ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਹੈਲਥ ਸੁਸਾਇਟੀ ਦੀ ਮੀਟਿੰਗ ਕਰਦਿਆਂ ਸਿਹਤ ਪ੍ਰੋਗਰਾਮਾਂ ਦਾ ਜਾਇਜ਼ਾ ਲਿਆ

ਮਾਨਸਾ, 09 ਮਈ:
ਜ਼ਿਲ੍ਹਾ ਹੈਲਥ ਸੁਸਾਇਟੀ ਦੀ ਮੀਟਿੰਗ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਉਨ੍ਹਾਂ ਸਿਹਤ ਵਿਭਾਗ ਵੱਲੋਂ ਚਲਾਏ ਜਾ ਰਹੇ ਵੱਖ ਵੱਖ ਪ੍ਰੋਗਰਾਮਾਂ ਦਾ ਜਾਇਜ਼ਾ ਲਿਆ ਅਤੇ ਵਿਭਾਗ ਵੱਲੋਂ ਮਿੱਥੇ ਟਿੱਚਿਆਂ ਨੂੰ ਸਮੇਂ ਸਿਰ ਪੂਰੇ ਕਰਨ ਦੀ ਹਦਾਇਤ ਕੀਤੀ।
ਡਿਪਟੀ ਕਮਿਸ਼ਨਰ ਨੇ ਸਹਾਇਕ ਸਿਵਲ ਸਰਜਨ ਡਾ.ਰਵਿੰਦਰ ਸਿੰਗਲਾ ਨੂੰ ਜ਼ਿਲੇ੍ਹ ਦੇ ਸਮੂਹ ਆਮ ਆਦਮੀ ਕਲੀਨਿਕਾਂ ਵਿੱਚ ਕੈਮਰੇ ਲਗਾਉਣ ਦੀ ਹਦਾਇਤ ਕੀਤੀ ਅਤੇ ਜਿਲ੍ਹੇ ਦੇ ਸਮੂਹ ਪ੍ਰਾਈਵੇਟ ਨਸ਼ਾ ਛਡਾਊ ਕੇਂਦਰ ਵਿੱਚ ਬਾਇਓਮੈਟਰਿਕ ਹਾਜ਼ਰੀ ਮਸ਼ੀਨ ਸਮੇਤ ਕੈਮਰਾ ਲਗਾਉਣ ਲਈ ਕਿਹਾ।
ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਕੋਈ ਵੀ ਹੋਮ ਡਲਿਵਰੀ ਨਾ ਹੋਣ ਦਿਤੀ ਜਾਵੇ, ਹਰ ਡਲਿਵਰੀ ਇੰਸਟੀਚਿਊਸ਼ਨਲ ਹੋਣੀ ਚਾਹੀਦੀ ਹੈ ਤਾਂ ਜੋ ਮੈਟਰਨਲ ਮੌਤ ਦੀ ਕੋਈ ਸੰਭਾਵਨਾ ਨਾ ਰਹੇ। ਉਨ੍ਹਾਂ ਕਿਹਾ ਕਿ ਗਰਭਵਤੀ ਮਾਵਾਂ ਨੂੰ ਸਿਹਤ ਸੰਭਾਲ ਸਬੰਧੀ ਜਾਗਰੂਕ ਕੀਤਾ ਜਾਵੇ ਤਾਂ ਜੋ ਸਿਜ਼ੇਰੀਅਨ(ਅਪਰੇਸ਼ਨ) ਤੋਂ ਵੀ ਬਚਿਆ ਜਾ ਸਕੇ।
  ਉਨ੍ਹਾਂ ਕਿਹਾ ਕਿ ਲੋਕਾਂ ਨੂੰ ਡੇਂਗੂ ਅਤੇ ਮਲੇਰੀਏ ਪ੍ਰਤੀ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਹਰ ਸ਼ੁੱਕਰਵਾਰ ਨੂੰ ਦਫਤਰਾਂ ਅਤੇ ਘਰਾਂ ਵਿੱਚ ਡਰਾਈ ਡੇਅ ਦੇ ਤੌਰ ’ਤੇ ਮਨਾਇਆ ਜਾਵੇ। ਕਿਸੇ ਵੀ ਜਗ੍ਹਾ ’ਤੇ ਸਾਫ ਜਾ ਗੰਦਾ ਪਾਣੀ  ਇਕੱਠਾ ਨਾ ਹੋਣ ਦਿੱਤਾ ਜਾਵੇ ਤਾਂ ਜੋ ਲਾਰਵਾ ਅਤੇ ਮੱਛਰ ਪੈਦਾ ਨਾ ਹੋ ਸਕੇ।  ਉਨ੍ਹਾਂ ਮਿਉਂਸਪਲ ਕਮੇਟੀਆਂ ਨੂੰ ਹਦਾਇਤ ਕੀਤੀ ਕਿ ਸਮੇਂ ਸਿਰ ਫੋਗਿੰਗ ਕਰਵਾੳਣੀ ਯਕੀਨੀ ਬਣਾਈ ਜਾਵੇ ਅਤੇ ਸਿਹਤ ਵਿਭਾਗ ਨੂੰ ਕਰਵਾਈ ਜਾ ਰਹੀ ਫੋਗਿੰਗ ਦਾ ਸ਼ਡਿਊਲ ਭੇਜਿਆ ਜਾਵੇ। ਉਨ੍ਹਾਂ ਸਿਹਤ ਵਿਭਾਗ ਦੇ ਡੇਂਗੂ ਤੇ ਮਲੇਰੀਏ ਨਾਲ ਸਬੰਧਤ ਅਧਿਕਾਰੀਆਂ ਨੂੰ ਕਮੇਟੀ ਨਾਲ ਤਾਲਮੇਲ ਕਰਨ ਲਈ ਕਿਹਾ।
ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਕੰਵਲਪ੍ਰੀਤ ਕੌਰ ਬਰਾੜ, ਡਾ. ਗੁਰਚੇਤਨ ਪ੍ਰਕਾਸ਼ ਸੀਨੀਅਰ ਮੈਡੀਕਲ ਅਫ਼ਸਰ ਬੁਢਲਾਡਾ, ਡਾ. ਰਵਨੀਤ ਕੌਰ ਸੀਨੀਅਰ ਮੈਡੀਕਲ ਅਫ਼ਸਰ ਸਰਦੂਲਗੜ੍ਹ, ਡਾ. ਨਿਸ਼ੀ ਸੂਦ ਜ਼ਿਲ੍ਹਾ ਟੀ.ਬੀ ਅਫ਼ਸਰ, ਡਾ. ਸ਼ਵੀ ਬਜਾਜ ਸਾਈਕੈਟਰਿਕ, ਡਾ. ਰਸ਼ਮੀ ਗੈਨੋਕਾਲੋਜਿਸਟ, ਡਾ. ਕੋਮਲ ਮੈਡੀਕਲ ਅਫ਼ਸਰ, ਵਿਜੇ ਕੁਮਾਰ ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ, ਅਵਤਾਰ ਸਿੰਘ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ, ਕੇਵਲ ਸਿੰਘ ਬਲਾਕ ਐਜੁਕੇਟਰ ਹਾਜ਼ਰ ਸਨ।

[wpadcenter_ad id='4448' align='none']