੀ ਵਿੱਚ ਲੋਕ ਆਪਣਾ ਇਲਾਜ ਕਰਵਾਉਣ ਲਈ ਆ ਰਹੇ ਹਨ ਅਤੇ ਲੋਕਾਂ ਵਲੋਂ ਆਪਣੀ ਤਸੱਲੀ ਦਾ ਪ੍ਰਗਟਾਵਾ ਕੀਤਾ ਗਿਆ ਹੈ।

          ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਲ੍ਹੇ ਵਿਚ ਕੁੱਲ 72 ਆਮ ਆਦਮੀ ਕਲੀਨਿਕ ਚਲ ਰਹੇ ਹਨ। ਜਿਨ੍ਹਾਂ ਵਿੱਚ ਮੈਡੀਕਲ ਅਫ਼ਸਰ, ਫਾਰਮਾਸਿਸਟ ਅਤੇ ਕਲੀਨਿਕਲ ਸਹਾਇਕ , ਨਿਯੁਕਤ ਕੀਤੇ ਗਏ ਹਨ। ਉਨਾਂ ਦੱਸਿਆ ਕਿ ਆਮ ਆਦਮੀ ਕਲੀਨਿਕ ਵਿੱਚ ਕੁੱਲ 80 ਤਰ੍ਹਾਂ ਦੀਆਂ ਦਵਾਈਆਂ ਅਤੇ 38 ਤਰ੍ਹਾਂ ਦੇ ਲੈਬ ਟੈਸਟ ਮੁਫ਼ਤ ਵਿੱਚ ਕੀਤੇ ਜਾਂਦੇ ਹਨ। ਸ੍ਰੀ ਥੋਰੀ ਨੇ ਦੱਸਿਆ ਕਿ ਜਨਵਰੀ 2024 ਤੋਂ ਲੈ ਕੇ ਜੂਨ 2024 ਤੱਕ 715955 ਲੋਕਾਂ ਵਲੋਂ ਆਮ ਆਦਮੀ ਕਲੀਨਿਕਾਂ ਵਿੱਚ ਆਪਣਾ ਇਲਾਜ ਕਰਵਇਆ ਗਿਆ ਹੈ ਅਤੇ 114403 ਲੈਬ ਟੈਸਟ ਕਰਵਾਏ ਗਏ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨਾਂ ਕਲੀਨਿਕਾਂ ਦੇ ਖੁਲਣ ਨਾਲ ਲੋਕਾਂ ਨੂੰ ਘਰ ਦੇ ਨੇੜੇ ਬਿਹਤਰ ਅਤੇ ਮੁਫ਼ਤ ਇਲਾਜ ਦੀ ਸੁਵਿਧਾ ਮਿਲੀ ਹੈ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਨਾਂ ਕਲੀਨਿਕਾਂ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਆਪਣੀ ਸ਼ਰੀਰਿਕ ਸਮੱਸਿਆਵਾਂ ਵੇਲੇ ਇਨਾਂ ਕਲੀਨਿਕਾਂ ਵਿੱਚ ਪਹੁੰਚ ਜ਼ਰੂਰ ਕਰਨ, ਜਿੱਥੇ ਤਜ਼ਰਬੇਕਾਰ ਸਟਾਫ ਦੇ ਨਾਲ ਨਾਲ ਦਵਾਈਆਂ ਅਤੇ ਟੇਸਟ ਦੀ ਸਹੂਲਤ ਵੀ ਬਿਲਕੁਲ ਮੁਫ਼ਤ ਦਿੱਤੀ ਜਾਂਦੀ ਹੈ।

[wpadcenter_ad id='4448' align='none']