Wednesday, January 15, 2025

ਡਿਪਟੀ ਕਮਿਸ਼ਨਰ ਨੇ ਸਪੌਸਰਸ਼ਿਪ ਅਤੇ ਫੋਸਟਰ ਕੇਅਰ ਦੇ ਕੇਸਾਂ ਸਬੰਧੀ ਅਤੇ ਬਾਲ ਭਲਾਈ ਕਮੇਟੀ ਦੀ ਕੀਤੀ ਰੀਵਿਊ ਮੀਟਿੰਗ

Date:

ਫ਼ਰੀਦਕੋਟ 19 ਅਗਸਤ, 2024

ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ  ਵੱਲੋ ਸਪੌਸਰਸ਼ਿਪ ਅਤੇ ਫੋਸਟਰ ਕੇਅਰ ਦੇ ਕੇਸਾਂ ਸਬੰਧੀ ਅਤੇ ਬਾਲ ਭਲਾਈ ਕਮੇਟੀ ਦੀ ਰੀਵਿਊ ਮੀਟਿੰਗ ਕੀਤੀ ਗਈ ।

ਇਸ ਮੌਕੇ ਜਿਲ੍ਹਾ ਬਾਲ ਸੁਰੱਖਿਆ ਅਫ਼ਸਰ, ਅਮਨਦੀਪ ਸਿੰਘ ਸੋਢੀ ਨੇ ਸਪੌਂਸਰਸ਼ਿਪ ਅਤੇ ਫੋਸਟਰ ਕੇਅਰ ਸਕੀਮ ਸਬੰਧੀ ਅਤੇ ਇਸ ਸਕੀਮ ਅਧੀਨ ਪ੍ਰਾਪਤ ਹੋਏ ਨਵੇਂ 14 ਕੇਸਾਂ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਇਆ । ਉਹਨਾਂ ਦੱਸਿਆ ਕਿ ਅਣਗੌਲੇ, ਅਨਾਥ ਬੱਚੇ ਜਿਹੜੇ ਦੂਜੇ ਪਰਿਵਾਰਾਂ ਨਾਲ ਰਹਿ ਰਹੇ ਹੋਣ, ਜਿਨ੍ਹਾਂ ਬੱਚਿਆਂ ਦੇ ਮਾਂ-ਬਾਪ ਕਿਸੇ ਬਿਮਾਰੀ ਕਾਰਨ ਪਾਲਨਪੋਸ਼ਣ/ਪੜ੍ਹਾਉਣ ਵਿੱਚ ਅਸਮਰਥ ਹੋਣ, ਜਿਨ੍ਹਾਂ ਬੱਚਿਆਂ ਦੇ ਮਾਂ -ਬਾਪ ਜੇਲ੍ਹ ਵਿੱਚ ਹੋਣ,  ਜਿਨ੍ਹਾਂ ਬੱਚਿਆਂ ਦੇ ਮਾਤਾ-ਪਿਤਾ ਸਰੀਰਕ ਅਤੇ ਆਰਥਿਕ ਤੌਰ ਤੇ ਪਰਵਰਿਸ਼ ਕਰਨ ਤੋਂ ਅਸਮਰੱਥ ਹੋਣ ਅਤੇ ਜੇ.ਜੇ ਐਕਟ 2015   ਦੇ ਅਨੁਸਾਰ ਦੇਖਭਾਲ ਅਤੇ ਸੁਰੱਖਿਆ ਦੀ ਲੋੜ ਵਾਲੇ ਬੱਚੇ ਜਿਵੇਂ ਕਿ ਬੇਘਰ, ਕੁਦਰਤੀ ਆਫਤਾਂ ਦਾ ਸ਼ਿਕਾਰ, ਬਾਲ ਮਜਦੂਰੀ, ਬਾਲ ਭਿੱਖਿਆ, ਬਾਲ ਵਿਆਹ ਤੋਂ ਪੀੜਤ, ਤਸਕਰੀ ਨਾਲ ਪ੍ਰਭਾਵਿਤ ਅਪਾਹਿਜ ਜਾਂ ਉਹ ਬੱਚੇ ਜੋ ਸੜਕ ਤੇ ਰਹਿ ਰਹੇ ਹੋਣ, ਦੁਰਵਿਵਹਾਰ ਜਾਂ ਸ਼ੋਸ਼ਣ ਦਾ ਸ਼ਿਕਾਰ, ਪੀ.ਐੱਮ. ਕੇਅਰਜ ਫਾਰ ਚਿਲਡਰਨ ਸਕੀਮ ਅਧੀਨ ਕਵਰ ਕੀਤੇ ਬੱਚੇ ਇਸ ਸਕੀਮ ਦਾ ਲਾਭ ਲੈ ਸਕਦੇ ਹਨ।

