Saturday, January 18, 2025

ਡਿਪਟੀ ਕਮਿਸ਼ਨਰ ਨੇ ਈ.ਵੀ.ਐਮ. ਜਾਗਰੂਕਤਾ ਮੋਬਾਇਲ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

Date:

ਅੰਮ੍ਰਿਤਸਰ 18 ਦਸੰਬਰ 2023:

ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਵੀਪ ਗਤੀਵਿਧੀਆਂ ਤਹਿਤ ਮੁੱਖ ਚੋਣ ਅਫ਼ਸਰ, ਪੰਜਾਬ, ਚੰਡੀਗੜ੍ਹ ਜੀ ਵੱਲੋਂ ਪੰਜਾਬ ਰਾਜ ਵਿੱਚ ਈ.ਵੀ.ਐਮ. ਜਾਗਰੂਕਤਾ ਵੈਨਾਂ ਚਲਾਈਆਂ ਗਈਆਂ ਹਨ। ਜਿਲ੍ਹਾ ਚੋਣ ਅਫ਼ਸਰ—ਕਮ—ਡਿਪਟੀ ਕਮਿਸ਼ਨਰ ਜਿਲ੍ਹਾ ਅੰਮ੍ਰਿਤਸਰ ਸ੍ਰੀ ਘਨਸ਼ਾਮ ਥੋਰੀ ਵੱਲੋਂ ਜਿਲ੍ਹੇ ਵਿਚ ਪੁੱਜੀ ਮੋਬਾਇਲ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ, ਜੋ ਜਿਲ੍ਹੇ ਵਿੱਚ ਪੈਂਦੇ ਵਿਧਾਨ ਸਭਾ ਚੋਣ ਹਲਕਿਆਂ ਵਿੱਚ ਮਿਤੀ 18 ਦਸੰਬਰ 2023 ਤੋਂ ਮਿਤੀ 26 ਦਸੰਬਰ 2023 ਤੱਕ ਪ੍ਰਮੁੱਖ ਥਾਵਾਂ ਕਾਲਜਾਂ, ਯਨੀਵਰਸਿਟੀਆਂ, ਪਿੰਡਾਂ/ਕਸਬਿਆਂ ਵਿੱਚ ਜਾ ਕੇ ਆਮ ਜਨਤਾ ਨੂੰ ਈ.ਵੀ.ਐਮ. ਅਤੇ ਵੀਵੀਪੈਟ ਸਬੰਧੀ ਜਾਗਰੂਕ ਕਰੇਗੀ। ਜਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਇਸ ਤੋਂ ਇਲਾਵਾ ਜਿਲ੍ਹਾ ਹੈਡਕੁਆਟਰ ਅਤੇ ਜਿਲੇ ਵਿੱਚ ਪੈਂਦੇ 11 ਵਿਧਾਨ ਸਭਾ ਚੋਣ ਹਲਕਿਆਂ ਦੇ ਚੋਣਕਾਰ ਰਜਿਸਟਰੇਸ਼ਨ ਦੇ ਪੱਧਰ ਤੇ ਈ.ਵੀ.ਐਮ. ਪ੍ਰਦਰਸ਼ਨੀ ਕੇਂਦਰ ਵੀ ਸਥਾਪਤ ਕੀਤੇ ਗਏ ਹਨ। ਇਹਨਾਂ ਪ੍ਰਦਰਸ਼ਨੀ ਕੇਂਦਰਾਂ ਦੇ ਆ ਕੇ ਲੋਕ ਵੋਟਿੰਗ ਮਸ਼ੀਨਾ ਤੇ ਵੋਟ ਪਾ ਕੇ ਆਪਣੀ ਵੋਟ ਵੀਵੀਪੈਟ ਵਿੱਚੋਂ ਨਿਕਲਦੀ ਪਰਚੀ ਰਾਹੀਂ ਤਸਦੀਕ ਵੀ ਕਰ ਸਕਣਗੇ।

            ਉਨਾਂ ਦੱਸਿਆ ਕਿ ਸਵੀਪ ਗਤੀਵਿਧੀਆਂ ਤਹਿਤ ਵੋਟਰਾਂ ਨੂੰ ਜਾਗਰੂਕ ਕਰਨ ਲਈ ਵੱਖ-ਵੱਖ ਗਤੀਵਿਧੀਆਂ ਵੀ ਕਰਵਾਈਆਂ ਜਾ ਰਹੀਆਂ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵੱਖ-ਵੱਖ ਵਿਧਾਨਸਭਾ ਹਲਕਿਆਂ ਵਿੱਚ ਵੋਟਰਾਂ ਨੂੰ ਵੋਟ ਦੀ ਮਹੱਤਤਾ ਬਾਰੇ ਵੀ ਜਾਣਕਾਰੀ ਮੁਹੱਈਆ ਕਰਵਾਈ ਜਾ ਰਹੀ ਹੈ। ਉਨਾਂ ਨੌਜਾਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਵੋਟ ਨੂੰ ਜ਼ਰੂਰ ਦਰੁਸਤ ਕਰਵਾਉਣ।    

            ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ,  ਤਹਿਸੀਲਦਾਰ ਚੋਣਾਂ ਸ: ਇੰਦਰਜੀਤ ਸਿੰਘ, ਸ: ਰਜਿੰਦਰ ਸਿੰਘ ਵੀ ਹਾਜ਼ਰ ਸਨ।

Share post:

Subscribe

spot_imgspot_img

Popular

More like this
Related

ਪੰਜਾਬ ਪੁਲਿਸ ਨੇ ਭਾਰਤੀ ਸੰਵਿਧਾਨ ਦੀ ਧਾਰਾ  21 ’ਤੇ ਸਿਖਲਾਈ ਵਰਕਸ਼ਾਪ ਕਰਵਾਈ

ਚੰਡੀਗੜ੍ਹ, 17 ਜਨਵਰੀ: ਪੰਜਾਬ ਪੁਲਿਸ ਨੇ ਸੋਮਵਾਰ ਨੂੰ ਭਾਰਤੀ ਸੰਵਿਧਾਨ...

ਸੌਂਦ ਵੱਲੋਂ ਫੋਕਲ ਪੁਆਇੰਟਾਂ ਦੀ ਜਲਦ ਕਾਇਆ ਕਲਪ ਲਈ ਸਬੰਧਿਤ ਵਿਭਾਗਾਂ ਨੂੰ ਸਖ਼ਤ ਨਿਰਦੇਸ਼ ਜਾਰੀ

ਚੰਡੀਗੜ੍ਹ, 17 ਜਨਵਰੀ: ਪੰਜਾਬ ਦੇ ਉਦਯੋਗ ਤੇ ਵਣਜ ਅਤੇ ਨਿਵੇਸ਼...