ਉਹਨਾਂ ਦੀ ਆਮਦਨ ਸ਼ਹਿਰੀ ਖੇਤਰ ਲਈ 96,000 ਰੁਪਏ ਸਲਾਨਾ ਅਤੇ ਪੇਂਡੂ ਖੇਤਰ ਲਈ 72,000 ਰੁਪਏ ਸਲਾਨਾ ਤੋਂ ਵੱਧ ਨਹੀਂ ਹੋਣੀ ਚਾਹੀਦੀ। ਅਜਿਹੇ ਪਰਿਵਾਰਾਂ ਦੇ ਬੱਚਿਆਂ ਨੂੰ 4000/-: ਪ੍ਰਤੀ ਮਹੀਨਾ ਰਾਸ਼ੀ ਦਿੱਤੀ ਜਾਂਦੀ ਹੈ। ਇਸ ਉਪਰੰਤ ਸਮੂਹ ਕਮੇਟੀ ਵੱਲੋਂ ਨਵੇਂ ਆਏ 14 ਕੇਸਾਂ ਨੂੰ ਵਿਚਾਰਿਆ ਗਿਆ ਅਤੇ ਇਹਨਾਂ ਵਿੱਚੋਂ 10 ਕੇਸਾਂ ਨੂੰ ਅਪਰੂਵ ਕੀਤਾ ਗਿਆ। ਪਹਿਲਾ ਤੋਂ ਚੱਲੇ ਆ ਰਹੇ 99 ਕੇਸਾਂ ਨੂੰ ਜਾਰੀ ਰੱਖਣ ਲਈ ਕਿਹਾ ਗਿਆ।

 ਇਸ ਤੋਂ ਇਲਾਵਾ ਬਾਲ ਭਲਾਈ ਕਮੇਟੀਫਰੀਦਕੋਟ ਵੱਲੋਂ 0 ਤੋ 18 ਸਾਲ ਤੱਕ ਦੇ ਲਵਾਰਿਸਗੁੰਮਸ਼ੁਦਾਅਡਾਪਸ਼ਨ ਕੇਸਾਂ ਸਬੰਧੀਬਾਲ ਭਿਖਿਆਬਾਲ ਮਜਦੂਰੀ, ਬਾਲ ਵਿਆਹ ਅਤੇ ਬਾਲ ਸੋਸ਼ਣ ਦਾ ਸ਼ਿਕਾਰ ਆਦਿ ਬੱਚਿਆਂ ਦੀ ਸੁਰੱਖਿਆ ਸਬੰਧੀ ਆਏ ਕੇਸਾਂ ਬਾਰੇ ਜਾਣਕਾਰੀ ਦਿੱਤੀ ਗਈ । ਉਹਨਾਂ ਦੱਸਿਆ ਕਿ ਉਕਤ ਕੇਸਾਂ ਵਿੱਚ ਰੈਸਕਿਊ ਕੀਤੇ ਬੱਚਿਆਂ ਨੂੰ ਸਕੂਲ ਵਿੱਚ ਦਾਖਲ ਕਰਵਾਇਆ ਜਾਂਦਾ ਹੈ ਅਤੇ ਸਮੇਂ ਸਮੇਂ ਤੇ ਇਹਨਾਂ ਦਾ ਫੌਲੋਅਪ ਵੀ ਕੀਤਾ ਜਾਂਦਾ ਹੈ।  ਜਿਸ ਤੇ ਡਿਪਟੀ ਕਮਿਸ਼ਨਰ ਵੱਲੋਂ ਬਾਲ ਭਲਾਈ ਕਮੇਟੀ ਅਤੇ ਜਿਲ੍ਹਾ ਬਾਲ ਸੁਰੱਖਿਆ ਯੂਨਿਟਫਰੀਦਕੋਟ ਵੱਲੋਂ ਕੀਤੇ ਜਾਂਦੇ ਕੰਮਾਂ ਤੇ ਤਸੱਲੀ ਪ੍ਰਗਟਾਈ ਅਤੇ ਭਵਿਖ ਵਿੱਚ ਵੀ ਆਪਣਾ ਕੰਮ ਤਨਦੇਹੀ ਨਾਲ ਕਰਨ ਲਈ ਪ੍ਰੇਰਿਆ।

ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਜਿਲ੍ਹਾ ਬਾਲ ਸੁਰੱਖਿਆ ਯੂਨਿਟ, ਫਰੀਦਕੋਟ ਵਿਖੇ ਸਪੌਸਰਸ਼ਿਪ ਅਤੇ ਫੋਸਟਰ ਕੇਅਰ ਸਕੀਮ ਸਬੰਧੀ ਇੱਕ ਹੈਲਪ ਡੈਸਕ ਸਥਾਪਿਤ ਕੀਤਾ ਗਿਆ ਹੈ। ਜਿਥੋਂ ਲੋੜਵੰਦ ਪਰਿਵਾਰ ਉਕਤ ਸਕੀਮ ਸਬੰਧੀ ਫਾਰਮ ਅਤੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ।

          ਇਸ ਮੌਕੇ ਮੈਂਬਰ ਬਾਲ ਭਲਾਈ ਕਮੇਟੀ, ਅਵਿਨਾਸ਼ ਕੌਰ ਅਤੇ ਤਜਿੰਦਰਪਾਲ ਕੌਰ, ਇੰਸਪੈਕਟਰ ਜਗਬੀਰ ਸਿੰਘ ਸੰਧੂ, ਲੇਖਾਕਾਰ ਰੈੱਡ ਕਰਾਸ ਭਾਰਤ ਭੂਸ਼ਣ, ਪ੍ਰਧਾਨ ਸ਼੍ਰੀ ਰਾਧਾ ਕ੍ਰਿਸ਼ਨ ਧਾਮ ਸਮਿਤੀ ਦੀਪਕ ਸ਼ਰਮਾ, ਪ੍ਰੋਟੈਕਸ਼ਨ ਅਫਸਰ.ਆਈ.ਸੀ ਸੁਖਮੰਦਰ ਸਿੰਘ ਅਤੇ ਡਾਟਾ ਐਂਟਰੀ ਉਪਰੇਟਰ, ਬਾਲ ਭਲਾਈ ਕਮੇਟੀ, ਫਰੀਦਕੋਟ ਜਗਸੀਰ ਸਿੰਘ ਆਦਿ ਹਾਜਰ ਸਨ।

Share post:

Subscribe

spot_imgspot_img

Popular

More like this
Related

ਪੰਜਾਬ ਪੁਲਿਸ ਨੇ ਮਾਘੀ ਦੇ ਤਿਉਹਾਰ ਮੌਕੇ ਲਗਾਇਆ ਲੰਗਰ

ਚੰਡੀਗੜ੍ਹ, 14 ਜਨਵਰੀ: ਮਾਘੀ ਦੇ ਤਿਉਹਾਰ ਮੌਕੇ ਅੱਜ ਇੱਥੇ ਪੰਜਾਬ...

ਮੇਲਾ ਮਾਘੀ ਮੌਕੇ ਵਿਧਾਨ ਸਭਾ ਸਪੀਕਰ ਤੇ ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਮੱਥਾ ਟੇਕਿਆ

ਚੰਡੀਗੜ੍ਹ/ਸ੍ਰੀ ਮੁਕਤਸਰ ਸਹਿਬ, 14 ਜਨਵਰੀ: ਪੰਜਾਬ ਵਿਧਾਨ ਸਭਾ ਦੇ ਸਪੀਕਰ...

ਸੜਕੀ ਹਾਦਸਿਆਂ ਵਿੱਚ ਜਖਮੀ ਮਰੀਜਾਂ ਨੂੰ ਫਰਿਸਤੇ ਸਕੀਮ ਤਹਿਤ ਮਿਲੇਗਾ ਮੁਫ਼ਤ ਇਲਾਜ  – ਡਿਪਟੀ ਕਮਿਸ਼ਨਰ

ਅੰਮ੍ਰਿਤਸਰ 14 ਜਨਵਰੀ 2025-- ਡਾ.ਬਲਬੀਰ ਸਿੰਘ ਮੰਤਰੀ ਸਿਹਤ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ...